
ਪੰਜਾਬ ਸਰਕਾਰ ਵਲੋਂ ਹੁਕਮ ਜਾਰੀ ਕਰਕੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਸਮੇਤ ਤਿੰਨ ਉੱਚ ਪੁਲੀਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।
ਚੰਡੀਗੜ੍ਹ: ਪੰਜਾਬ ਸਰਕਾਰ ਵਲੋਂ ਹੁਕਮ ਜਾਰੀ ਕਰਕੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਸਮੇਤ ਤਿੰਨ ਉੱਚ ਪੁਲੀਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ । ਗੁਰਪ੍ਰੀਤ ਸਿੰਘ ਭੁੱਲਰ ਨੂੰ ਡੀਆਈਜੀ ਐਂਟੀ ਗੈਂਗਸਟਰ ਟਾਸਕ ਫੋਰਸ ਲਗਾਇਆ ਗਿਆ ਹੈ , ਜਦਕਿ ਪ੍ਰਮੋਦ ਬਾਨ ਨੂੰ ਏਡੀਜੀਪੀ ਐਂਟੀ ਗੈਂਗਸਟਰ ਟਾਸਕ ਫੋਰਸ ਲਗਾਇਆ ਗਿਆ।
ਇਸ ਤੋਂ ਇਲਾਵਾ ਗੁਰਮੀਤ ਸਿੰਘ ਚੌਹਾਨ ਨੂੰ ਏਆਈਜੀ ਐਂਟੀ ਗੈਂਗਸਟਰ ਟਾਸਕ ਫੋਰਸ ਲਗਾਇਆ ਗਿਆ। ਦੱਸ ਦੇਈਏ ਕਿ ਪੰਜਾਬ ਵਿਚ ਗੈਂਗਸਟਰਾਂ ’ਤੇ ਸ਼ਿਕੰਜਾ ਕੱਸਣ ਲਈ ਸੀਐਮ ਭਗਵੰਤ ਮਾਨ ਵਲੋਂ ਦੋ ਦਿਨ ਪਹਿਲਾਂ ਹੀ ਵੱਡਾ ਫੈਸਲਾ ਲਿਆ ਗਿਆ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 5 ਅਪ੍ਰੈਲ ਨੂੰ ਐਲਾਨ ਕੀਤਾ ਸੀ ਕਿ ਸੂਬੇ ਵਿਚ ਐਂਟੀ ਗੈਂਗਸਟਰ ਟਾਸਕ ਫੋਰਸ ਦਾ ਗਠਨ ਕੀਤਾ ਜਾਵੇਗਾ।