
ਸੌਦਾ ਸਾਧ ਦੀ ਫਰਲੋ ਦੀ ਮਿਆਦ 27 ਫਰਵਰੀ ਨੂੰ ਖ਼ਤਮ ਹੋ ਗਈ ਸੀ
ਚੰਡੀਗੜ੍ਹ - ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਡੇਰਾ ਸੌਦਾ ਸਾਧ ਨੂੰ ਹਰਿਆਣਾ ਸਰਕਾਰ ਵੱਲੋਂ ਦਿੱਤੀ ਫਰਲੋ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਹਾਈ ਕੋਰਟ ਨੇ ਫੈਸਲੇ ਵਿਚ ਕਿਹਾ ਹੈ ਕਿ ਗੁਰਮੀਤ ਰਾਮ ਰਹੀਮ ਸਿੰਘ ਇੱਕ ਕੱਟੜ ਅਪਰਾਧੀ ਨਹੀਂ ਹੈ ਜਿਵੇਂ ਕਿ ਪਟੀਸ਼ਨ ਵਿਚ ਦਾਅਵਾ ਕੀਤਾ ਗਿਆ ਹੈ। ਵਿਸਥਾਰਤ ਫੈਸਲਾ ਆਉਣਾ ਬਾਕੀ ਹੈ।
ਸੌਦਾ ਸਾਧ ਦੀ ਫਰਲੋ ਨੂੰ ਪਰਮਜੀਤ ਸਿੰਘ ਸਹੋਲੀ ਨਾਮਕ ਆਜ਼ਾਦ ਉਮੀਦਵਾਰ ਨੇ ਚੁਣੌਤੀ ਦਿੱਤੀ ਸੀ। ਉਹ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਖੜ੍ਹਾ ਹੋਇਆ ਸੀ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 25 ਫਰਵਰੀ ਨੂੰ ਇਸ ਮਾਮਲੇ ਵਿਚ ਬਹਿਸ ਪੂਰੀ ਹੋਣ ਤੋਂ ਬਾਅਦ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਜਸਟਿਸ ਰਾਜ ਮੋਹਨ ਸਿੰਘ ਦੀ ਬੈਂਚ ਨੇ ਇਹ ਫੈਸਲਾ ਸੁਣਾਇਆ।
ਸੌਦਾ ਸਾਧ ਦੀ ਫਰਲੋ ਦੀ ਮਿਆਦ 27 ਫਰਵਰੀ ਨੂੰ ਖ਼ਤਮ ਹੋ ਗਈ ਸੀ ਤੇ ਉਸ ਨੂੰ 7 ਫਰਵਰੀ ਨੂੰ 21 ਦਿਨਾਂ ਦੀ ਫਰਲੋ ਦਿੱਤੀ ਗਈ ਸੀ। ਪੰਜਾਬ ਵਿਚ ਵਿਧਾਨ ਸਭਾ ਚੋਣਾਂ 20 ਫਰਵਰੀ ਨੂੰ ਹੋਈਆਂ ਸਨ। ਇਸ ਤੋਂ ਬਾਅਦ ਉਸ ਨੂੰ ਮੁੜ ਰੋਹਤਕ ਦੀ ਸੁਨਾਰੀਆ ਜੇਲ੍ਹ ਭੇਜ ਦਿੱਤਾ ਗਿਆ ਸੀ। ਉਹ ਗੁਰੂਗ੍ਰਾਮ ਦੇ ਨਾਮਚਰਚਾ ਘਰ ਵਿਚ ਆਪਣੀ ਛੁੱਟੀ ਦੌਰਾਨ ਠਹਿਰਿਆ ਸੀ।