
ਨਵਜੋਤ ਸਿੱਧੂ, ਪ੍ਰਤਾਪ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ, ਰਾਜਾ ਵੜਿੰਗ ਤੇ ਸੁਖਪਾਲ ਖਹਿਰਾ ਸਣੇ ਕਈ ਸੀਨੀਅਰ ਆਗੂ ਹੋਏ ਸ਼ਾਮਲ
ਚੰਡੀਗੜ੍ਹ: ਪੰਜਾਬ ਕਾਂਗਰਸ ਨੇ ਚੰਡੀਗੜ੍ਹ ਵਿਚ ਅੱਜ ਮਹਿੰਗਾਈ ਖਿਲਾਫ਼ ਪ੍ਰਦਰਸ਼ਨ ਕੀਤਾ। ਇਸ ਦੌਰਾਨ ਨਵਜੋਤ ਸਿੰਘ ਸਿੱਧੂ, ਪ੍ਰਤਾਪ ਸਿੰਘ ਬਾਜਵਾ, ਸੁਖਜਿੰਦਰ ਰੰਧਾਵਾ, ਪ੍ਰਗਟ ਸਿੰਘ, ਸੁਖਪਾਲ ਸਿੰਘ ਖਹਿਰਾ ਸਮੇਤ ਕਈ ਦਿੱਗਜ ਆਗੂ ਧਰਨੇ ਵਿਚ ਪੁੱਜੇ। ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਧਰਨੇ ਵਿਚ ਨਹੀਂ ਆਏ। ਉਹ ਦਿੱਲੀ 'ਚ ਰਾਹੁਲ ਗਾਂਧੀ ਨੂੰ ਮਿਲਣ ਗਏ ਸਨ।
Congress Protest at chandigarh over inflation
ਪ੍ਰਦਰਸ਼ਨ ਦੌਰਾਨ ਕਾਂਗਰਸੀ ਵਰਕਰਾਂ ਨੇ ਸਿਲੰਡਰਾਂ ਉੱਤੇ ਹਾਰ ਪਾ ਕੇ ਰੋਸ ਜ਼ਾਹਰ ਕੀਤਾ। ਇਸ ਦੇ ਨਾਲ ਹੀ ਵਰਕਰਾਂ ਅਤੇ ਆਗੂਆਂ ਦੇ ਪੱਥਾਂ ਵਿਚ ਮਹਿੰਗਾਈ ਖ਼ਿਲਾਫ਼ ਪੋਸਟਰ ਫੜੇ ਹੋਏ ਦਿਖਾਈ ਦਿੱਤੇ। ਧਰਨੇ ਵਿਚ ਨਵਜੋਤ ਸਿੱਧੂ ਨੇ ਕਿਹਾ ਕਿ ਕਾਂਗਰਸ ਹਾਰੀ ਜ਼ਰੂਰ ਹੈ ਪਰ ਮਰੀ ਨਹੀਂ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਲੋਕ ਗੁੰਡਾਗਰਦੀ 'ਤੇ ਉਤਰ ਆਏ ਹਨ।
Congress Protest at chandigarh over inflation
ਨਵਜੋਤ ਸਿੱਧੂ ਨੇ ਕਿਹਾ ਕਿ 3 ਮਹੀਨਿਆਂ 'ਚ ਆਮ ਆਦਮੀ ਪਾਰਟੀ ਬਿਖਰ ਜਾਵੇਗੀ। ਉਹਨਾਂ ਕਿਹਾ ਕਿ ਆਗੂਆਂ ਨੂੰ ਵਰਕਰਾਂ ਦੇ ਨਾਲ ਖੜ੍ਹਨਾ ਚਾਹੀਦਾ ਹੈ। ਸਿੱਧੂ ਨੇ ਕਿਹਾ ਕਿ ਸਭ ਤੋਂ ਮਾੜੀ ਸਥਿਤੀ ਵਰਕਰ ਦਾ ਗੁੱਸੇ ਵਿਚ ਆ ਕੇ ਘਰ ਬੈਠਣਾ ਹੈ। ਸਿੱਧੂ ਨੇ ਕਿਹਾ ਕਿ ਕਾਂਗਰਸੀ ਵਰਕਰਾਂ ਦਾ ਸ਼ਰੇਆਮ ਕਤਲ ਕੀਤਾ ਜਾ ਰਿਹਾ ਹੈ।