
ਭ੍ਰਿਸ਼ਟਾਚਾਰ ਦੇ ਮਾਮਲਿਆਂ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਸੂਬੇ ਦੇ ਮੁੱਖ ਸਕੱਤਰ ਦੀ ਅਗਵਾਈ ਹੇਠ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ
ਚੰਡੀਗੜ੍ਹ-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਬੁੱਧਵਾਰ ਨੂੰ ਕਿਹਾ ਕਿ ਭ੍ਰਿਸ਼ਟਾਚਾਰ ਲਈ ਕੋਈ ਥਾਂ ਨਹੀਂ ਹੈ ਅਤੇ ਅਜਿਹੀਆਂ ਗਤੀਵਿਧੀਆਂ ਨੂੰ ਅੰਜਾਮ ਦੇਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਭ੍ਰਿਸ਼ਟਾਚਾਰ ਦੇ ਮਾਮਲਿਆਂ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਸੂਬੇ ਦੇ ਮੁੱਖ ਸਕੱਤਰ ਦੀ ਅਗਵਾਈ ਹੇਠ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜਿਸ ਵਿਚ ਹੋਰ ਉੱਚ ਸਿਵਲ ਅਤੇ ਪੁਲਿਸ ਅਧਿਕਾਰੀ ਸ਼ਾਮਲ ਹਨ।
ਸੂਬੇ ਵਿਚ ਭ੍ਰਿਸ਼ਟਾਚਾਰ ਲਈ ਕੋਈ ਥਾਂ ਨਹੀਂ ਹੋਣ ਦਾ ਸੰਕਲਪ ਜ਼ਾਹਰ ਕਰਦਿਆਂ ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਹ ਗੱਲਬਾਤ ਮੁੱਖ ਮੰਤਰੀ ਨੇ ਕੁਰੂਕਸ਼ੇਤਰ ਵਿਚ ਪੱਤਰਕਾਰਾਂ ਨਾਲ ਕੀਤੀ। ਇਸ ਤੋਂ ਪਹਿਲਾਂ ਅੱਜ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਵਿਰੋਧੀ ਧਿਰ ਕਾਂਗਰਸ ਦੇ ਆਗੂ ਭੁਪਿੰਦਰ ਸਿੰਘ ਹੁੱਡਾ ਨੇ ਦੋਸ਼ ਲਾਇਆ ਸੀ ਕਿ ਸੂਬੇ ਵਿਚ ਭ੍ਰਿਸ਼ਟਾਚਾਰ ਕਾਬੂ ਤੋਂ ਬਾਹਰ ਹੋ ਗਿਆ ਹੈ।