ਤਰਨਤਾਰਨ 'ਚ ਵਾਲੀਬਾਲ ਖਿਡਾਰੀ ਨੂੰ ਲੱਗੀ ਗੋਲੀ, ਹਸਪਤਾਲ ਵਿਚ ਜੇਰੇ ਇਲਾਜ 
Published : Apr 7, 2022, 6:46 pm IST
Updated : Apr 7, 2022, 6:46 pm IST
SHARE ARTICLE
Gagandeep Singh
Gagandeep Singh

ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

 

ਤਰਨਤਾਰਨ -ਪੰਜਾਬ ਵਿਚ ਦਿਨੋ ਦਿਨ ਗੈਂਗਵਾਰ ਵਧਦੀ ਜਾ ਰਹੀ ਹੈ। ਅੱਜ ਫਿਰ ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਵਿਚ ਗੋਲੀਆਂ ਚੱਲੀਆਂ ਜਿਸ ਵਿਚ ਵਾਲੀਬਾਲ ਖਿਡਾਰੀ ਗਗਨਦੀਪ ਸਿੰਘ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ। ਖਿਡਾਰੀ ਨੂੰ ਨਿੱਜੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਅਨੁਸਾਰ 18 ਸਾਲਾ ਗਗਨਦੀਪ ਸਿੰਘ ਗਜ਼ਲ ਪਿੰਡ ਦਾ ਰਹਿਣ ਵਾਲਾ ਹੈ। ਗਗਨਦੀਪ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਸ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਹੈ। ਉਹ ਮੈਦਾਨ ਵਿੱਚ ਅਭਿਆਸ ਕਰਨ ਤੋਂ ਬਾਅਦ ਬਾਹਰ ਆ ਰਿਹਾ ਸੀ ਤੇ ਉਸ ਸਮੇਂ ਦੋ ਗੁੱਟਾਂ ਵਿਚ ਲੜਾਈ ਹੋ ਗਈ। ਇੱਥੇ ਉਸ ਨੂੰ ਅਚਾਨਕ ਗੋਲੀ ਲੱਗ ਗਈ ਅਤੇ ਉਹ ਜ਼ਖਮੀ ਹੋ ਗਿਆ। ਗਗਨਦੀਪ ਅਜੇ ਵੀ ਇਲਾਜ ਅਧੀਨ ਹੈ। 

file photo

ਇਸ ਗੈਂਗਵਾਰ ਨੂੰ ਲੈ ਕੇ ਜਲੰਧਰ ਕੈਂਟ ਤੋਂ ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਟਵੀਟ ਕੀਤਾ ਹੈ। ਇਸ ਵਿਚ ਪਰਗਟ ਸਿੰਘ ਨੇ ਲਿਖਿਆ ਹੈ ਕਿ ਅੱਜ ਫਿਰ ਤਰਨਤਾਰਨ ਵਿਚ ਖਿਡਾਰੀਆਂ ’ਤੇ ਗੋਲੀਬਾਰੀ ਕੀਤੀ ਗਈ। ਦੋ ਖਿਡਾਰੀਆਂ ਨੂੰ ਗੋਲੀਆਂ ਲੱਗੀਆਂ, ਜਿਨ੍ਹਾਂ ਵਿਚੋਂ ਗਗਨਦੀਪ ਸਿੰਘ (18) ਹਸਪਤਾਲ ਵਿਚ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੇਰੀ ਬੇਨਤੀ ਹੈ ਕਿ ਉਹ ਹੋਰ ਰਾਜਾਂ ਲਈ ਪ੍ਰਚਾਰ ਬੰਦ ਕਰਕੇ ਪੰਜਾਬ 'ਤੇ ਧਿਆਨ ਦੇਣ।

ਦੱਸ ਦਈਏ ਕਿ ਪਿਛਲੇ ਕਈ ਦਿਨਾਂ ਤੋਂ ਪੰਜਾਬ 'ਚ ਖਿਡਾਰੀਆਂ 'ਤੇ ਹਮਲੇ ਹੋ ਰਹੇ ਹਨ। ਦੋ ਦਿਨ ਪਹਿਲਾਂ ਪੰਜਾਬ ਦੇ ਸ਼ਹਿਰ ਪਟਿਆਲਾ ਵਿਚ ਕਬੱਡੀ ਖਿਡਾਰੀ ਧਰਮਿੰਦਰ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਤੋਂ ਪਹਿਲਾਂ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦੀ ਵੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਅਜਿਹੇ 'ਚ ਲੋਕ ਸੀਐੱਮ ਭਗਵੰਤ ਮਾਨ 'ਤੇ ਪੰਜਾਬ ਦੀ ਸੁਰੱਖਿਆ ਵਿਵਸਥਾ 'ਤੇ ਸਵਾਲ ਉਠਾ ਰਹੇ ਹਨ।

SHARE ARTICLE

ਏਜੰਸੀ

Advertisement

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM
Advertisement