ਮੁੱਖ ਮੰਤਰੀ ਦੀ ਅਪੀਲ ਨੂੰ ਲੈ ਕੇ ਐਡਵੋਕੇਟ ਧਾਮੀ ਦਾ ਬਿਆਨ, ''ਸਰਕਾਰ ਗੁਰੂ ਘਰਾਂ ਦੇ ਮਾਮਲਿਆਂ ਵਿਚ ਦਖ਼ਲ ਨਾ ਦੇਵੇ''
Published : Apr 7, 2022, 7:44 pm IST
Updated : Apr 7, 2022, 7:44 pm IST
SHARE ARTICLE
Advocate Harjinder Singh Dhami
Advocate Harjinder Singh Dhami

ਪੰਜਾਬ ਦੇ ਮੁੱਖ ਮੰਤਰੀ ਸਿਆਸੀ ਲਾਹਾ ਲੈਣ ਲਈ ਗੁਰੂ ਘਰਾਂ ਦੇ ਪ੍ਰਬੰਧ ਵਿਚ ਦਖ਼ਲਅੰਦਾਜ਼ੀ ਤੋਂ ਪ੍ਰਹੇਜ਼ ਕਰਨ -ਐਡਵੋਕੇਟ ਧਾਮੀ

 

ਅੰਮ੍ਰਿਤਸਰ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਹੁੰਦੇ ਗੁਰਬਾਣੀ ਪ੍ਰਸਾਰਣ ਸਬੰਧੀ ਦਿੱਤੇ ਬਿਆਨ ’ਤੇ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਸਰਕਾਰ ਗੁਰੂ ਘਰਾਂ ਦੇ ਮਾਮਲਿਆਂ ਵਿਚ ਦਖ਼ਲ ਨਾ ਦੇਵੇ। ਐਡਵੋਕੇਟ ਧਾਮੀ ਨੇ ਕਿਹਾ ਕਿ ਸਰਕਾਰ ਦੇ ਕਾਰਜ ਆਪਣੇ ਹੁੰਦੇ ਹਨ ਤੇ ਧਰਮ ਦੇ ਖੇਤਰ ਦਾ ਕਾਰਜ ਆਪਣਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਪੰਥ ਦੀ ਚੁਣੀ ਹੋਈ ਨੁਮਾਇੰਦਾ ਜਥੇਬੰਦੀ ਹੈ, ਜੋ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧ ਦੇ ਨਾਲ-ਨਾਲ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਨਿਰੰਤਰ ਕਾਰਜਸ਼ੀਲ ਹੈ।

Bhagwant MannBhagwant Mann

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਕਈ ਕੰਮ ਅਜਿਹੇ ਹਨ, ਜਿਸ ਨੂੰ ਸਿਰਫ਼ ਸਰਕਾਰ ਵੱਲੋਂ ਹੀ ਕੀਤਾ ਜਾਣਾ ਹੁੰਦਾ ਹੈ। ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ਅਤੇ ਉਸ ਤੋਂ ਪਹਿਲਾਂ ਵੀ ਸਰਕਾਰ ਨੂੰ ਕਈ ਵਾਰ ਅਪੀਲ ਕੀਤੀ ਗਈ ਸੀ ਕਿ ਘੰਟਾ ਘਰ ਵਾਲੇ ਪਾਸੇ ਪਹਿਲਾਂ ਹੋਏ ਸੁੰਦਰੀਕਰਨ ਦੀ ਤਰਜ਼ ’ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਆਉਂਦੇ ਬਾਕੀ ਰਸਤਿਆਂ ਦਾ ਵੀ ਸੁੰਦਰੀਕਰਨ ਕੀਤਾ ਜਾਵੇ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਦੇ ਵਿਦਿਅਕ ਅਦਾਰਿਆਂ ਦੀ ਕਰੋੜਾਂ ਰੁਪਏ ਦੀ ਐਸਸੀ ਸਕਾਲਰਸ਼ਿਪ ਜੋ ਸਰਕਾਰ ਵੱਲ ਰੁਕੀ ਹੋਈ ਹੈ, ਜਾਰੀ ਕਰਨ ਅਤੇ ਏਡਿਡ ਸਕੂਲਾਂ ਦੇ ਸਟਾਫ ਸਬੰਧੀ ਲਟਕੇ ਮਾਮਲੇ ਵੀ ਹੱਲ ਕਰਨ ਦੀ ਅਪੀਲ ਕਰ ਚੁੱਕੇ ਹਾਂ, ਪਰ ਸਰਕਾਰ ਵੱਲੋਂ ਇਸ ਸਬੰਧੀ ਕੋਈ ਵੀ ਧਿਆਨ ਨਹੀਂ ਦਿੱਤਾ ਗਿਆ।

Harjinder Singh DhamiHarjinder Singh Dhami

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਮੁੱਖ ਮੰਤਰੀ ਸਰਕਾਰ ਦੇ ਕਰਨ ਵਾਲੇ ਇਨ੍ਹਾਂ ਕੰਮਾਂ ਵੱਲ ਧਿਆਨ ਦੇਣ, ਨਾ ਕਿ ਸਿਆਸਤ ਕਰਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਗੁਰਬਾਣੀ ਪ੍ਰਸਾਰਣ ਸਬੰਧੀ ਗੱਲ ਕੀਤੀ ਗਈ, ਇਸ ਸਬੰਧੀ ਸ਼੍ਰੋਮਣੀ ਕਮੇਟੀ ਨੇ ਪਹਿਲਾਂ ਹੀ ਯਤਨ ਆਰੰਭ ਦਿੱਤੇ ਹਨ। ਉਨ੍ਹਾਂ ਕਿਹਾ ਕਿ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੋਏ ਆਦੇਸ਼ ਅਨੁਸਾਰ ਸ਼੍ਰੋਮਣੀ ਕਮੇਟੀ ਵੱਲੋਂ ਪਹਿਲਾਂ ਹੀ 7 ਮੈਂਬਰੀ ਸਬ-ਕਮੇਟੀ ਦਾ ਗਠਨ ਕੀਤਾ ਗਿਆ ਹੈ, ਜਿਸ ਦੀ ਰਿਪੋਰਟ ਅਨੁਸਾਰ ਅਗਲੇਰੀ ਕਾਰਵਾਈ ਕੀਤੀ ਜਾਵੇਗੀ। 

 ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰੂ ਘਰਾਂ ਦੀਆਂ ਸੇਵਾਵਾਂ ਸੰਗਤਾਂ ਵੱਲੋਂ ਦਿੱਤੀਆਂ ਭੇਟਾਵਾਂ ਨਾਲ ਚਲਦੀਆਂ ਹਨ ਅਤੇ ਸੰਗਤਾਂ ਹਰ ਕਾਰਜ ਕਰਨ ਦੇ ਸਮਰੱਥ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਧਰਮ ਦੇ ਨਾਂ ’ਤੇ ਸਿਆਸਤ ਕਰਕੇ ਸੰਗਤਾਂ ਨੂੰ ਗੁੰਮਰਾਹ ਕਰਨ ਦੀ ਥਾਂ ਸਰਕਾਰ ਵੱਲੋਂ ਕੀਤੇ ਜਾਣ ਵਾਲੇ ਕੰਮਾਂ ਵੱਲ ਧਿਆਨ ਦੇਣ।

SHARE ARTICLE

ਏਜੰਸੀ

Advertisement

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM
Advertisement