ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਪਿੰਡ ਚੱਕ ਦੂਹੇਵਾਲਾ ਵਿਖੇ ਸਿਲਾਈ ਸਿਖਲਾਈ ਸੈਂਟਰ ਦਾ ਕੀਤਾ ਉਦਘਾਟਨ

By : KOMALJEET

Published : Apr 7, 2023, 7:17 pm IST
Updated : Apr 7, 2023, 7:17 pm IST
SHARE ARTICLE
Cabinet Minister Dr. Baljit Kaur inaugurated sewing training center at village Chak Duhewala
Cabinet Minister Dr. Baljit Kaur inaugurated sewing training center at village Chak Duhewala

ਸਿਵਲ ਹਸਪਤਾਲ ਮਲੋਟ ਵਿਖੇ ਲੋਕਾਂ ਨੂੰ ਪੀਣ ਲਈ ਮਿਲੇਗਾ ਸਾਫ ਸੁਥਰਾ ਪਾਣੀ

           
ਚੰਡੀਗੜ੍ਹ/ਸ੍ਰੀ ਮੁਕਤਸਰ ਸਾਹਿਬ : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ.ਬਲਜੀਤ ਕੌਰ  ਨੇ ਮਲੋਟ ਵਿਧਾਨ ਸਭਾ ਹਲਕੇ ਦੇ ਪਿੰਡ ਚੱਕ ਦੂਹੇਵਾਲਾ ਵਿਖੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਲੜਕੀਆਂ ਅਤੇ ਔਰਤਾਂ ਨੂੰ ਆਤਮ ਨਿਰਭਰ ਬਨਾਉਣ ਲਈ ਖੋਲ੍ਹੇ ਗਏ ਮੁਫਤ ਸਿਲਾਈ ਸਿਖਲਾਈ ਸੈਂਟਰ ਦਾ ਉਦਘਾਟਨ ਕਰਦਿਆਂ ਕਿਹਾ ਕਿ ਖੁਦ ਦਾ ਕਾਰੋਬਾਰ ਕਰਨ ਵਾਲੀਆਂ ਲੜਕੀਆਂ ਨੂੰ ਪੰਜਾਬ ਸਰਕਾਰ ਉਚੇਚੇ ਤੌਰ 'ਤੇ ਸਨਮਾਨਿਤ ਕਰੇਗੀ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਔਰਤਾਂ ਦਾ ਸਮਾਜਿਕ ਅਤੇ ਆਰਥਿਕ ਪੱਧਰ ਨੂੰ ਉੱਚਾ ਚੁੱਕਣ ਲਈ ਯਤਨ ਕਰ ਰਹੇ ਹੈ ਅਤੇ ਔਰਤਾਂ ਦੀ ਭਲਾਈ ਲਈ ਅਨੇਕਾਂ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਸਿਲਾਈ ਸਿਖਲਾਈ ਸੈਂਟਰ ਦੇ ਖੁੱਲ੍ਹਣ ਨਾਲ ਇਸ ਪਿੰਡ ਦੇ ਆਸ ਪਾਸ ਦੀਆਂ ਲੜਕੀਆਂ ਅਤੇ ਔਰਤਾਂ ਨੂੰ ਬਹੁਤ ਫਾਇਦਾ ਹੋਵੇਗਾ।
 
ਇਸ ਮੌਕੇ ਤੇ ਉਹਨਾਂ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ। ਕੈਬਨਿਟ ਮੰਤਰੀ ਨੇ ਆਪਣੇ ਦੌਰੇ ਦੌਰਾਨ ਸਿਵਿਲ ਹਸਪਤਾਲ ਮਲੋਟ ਵਿਖੇ ਲੋਕਾਂ ਨੂੰ ਸਾਫ ਸੁਥਰਾ ਪੀਣ ਵਾਲਾ ਪਾਣੀ ਪੀਣ ਲਈ ਆਰ.ਓ ਦਾ ਉਦਘਾਟਨ ਵੀ ਕੀਤਾ ਜੋ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਹਿਯੋਗ ਨਾਲ ਇੱਥੇ ਸਥਾਪਿਤ ਕੀਤਾ ਗਿਆ ਹੈ।

ਉਨ੍ਹਾਂ ਸਮਾਜ ਸੇਵੀ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਸਮਾਜ ਦੀ ਬਿਹਤਰੀ ਲਈ ਇਕਜੁੱਟਤਾ ਦਾ ਸਬੂਤ ਦਿੰਦੇ ਹੋਏ ਲੋੜਵੰਦਾਂ ਦੀ ਸਹਾਇਤਾਂ ਲਈ ਅੱਗੇ ਆਉਣ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕਰਮਜੀਤ ਸ਼ਰਮਾ ਬਲਾਕ ਪ੍ਰਧਾਨ, ਰਮੇਸ਼ ਅਰਨੀਵਾਲਾ, ਟਿੰਕਾ ਗਰਗ,ਰਜਨੀਸ਼ ਗਰਗ, ਗੁਰਲਾਲ ਸਿੰਘ,ਗੁਰਸੇਵਕ ਸਿੰਘ ਅਤੇ ਪਤਵੰਤ ਵਿਅਕਤੀ ਮੌਜੂਦ ਸਨ।

Location: India, Punjab, Muktsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Ludhiana 'ਚ ਦੇਰ ਰਾਤ ਤੱਕ Hotel ਖੋਲ੍ਹਣ ਵਾਲਿਆਂ ਨੂੰ MP SanjeevArora ਨੇ ਦਵਾ 'ਤੀ ਮਨਜ਼ੂਰੀ

15 Apr 2025 8:20 AM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 15/04/2025

15 Apr 2025 8:18 AM

ਮੁੰਡਾ-ਕੁੜੀ ਦੀ ਕੁੱਟਮਾਰ ਕਰਨ ਵਾਲੇ ਸਸਪੈਂਡ ਪੁਲਿਸ ਮੁਲਾਜ਼ਮ ਦੀ ਪੱਤਰਕਾਰ ਨਾਲ ਬਦਸਲੂਕੀ

09 Apr 2025 5:43 PM

Rana Gurjit Singh ਤੇ Raja Warring ਨੂੰ ਲੈ ਕੇ ਕੀ ਬੋਲੇ Brinder Singh Dhillon

09 Apr 2025 5:42 PM

ਚਿੱਟੇ ਵਾਲੀ ਮਹਿਲਾ ਤਸਕਰ ਮਾਮਲੇ 'ਚ ਸਿਆਸੀ ਐਂਟਰੀ, ਆਪ-ਕਾਂਗਰਸ ਤੇ ਇੱਕ ਦੂਜੇ ਤੇ ਇਲਜ਼ਾਮ, LIVE

05 Apr 2025 5:52 PM
Advertisement