ਪੰਜਾਬ ਦੇ ਨੌਜਵਾਨਾਂ ਨੂੰ ਮੁਫ਼ਤ ਸਿਖਲਾਈ ਦੇਣ ਲਈ ਛੇਤੀ ਸ਼ੁਰੂ ਹੋਣਗੇ 10 UPSC ਕੋਚਿੰਗ ਸੈਂਟਰ
Published : Apr 7, 2023, 6:46 pm IST
Updated : Apr 7, 2023, 6:46 pm IST
SHARE ARTICLE
10 UPSC coaching centers to come up soon: Bhagwant Mann
10 UPSC coaching centers to come up soon: Bhagwant Mann

ਨੌਜਵਾਨਾਂ ਦੀ ਬਿਹਤਰੀ ਲਈ ਸੁਝਾਅ ਲੈਣ ਵਾਸਤੇ ਹਰੇਕ ਮਹੀਨੇ ਹੋਣਗੀਆਂ ਦੋ ਨੌਜਵਾਨ ਸਭਾਵਾਂ

 

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐਲਾਨ ਕੀਤਾ ਕਿ ਨੌਜਵਾਨਾਂ ਦੀ ਭਲਾਈ ਲਈ ਅਤੇ ਉਨ੍ਹਾਂ ਦੀ ਅਥਾਹ ਸਮਰਥਾ ਨੂੰ ਸਹੀ ਦਿਸ਼ਾ ਵਿਚ ਲਾਉਣ ਲਈ ਨਵੀਆਂ ਸਕੀਮਾਂ ਸ਼ੁਰੂ ਕੀਤੀਆਂ ਜਾਣਗੀਆਂ। ਇੱਥੇ ਪੰਜਾਬ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਨੌਜਵਾਨਾਂ ਨੂੰ ਸਰਗਰਮ ਭਾਈਵਾਲ ਬਣਾਉਣ ਲਈ ਪੰਜਾਬ ਸਰਕਾਰ ਜਲਦੀ ਹੀ ਕਈ ਸਕੀਮਾਂ ਸ਼ੁਰੂ ਕਰੇਗੀ।  

ਇਹ ਵੀ ਪੜ੍ਹੋ: Review Meeting: ਕੇਂਦਰੀ ਸਿਹਤ ਮੰਤਰੀ ਨੇ ਸੂਬਿਆਂ ਨੂੰ ਚੌਕਸ ਰਹਿਣ ਅਤੇ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਕਿਹਾ 

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਵਿਆਜ ਮੁਕਤ ਕਰਜ਼ਾ ਮੁਹੱਈਆ ਕਰਵਾਉਣ ਲਈ ਜਲਦੀ ਹੀ ਸਕੀਮ ਸ਼ੁਰੂ ਕਰੇਗੀ।  ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਨੌਜਵਾਨਾਂ ਲਈ ਸਵੈ-ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹਣ ਵਿੱਚ ਮਦਦ ਮਿਲੇਗੀ।  ਮੁੱਖ ਮੰਤਰੀ ਨੇ ਅੱਗੇ ਐਲਾਨ ਕੀਤਾ ਕਿ ਉਹ ਨੌਜਵਾਨਾਂ ਨਾਲ ਸਿੱਧਾ ਸੰਵਾਦ ਰਚਾਉਣ ਲਈ ਮਹੀਨੇ ਵਿੱਚ ਦੋ ਵਾਰ ‘ਨੌਜਵਾਨ ਸਭਾ’ ਕਰਨਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਮੀਟਿੰਗਾਂ ਦਾ ਮਕਸਦ ਨੌਜਵਾਨਾਂ ਨਾਲ ਸਿੱਧਾ ਰਾਬਤਾ ਕਾਇਮ ਕਰਨਾ ਹੈ ਅਤੇ ਉਨ੍ਹਾਂ ਦੀ ਫੀਡਬੈਕ ਅਤੇ ਸੁਝਾਅ ਪ੍ਰਾਪਤ ਕਰਨਾ ਹੈ ਤਾਂ ਜੋ ਸਰਕਾਰ ਉਨ੍ਹਾਂ ਲਈ ਨਵੇਂ ਕਾਰੋਬਾਰ ਸ਼ੁਰੂ ਕਰਨ ਅਤੇ ਹੋਰ ਨਿਵੇਕਲੀਆਂ ਪਹਿਲਕਦਮੀਆਂ ਕਰਨ ਲਈ ਢੁਕਵੀਆਂ ਨੀਤੀਆਂ ਤਿਆਰ ਕਰ ਸਕੇ।

ਇਹ ਵੀ ਪੜ੍ਹੋ: ਜਲੰਧਰ ਲੋਕ ਸਭਾ ਜ਼ਿਮਨੀ ਚੋਣ: AAP ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਲਗਾਇਆ ਚੋਣ ਇੰਚਾਰਜ

ਭਗਵੰਤ ਮਾਨ ਨੇ ਕਿਹਾ ਕਿ ਖੇਤੀਬਾੜੀ, ਟਰਾਂਸਪੋਰਟ ਅਤੇ ਹੋਰ ਖੇਤਰਾਂ ਨੂੰ ਹੁਲਾਰਾ ਦੇਣ ਲਈ ਹਰ 15 ਦਿਨਾਂ ਬਾਅਦ ਨੌਜਵਾਨਾਂ ਨਾਲ ਡੂੰਘਾਈ ਨਾਲ ਵਿਚਾਰ ਵਟਾਂਦਰਾ ਕੀਤਾ ਜਾਵੇਗਾ ਅਤੇ ਉਨ੍ਹਾਂ ਦੇ ਸੁਝਾਅ ਲਏ ਜਾਣਗੇ। ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਸਿਖਲਾਈ ਦੇਣ ਲਈ 10 ਅਤਿ-ਆਧੁਨਿਕ ਸੈਂਟਰ ਖੋਲ੍ਹੇਗੀ। ਭਗਵੰਤ ਮਾਨ ਨੇ ਕਿਹਾ ਕਿ ਇਹ ਸੈਂਟਰ ਨੌਜਵਾਨਾਂ ਨੂੰ ਯੂ.ਪੀ.ਐਸ.ਸੀ. ਦੀ ਪ੍ਰੀਖਿਆ ਪਾਸ ਕਰਨ ਅਤੇ ਸੂਬੇ ਅਤੇ ਦੇਸ਼ ਵਿੱਚ

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸਟੇਜ ਤੋਂ CM Bhagwant Mann ਨੇ ਭਰੀ ਹੁੰਕਾਰ, SHERY KALSI ਲਈ ਮੰਗੀ Vote, ਸੁਣੋ ਕੀ ਦਿੱਤਾ ਵੱਡਾ ਬਿਆਨ LIVE

16 May 2024 4:34 PM

ਮਸ਼ੀਨਾਂ 'ਚ ਹੇਰਾਫੇਰੀ ਕਰਨ ਦਾ ਅਧਾਰ ਬਣਾ ਰਹੀ ਹੈ ਭਾਜਪਾ : ਗਾਂਧੀ

16 May 2024 4:04 PM

social media 'ਤੇ troll ਕਰਨ ਵਾਲਿਆਂ ਨੂੰ Kuldeep Dhaliwal ਦਾ ਜਵਾਬ, ਅੰਮ੍ਰਿਤਸਰ ਦੇ ਲੋਕਾਂ 'ਚ ਖੜ੍ਹਾ ਕੇ...

16 May 2024 3:48 PM

“17 ਤੇ 19 ਦੀਆਂ ਚੋਣਾਂ ’ਚ ਉਮੀਦਵਾਰ ਨਿੱਜੀ ਹਮਲੇ ਨਹੀਂ ਸੀ ਕਰਦੇ, ਪਰ ਹੁਣ ਇਸ ਮਾਮਲੇ ’ਚ ਪੱਧਰ ਥੱਲੇ ਡਿੱਗ ਚੁੱਕਾ”

16 May 2024 3:27 PM

'ਕਿਸਾਨ ਜਥੇਬੰਦੀਆਂ ਬਣਾਉਣ ਦਾ ਕੀ ਫ਼ਾਇਦਾ? ਇੰਨੇ ਸਾਲਾਂ 'ਚ ਕਿਉਂ ਕਿਸਾਨੀ ਮੁੱਦੇ ਹੱਲ ਨਹੀਂ ਕਰਵਾਏ?'....

16 May 2024 3:23 PM
Advertisement