
ਟਾਇਰ ਫਟਣ ਕਾਰਨ ਦਰੱਖਤ 'ਚ ਵੱਜੀ ਬੇਕਾਬੂ ਹੋਈ ਗੱਡੀ
ਟਾਂਡਾ ਉੜਮੁੜ : ਆਏ ਦਿਨ ਵਾਪਰਦੇ ਸੜਕ ਹਾਦਸਿਆਂ ਵਿਚ ਕਈ ਕੀਮਤੀ ਜਾਨਾਂ ਚਲੀਆਂ ਜਾਂਦੀਆਂ ਹਨ। ਕਈ ਵਾਰ ਇਹ ਹਾਦਸੇ ਆਪਣੀ ਲਾਪਰਵਾਹੀ ਨਾਲ ਵਾਪਰਦੇ ਹਨ ਪਰ ਕਈ ਵਾਰ ਅਚਨਚੇਤ ਜਾਂ ਕਹਿ ਲਓ ਕਿ ਕੁਦਰਤੀ ਰੂਪ ਵਿਚ ਹੀ ਵਾਪਰ ਜਾਂਦੇ ਹਨ। ਅਜਿਹਾ ਹੀ ਇੱਕ ਰੂਹ ਕੰਬਾਊ ਹਾਦਸਾ ਪਿੰਡ ਪਤਿਆਲਾ ਨਜ਼ਦੀਕ ਵਾਪਰਿਆ ਹੈ ਜਿਥੇ ਪਿਓ-ਪੁੱਤਰ ਦੀ ਮੌਤ ਹੋ ਗਈ ਹੈ।
ਇਹ ਵੀ ਪੜ੍ਹੋ: ਜਨਮ ਦਿਨ 'ਤੇ ਵਿਸ਼ੇਸ਼ : ਅੰਮ੍ਰਿਤਸਰ 'ਚ ਜਨਮੇ ਜਿਤੇਂਦਰ ਫ਼ਿਲਮਾਂ 'ਚ ਜਾਣ ਤੋਂ ਪਹਿਲਾਂ ਵੇਚਦੇ ਸਨ ਨਕਲੀ ਗਹਿਣੇ?
ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਤੜਕਸਾਰ ਹਾਈਵੇਅ 'ਤੇ ਇਹ ਹਾਦਸਾ ਵਾਪਰਿਆ। ਸਵੇਰੇ ਕਰੀਬ 6 ਵਜੇ ਲੱਕੜ ਲੈ ਕੇ ਜਾ ਰਹੀ ਬੋਲੈਰੋ ਗੱਡੀ ਦਾ ਅਚਾਨਕ ਟਾਇਰ ਫਟ ਗਿਆ ਅਤੇ ਬੇਕਾਬੂ ਹੋਈ ਗੱਡੀ ਸੜਕ ਕਿਨਾਰੇ ਦਰੱਖਤ ਵਿਚ ਜਾ ਟਕਰਾਈ। ਹਾਦਸਾ ਇੰਨਾ ਜ਼ਬਰਦਸਤ ਸੀ ਕਿ ਗੱਡੀ ਦੇ ਪਰਖੱਚੇ ਉੱਡ ਗਏ।
ਇਹ ਵੀ ਪੜ੍ਹੋ: 'ਹਿੰਦੁਸਤਾਨ' ਸ਼ਬਦ ਦੀ ਵਰਤੋਂ ਸਭ ਤੋਂ ਪਹਿਲਾਂ ਗੁਰੂ ਨਾਨਕ ਦੇਵ ਜੀ ਨੇ ਕੀਤੀ : ਆਰ.ਪੀ. ਸਿੰਘ
ਦੱਸਿਆ ਜਾ ਰਿਹਾ ਹੈ ਕਿ ਇਸ ਭਿਆਨਕ ਹਾਦਸੇ ਵਿਚ ਮਰਨ ਵਾਲੇ ਦੋਵੇਂ ਪਿਓ-ਪੁੱਤਰ ਹਨ। ਘਟਨਾ ਦੀ ਜਾਣਕਾਰੀ ਮਿਲਣ 'ਤੇ ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿਤੀ ਹੈ।