ਮੋਹਾਲੀ ਪੁਲਿਸ ਨੂੰ ਮਿਲੀ ਵੱਡੀ ਸਫਲਤਾ: ਬਿਸ਼ਨੋਈ ਗੈਂਗ ਦੇ 2 ਐਕਟਿਵ ਗੈਂਗਸਟਰ ਗ੍ਰਿਫ਼ਤਾਰ
Published : Apr 7, 2022, 8:22 pm IST
Updated : Apr 7, 2022, 8:22 pm IST
SHARE ARTICLE
Mohali Police Arrest 2 Active Gangsters Of Bishnoi Gang
Mohali Police Arrest 2 Active Gangsters Of Bishnoi Gang

ਪੰਜਾਬ ਪੁਲਿਸ ਵਲੋਂ ਗੈਂਗਸਟਰਾਂ ਖ਼ਿਲਾਫ਼ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਨੇ ਅੱਜ ਬਿਸ਼ਨੋਈ ਗੈਂਗ ਦੇ ਦੋ ਸਰਗਰਮ ਗੈਗਸਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।


ਮੋਹਾਲੀ: ਪੰਜਾਬ ਪੁਲਿਸ ਵਲੋਂ ਗੈਂਗਸਟਰਾਂ ਖ਼ਿਲਾਫ਼ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਨੇ ਅੱਜ ਬਿਸ਼ਨੋਈ ਗੈਂਗ ਦੇ ਦੋ ਸਰਗਰਮ ਗੈਗਸਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹਨਾਂ ਗੈਂਗਸਟਰਾਂ ਕੋਲੋਂ ਦੋ ਪਿਸਤੌਲ ਸਮੇਤ ਸਫਾਰੀ ਗੱਡੀ ਵੀ ਬਰਾਮਦ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦੇ ਹੋਏ  ਸ੍ਰੀ ਵਿਵੇਕ ਸ਼ੀਲ ਸੋਨੀ, ਆਈ.ਪੀ.ਐਸ., ਸੀਨੀਅਰ ਪੁਲਿਸ ਕਪਤਾਨ, ਐਸ.ਏ.ਐਸ. ਨਗਰ ਮੋਹਾਲੀ ਨੇ ਪ੍ਰੈਸ ਨੋਟ ਰਾਹੀ ਦੱਸਿਆ ਕਿ ਮੋਹਾਲੀ ਪੁਲਿਸ ਵੱਲੋਂ ਐਕਟਿਵ ਗੈਗਸਟਰਾਂ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਜਿਸ ਦੇ ਚਲਦਿਆਂ ਮੋਹਾਲੀ ਪੁਲਿਸ ਨੂੰ ਉਸ ਸਮੇ ਵੱਡੀ ਪ੍ਰਾਪਤੀ ਹੋਈ ਜਦੋਂ ਕੇਨੈਡਾ ਬੈਠੇ ਵਿਦੇਸੀ ਹੈਂਡਲਰ ਸਤਵਿੰਦਰ ਸਿੰਘ ਉਰਫ ਗੋਲਡੀ ਬਰਾੜ ਅਤੇ ਲਾਰੈਂਸ ਬਿਸਨੋਈ ਗੁਰੱਪ ਦੇ ਦੋ ਐਕਟਿਵ ਗੈਗਸਟਰਾਂ ਨੂੰ ਗ੍ਰਿਫਤਾਰ ਕੀਤਾ ਅਤੇ ਬਿਸਨੋਈ ਗਰੁੱਪ ਨੂੰ ਪੂਰੇ ਪੰਜਾਬ ਵਿਚ ਚਲਾ ਰਹੇ ਮਨਪ੍ਰੀਤ ਸਿੰਘ ਉਰਫ ਮੰਨਾ ਪੁੱਤਰ ਸੁਖਮੰਦਰ ਸਿੰਘ ਅਤੇ ਉਸਦੇ ਨੇੜਲੇ ਸਾਥੀ ਗੁਰਪ੍ਰੀਤ ਸਿੰਘ ਪੁੱਤਰ ਗੁਰਤੇਜ ਸਿੰਘ ਵਾਸੀ ਨੇੜੇ ਦਾਣਾ ਮੰਡੀ ਭੀਖੀ, ਜਿਲਾ ਮਾਨਸਾ ਨੂੰ ਬੀਤੀ ਰਾਤ ਗ੍ਰਿਫਤਾਰ ਕਰਕੇ ਉਸਦੇ ਕਬਜੇ ਵਿੱਚੋਂ ਦੋ ਪਿਸਤੌਲ ਸਮੇਤ ਐਮੂਨੀਸ਼ਨ ਅਤੇ ਇਕ ਚਿੱਟੇ ਰੰਗ ਦੀ ਸਫਾਰੀ ਗੱਡੀ ਬਰਾਮਦ ਕੀਤੀ।

Mohali Police Arrest 2 Active Gangsters Of Bishnoi GangMohali Police Arrest 2 Active Gangsters Of Bishnoi Gang

ਸੀਨੀਆਰ ਪੁਲਿਸ ਕਪਤਾਨ, ਮੋਹਾਲੀ ਨੇ ਪੁਲਿਸ ਦੀ ਕਾਰਵਾਈ ਬਾਰੇ ਸੰਖੇਪ ਵਿੱਚ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਿਤੀ 04.04.2022 ਨੂੰ ਮੋਹਾਲੀ ਪੁਲਿਸ ਨੂੰ ਟੈਕਨੀਕਲ ਅਤੇ ਮੈਨੂਅਲ ਇਨਪੁਟ ਮਿਲੀ ਕਿ ਲਾਰੈਂਸ ਬਿਸਨੋਈ ਅਤੇ ਸਤਵਿੰਦਰ ਸਿੰਘ ਉਰਫ ਗੋਲਡੀ ਬਰਾੜ ਦਾ ਜੇਲ ਵਿਚ ਬੈਠਾ ਸਾਥੀ ਮਨਪ੍ਰੀਤ ਸਿੰਘ ਮੰਨਾ ਪੁੱਤਰ ਸੁਖਮੰਦਰ ਸਿੰਘ ਵਾਸੀ ਤਲਵੰਡੀ ਸਾਬੋ ਬਠਿੰਡਾ ਤੋਂ ਪੂਰੇ ਪੰਜਾਬ ਵਿਚ ਆਪਣਾ ਗੈਂਗ ਅਪਰੇਟ ਕਰ ਰਿਹਾ ਹੈ, ਜਿਸ ਦੇ ਸਾਥੀ ਟਰਾਈਸਿਟੀ ਏਰੀਆ ਵਿੱਚ ਟਿਕਾਣੇ ਬਣਾਉਣ ਲੱਗੇ ਹੋਏ ਹਨ। ਜਿਸ ਤੇ ਸਥਾਨਕ ਪੁਲਿਸ ਨੇ ਮੁਕੱਦਮਾ ਨੰਬਰ 90/2021 ਅ/ਧ 25 ਅਸਲਾ ਐਕਟ ਥਾਣਾ ਸਦਰ ਕੁਰਾਲੀ ਵਿੱਚ ਲੋੜੀਂਦੇ ਗੈਂਗਸਟਰ ਮਨਪ੍ਰੀਤ ਸਿੰਘ ਉਰਫ ਮੰਨਾ ਨੂੰ ਜਦੋਂ ਪ੍ਰੋਡਕਸ਼ਨ ਵਾਰੰਟ ਤੇ ਲਿਆ ਕੇ ਪੁਲਿਸ ਰਿਮਾਂਡ ਦੌਰਾਨ ਡੂੰਘਾਈ ਨਾਲ ਪੁੱਛਗਿੱਛ ਕੀਤੀ ਗਈ ਤਾਂ ਮਨਪ੍ਰੀਤ ਸਿੰਘ ਮੰਨਾ ਨੇ ਪੁਲਿਸ ਨੂੰ ਉਸਦੇ ਗੁਰੱਪ ਦੀਆ ਕਰੀਮੀਨਲ ਯੋਜਨਾਵਾਂ ਬਾਰੇ ਦੱਸਿਆ ਅਤੇ ਇਹ ਵੀ ਦੱਸਿਆ ਕਿ ਕੇਨੈਡਾ ਵਿੱਚ ਬੈਠੇ ਗੋਲਡੀ ਬਰਾੜ ਨੇ ਉਸਨੂੰ ਅਤੇ ਉਸਦੇ ਸਾਥੀਆਂ ਨੂੰ ਗੁਰੂਗ੍ਰਾਮ ਦੇ ਨੇੜੇ ਤੋਂ 3 ਪਿਸਤੌਲ ਦਵਾਏ ਸਨ, ਜਿਹਨਾਂ ਵਿੱਚ ਇੱਕ 30 ਬੋਰ, ਇੱਕ 32 ਬੋਰ ਅਤੇ ਇੱਕ 315 ਬੋਰ ਦਾ ਸੀ ਅਤੇ ਮੰਨੇ ਨੇ ਦੌਰਾਨੇ ਪੁੱਛਗਿੱਛ ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਗਰੁੱਪ ਦੇ ਟਾਰਗੇਟਾਂ ਬਾਰੇ ਅਹਿਮ ਜਾਣਕਾਰੀ ਦਿੱਤੀ।

ArrestArrest

ਸੋਨੀ ਨੇ ਅੱਗੇ ਦੱਸਿਆ ਕਿ ਪੁਲਿਸ ਨੇ ਇਨਪੁਟਸ ਅਤੇ ਮਨਪ੍ਰੀਤ ਸਿੰਘ ਵੱਲੋ ਦਿੱਤੀ ਸੂਚਨਾਵਾਂ ਦੇ ਅਧਾਰ ਪਰ ਬਰੀਕੀ ਨਾਲ ਜਾਂਚ ਨੂੰ ਅੱਗੇ ਵਧਾਇਆ ਤਾਂ ਮਿਤੀ 06.04.2022 ਨੂੰ ਇਸ ਗਿਰੋਹ ਵਿਰੁੱਧ ਇਨਪੁਟਸ ਦੇ ਅਧਾਰ ਪਰ ਮੁਕੱਦਮਾ ਨੰਬਰ 74/2022 ਅਧੀਨ ਧਾਰਾਵਾਂ 25 ਸਬ ਸੈਕਸਨ 7 ਤੇ 8 ਅਸਲਾ ਐਕਟ ਥਾਣਾ ਸਦਰ ਖਰੜ ਦਰਜ ਕਰਕੇ ਜਲਵਾਯੂ ਟਾਵਰ ਨੇੜੇ ਨਾਕਾਬੰਦੀ ਦੌਰਾਨ ਬਿਸਨੋਈ ਗਰੁੱਪ ਦੇ ਮਨਪ੍ਰੀਤ ਸਿੰਘ ਮੰਨਾ ਦੇ ਨੇੜਲੇ ਸਾਥੀ ਗੁਰਪ੍ਰੀਤ ਸਿੰਘ ਪੁੱਤਰ ਗੁਰਤੇਜ ਸਿੰਘ ਵਾਸੀ ਦਾਣਾ ਮੰਡੀ ਭੀਖੀ ਜਿਲਾ ਮਾਨਸਾ ਨੂੰ ਚਿੱਟੇ ਰੰਗ ਦੀ ਇਕ ਟਾਟਾ ਸਫਾਰੀ ਗੱਡੀ ਨੰਬਰ ਪੀ.ਬੀ.10ਸੀ.ਡੀ. 0705 ਵਿੱਚੋਂ ਗ੍ਰਿਫਤਾਰ ਕਰਕੇ ਉਸ ਪਾਸੋਂ 7.62 ਐਮ.ਐਮ. (32ਬੋਰ) ਸਮੇਤ 6 ਕਾਰਤੂਸ ਅਤੇ 315 ਬੋਰ ਦੇ ਪਿਸਤੌਲ ਸਮੇਤ 02 ਕਾਰਤੂਸ ਬਰਾਮਦ ਕਰਕੇ ਉਸ ਨੂੰ ਮੁਕੱਦਮਾ ਨੰਬਰ 74/2022 ਥਾਣਾ ਖਰੜ ਵਿੱਚ ਗ੍ਰਿਫਤਾਰ ਕਰ ਲਿਆ ਹੈ। ਤਫਤੀਸ਼ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਗੁਰਪ੍ਰੀਤ ਸਿੰਘ ਪਹਿਲਾਂ ਵੀ ਇੱਕ ਕਤਲ ਕੇਸ ਨੰਬਰ 116, ਮਿਤੀ 28.11.2014, ਅਧੀਨ ਧਾਰਾ 302, 427, 148, 149 ਆਈ.ਪੀ.ਸੀ., ਥਾਣਾ ਭੀਖੀ, ਜਿਲ੍ਹਾ ਮਾਨਸਾ ਵਿੱਚ 2014 ਤੋਂ 2020 ਤੱਕ ਪੰਜਾਬ ਦੀਆਂ ਵੱਖ ਵੱਖ ਜੇਲਾਂ ਵਿੱਚ ਬੰਦ ਰਿਹਾ ਹੈ, ਇਸ ਸਮੇਂ ਦੌਰਾਨ ਇਸਨੇ ਲਾਰੈਂਸ ਬਿਸ਼ਨੋਈ ਗਰੁੱਪ ਦੇ ਗੈਂਗਸਟਰਾਂ ਨਾਲ ਰਾਬਤਾ ਕਾਇਮ ਕਰ ਲਿਆ ਹੈ। ਜਿਸ ਪਾਸੋਂ ਅੱਗੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਨੂੰ ਹੋਰ ਵੀ ਅਹਿਮ ਜਾਣਕਾਰੀ ਦੀ ਉਮੀਦ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM

Giani Harpreet Singh Speech LIVE-ਪ੍ਰਧਾਨ ਬਣਨ ਮਗਰੋ ਹਰਪ੍ਰੀਤ ਸਿੰਘ ਦਾ ਸਿੱਖਾਂ ਲਈ ਵੱਡਾ ਐਲਾਨ| Akali Dal News

11 Aug 2025 3:14 PM

Kulgam Encounter: ਸ਼ਹੀਦ ਜਵਾਨ Pritpal Singh ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੇ ਭੁੱਬਾਂ ਮਾਰ ਮਾਰ ਰੋਇਆ ਸਾਰਾ ਪਿੰਡ

10 Aug 2025 3:08 PM

Kulgam Encounter : ਫੌਜੀ ਸਨਮਾਨਾਂ ਨਾਲ਼ ਸ਼ਹੀਦ ਪ੍ਰਿਤਪਾਲ ਸਿੰਘ ਦਾ ਹੋਇਆ ਅੰਤਿਮ ਸਸਕਾਰ

10 Aug 2025 3:07 PM

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM
Advertisement