
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਜੇਲ੍ਹ 'ਚ ਬੰਦ ਬਿਕਰਮ ਸਿੰਘ ਮਜੀਠੀਆ ਨੂੰ ਮਿਲਣ ਲਈ ਕੇਂਦਰੀ ਜੇਲ੍ਹ ਪਟਿਆਲਾ ਪਹੁੰਚੇ।
ਪਟਿਆਲਾ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਜੇਲ੍ਹ 'ਚ ਬੰਦ ਬਿਕਰਮ ਸਿੰਘ ਮਜੀਠੀਆ ਨੂੰ ਮਿਲਣ ਲਈ ਕੇਂਦਰੀ ਜੇਲ੍ਹ ਪਟਿਆਲਾ ਪਹੁੰਚੇ। ਸੁਖਬੀਰ ਸਿੰਘ ਬਾਦਲ ਜੇਲ੍ਹ ਵਿਚ ਮਜੀਠੀਆ ਨੂੰ ਮਿਲੇ ਅਤੇ ਉਸ ਤੋਂ ਬਾਅਦ ਮੀਡੀਆ ਨਾਲ ਗੱਲ ਕੀਤੇ ਬਿਨ੍ਹਾਂ ਹੀ ਵਾਪਸ ਚਲੇ ਗਏ।ਜ਼ਿਕਰਯੋਗ ਹੈ ਕਿ ਬਿਕਰਮ ਸਿੰਘ ਮਜੀਠੀਆ ਨੇ ਆਪਣੇ ਆਪ ਨੂੰ ਜੇਲ੍ਹ ਅੰਦਰ ਅਸੁਰੱਖਿਅਤ ਦੱਸਿਆ ਸੀ ਅਤੇ ਜੇਲ੍ਹ ਪ੍ਰਸ਼ਾਸਨ ਤੋਂ ਉਹਨਾਂ ਨੂੰ ਮੁੜ ਪੁਰਾਣੀ ਬੈਰਕ ਵਿਚ ਸ਼ਿਫਟ ਕਰਨ ਦੀ ਮੰਗ ਕੀਤੀ ਗਈ ਸੀ।
ਬੀਤੇ ਦਿਨ ਮੋਹਾਲੀ ਅਦਾਲਤ ਵਿਚ ਸੁਣਵਾਈ ਮੌਕੇ ਪਟਿਆਲਾ ਜੇਲ੍ਹ ਦੇ ਸੁਪਰਡੈਂਟ ਨੇ ਦੱਸਿਆ ਕਿ ਮਜੀਠੀਆ ਦੀ ਜਾਨ ਨੂੰ ਕੋਈ ਖਤਰਾ ਨਹੀਂ ਹੈ। ਇਸ ਮੌਕੇ ਅਦਾਲਤ ਵਿਚ ਬਿਕਰਮ ਸਿੰਘ ਮਜੀਠੀਆ ਦੇ ਪਤਨੀ ਗੁਨੀਵ ਕੌਰ ਵੀ ਪਹੁੰਚੇ ਸਨ। ਇਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਵੀ ਇਲਜ਼ਾਮ ਲਾਇਆ ਸੀ ਕਿ ਬਿਕਰਮ ਸਿੰਘ ਮਜੀਠੀਆ ਨੂੰ ਜੇਲ੍ਹ ਵਿਚ ਜਾਣਬੁੱਝ ਕੇ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।