CM ਭਗਵੰਤ ਮਾਨ ਨੇ ਪੁਲਿਸ ਕਮਿਸ਼ਨਰਾਂ/SSPs ਨੂੰ ਗੈਂਗਸਟਰਾਂ ਖਿਲਾਫ਼ ਜੰਗ 'ਚ ਮੋਹਰੀ ਭੂਮਿਕਾ ਨਿਭਾਉਣ ਲਈ ਕਿਹਾ
Published : Apr 7, 2022, 6:57 pm IST
Updated : Apr 7, 2022, 7:04 pm IST
SHARE ARTICLE
CM Bhagwant Mann
CM Bhagwant Mann

ਕਿਹਾ- AGTF ਦੇ ਗਠਨ ਤੋਂ ਬਾਅਦ ਕਮਿਸ਼ਨਰ ਅਤੇ ਐਸਐਸਪੀਜ਼ ਦੀ ਜ਼ਿੰਮੇਵਾਰੀ ਵਿਚ ਕੋਈ ਕਮੀ ਨਹੀਂ ਆਵੇਗੀ


ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨੂੰ ਪੱਤਰ ਲਿਖਿਆ ਹੈ। ਮੁੱਖ ਮੰਤਰੀ ਨੇ ਇਸ ਵਿਚ ਕਿਹਾ ਹੈ ਕਿ ਟਾਸਕ ਫੋਰਸ ਦੇ ਗਠਨ ਤੋਂ ਬਾਅਦ ਕਮਿਸ਼ਨਰ ਅਤੇ ਐਸਐਸਪੀਜ਼ ਦੀ ਜ਼ਿੰਮੇਵਾਰੀ ਵਿਚ ਕੋਈ ਕਮੀ ਨਹੀਂ ਆਵੇਗੀ। ਜੇਕਰ ਉਹਨਾਂ ਦੇ ਇਲਾਕੇ ਵਿਚ ਕਾਨੂੰਨ ਵਿਵਸਥਾ ਵਿਗੜਦੀ ਹੈ ਤਾਂ ਇਸ ਲਈ ਉਹ ਸਿੱਧੇ ਤੌਰ 'ਤੇ ਜ਼ਿੰਮੇਵਾਰ ਹੋਣਗੇ।

CM Bhagwant MannCM Bhagwant Mann

ਉਹਨਾ ਲਿਖਿਆ, “5 ਅਪ੍ਰੈਲ 2022 ਨੂੰ ਪੰਜਾਬ ਭਵਨ ਵਿਖੇ ਹੋਈ ਕਾਨੂੰਨ ਵਿਵਸਥਾ ਦੀ ਸਮੀਖਿਆ ਮੀਟਿੰਗ ਦੇ ਸ਼ੁਰੂ ਵਿਚ ਹੀ ਮੈਂ ਕਿਹਾ ਸੀ ਕਿ ਸੂਬਾ ਸਰਕਾਰ ਦਾ ਸਭ ਤੋਂ ਅਹਿਮ ਮਕਸਦ ਭ੍ਰਿਸ਼ਟਾਚਾਰ ਦੇ ਖਾਤਮੇ ਤੋਂ ਇਲਾਵਾ ਅਮਨ-ਕਾਨੂੰਨ ਨੂੰ ਬਣਾਈ ਰੱਖਣਾ ਹੈ। ਮੈਂ ਸੂਬੇ ’ਚੋਂ ਗੈਂਗਸਟਰਵਾਦ ਨੂੰ ਖ਼ਤਮ ਕਰਨ ਲਈ AGTF (ਐਂਟੀ ਗੈਂਗਸਟਰ ਟਾਸਕ ਫੋਰਸ) ਦੇ ਗਠਨ ਦਾ ਐਲਾਨ ਕੀਤਾ ਸੀ।"

PhotoPhoto

ਉਹਨਾਂ ਕਿਹਾ ਕਿ ਮੈਂ ਇਹ ਬਿਲਕੁਲ ਸਪੱਸ਼ਟ ਕਰਨਾ ਚਾਹੁੰਦਾ ਹਾਂ ਕਿ AGTF ਦਾ ਗਠਨ ਕਿਸੇ ਵੀ ਤਰ੍ਹਾਂ ਪੁਲਿਸ ਕਮਿਸ਼ਨਰਾਂ ਅਤੇ ਪੁਲਿਸ ਕਮਿਸ਼ਨਰੇਟਾਂ ਅਤੇ ਜ਼ਿਲ੍ਹਿਆਂ ਦੇ ਮੁਖੀਆਂ ਦੇ ਸੀਨੀਅਰ ਪੁਲਿਸ ਸੁਪਰਡੈਂਟਾਂ ਦੀ ਜ਼ਿੰਮੇਵਾਰੀ ਅਤੇ ਭੂਮਿਕਾ ਨੂੰ ਘੱਟ ਨਹੀਂ ਕਰੇਗਾ। ਨਿੱਜੀ ਤੌਰ 'ਤੇ ਤੁਹਾਡੇ ਅਧਿਕਾਰ ਖੇਤਰ ਵਿਚ ਕਿਸੇ ਵੀ ਕਾਨੂੰਨ ਅਤੇ ਵਿਵਸਥਾ ਦੀ ਉਲੰਘਣਾ ਲਈ ਤੁਹਾਨੂੰ ਹੀ ਜ਼ਿੰਮੇਵਾਰ ਠਹਿਰਾਇਆ ਜਾਵੇਗਾ ਕਿਉਂਕਿ ਤੁਸੀਂ ਕਾਨੂੰਨ ਦੇ ਅਧੀਨ ਜਵਾਬਦੇਹ ਹੋ।

CM Bhagwant MannCM Bhagwant Mann

ਉਹਨਾਂ ਨੇ ਸੀਪੀਜ਼ ਅਤੇ ਐਸਐਸਪੀਜ਼ ਨੂੰ ਗੈਂਗਸਟਰਾਂ ਵਿਰੁੱਧ ਇਸ ਜੰਗ ਵਿਚ ਫਰੰਟ ਤੋਂ ਅਗਵਾਈ ਕਰਨ ਅਤੇ ਨਿੱਜੀ ਤੌਰ 'ਤੇ ਆਪਰੇਸ਼ਨ ਅਤੇ ਪੁੱਛਗਿੱਛ ਕਰਨ ਲਈ ਕਿਹਾ। ਮੁੱਖ ਮੰਤਰੀ ਨੇ ਕਿਹਾ ਕਿ ਮੈਨੂੰ ਪੂਰਾ ਭਰੋਸਾ ਹੈ ਕਿ ਪੁਲਿਸ ਫੋਰਸ ਮੌਕੇ 'ਤੇ ਪਹੁੰਚ ਕੇ ਸੂਬੇ 'ਚ ਗੈਂਗਸਟਰਵਾਦ ਦੇ ਖਤਰੇ ਨੂੰ ਜੜ੍ਹੋਂ ਖਤਮ ਕਰਨ ਲਈ ਠੋਸ ਮੁਹਿੰਮ ਚਲਾਏਗੀ ਅਤੇ ਫੋਰਸ ਦੇ ਨੇਤਾਵਾਂ ਵਜੋਂ ਤੁਸੀਂ ਅਹਿਮ ਭੂਮਿਕਾ ਨਿਭਾਓਗੇ। ਭਗਵੰਤ ਮਾਨ ਨੇ ਲਿਖਿਆ ਹੈ ਕਿ ਉਹ ਚਾਹੁੰਦੇ ਹਨ ਕਿ ਕਮਿਸ਼ਨਰ ਅਤੇ ਐੱਸਐੱਸਪੀ ਅੱਗੇ ਵਧ ਕੇ ਗੈਂਗਸਟਰਾਂ ਖ਼ਿਲਾਫ਼ ਪੰਜਾਬ ਦੀ ਗੈਂਗਸਟਰਾਂ ਵਿਰੁੱਧ ਜੰਗ ਦੀ ਅਗਵਾਈ ਕਰਨ।

CM Bhagwant MannCM Bhagwant Mann

ਮੁੱਖ ਮੰਤਰੀ ਨੇ ਆਪਣੀ ਚਿੱਠੀ ਵਿਚ ਇਹ ਵੀ ਕਿਹਾ ਹੈ ਕਿ ਉਹ ਉਮੀਦ ਕਰਦੇ ਹਨ ਕਿ ਪੰਜਾਬ ਪੁਲਿਸ ਗੈਂਗਸਟਰਾਂ ਵਿਰੁੱਧ ਕਾਰਵਾਈ ਕਰਦੇ ਹੋਏ ਉਹਨਾਂ ਨਾਲ ਸਬੰਧਤ ਡੇਟਾ, ਭਗੌੜੇ ਗੈਂਗਸਟਰਾਂ ਵਿਰੁੱਧ ਕਾਰਵਾਈ ਅਤੇ ਐਂਟੀ ਗੈਂਗਸਟਰ ਆਪ੍ਰੇਸ਼ਨ ਜਾਰੀ ਰੱਖੇਗੀ। ਦੱਸ ਦੇਈਏ ਕਿ ਸੂਬੇ ਵਿਚ ਪਿਛਲੇ ਕਈ ਦਿਨਾਂ ਤੋਂ ਕਤਲ ਅਤੇ ਮਾਰਕੁੱਟ ਦੀਆਂ ਵਧ ਰਹੀਆਂ ਵਾਰਦਾਤਾਂ ਤੋਂ ਬਾਅਦ ਵਿਰੋਧੀ ਪਾਰਟੀਆਂ ਲਗਾਤਾਰ ਪੰਜਾਬ ਸਰਕਾਰ 'ਤੇ ਨਿਸ਼ਾਨੇ ਸਾਧ ਰਹੀਆਂ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement