
ਸਬ-ਇੰਸਪੈਕਟਰ ਅਰਸ਼ਦੀਪ ਸ਼ਰਮਾ ਨੂੰ ਮਿਲਿਆ ਥਾਣਾ ਮੁਖੀ ਦਾ ਚਾਰਜ
ਸ੍ਰੀ ਫ਼ਤਹਿਗੜ੍ਹ ਸਾਹਿਬ : ਇਥੋਂ ਦੇ ਥਾਣਾ ਮੁਖੀ ਐਸ.ਆਈ. ਗੁਰਪ੍ਰੀਤ ਸਿੰਘ ਅਤੇ ਇੱਕ ਸਹਾਇਕ ਥਾਣੇਦਾਰ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸਬ-ਇੰਸਪੈਕਟਰ ਅਰਸ਼ਦੀਪ ਸ਼ਰਮਾ ਨੂੰ ਥਾਣਾ ਫ਼ਤਹਿਗੜ੍ਹ ਸਾਹਿਬ ਦਾ ਨਵਾਂ ਐਸਐਚਓ ਨਿਯੁਕਤ ਕੀਤਾ ਹੈ। ਇਹ ਕਾਰਵਾਈ ਜ਼ਿਲ੍ਹਾ ਪੁਲਿਸ ਮੁਖੀ ਵਲੋਂ ਕੀਤੀ ਗਈ ਜਿਸ ਬਾਰੇ ਡੀਐਸਪੀ ਗੁਰਬੰਸ ਸਿੰਘ ਨੇ ਜਾਣਕਾਰੀ ਸਾਂਝੀ ਕੀਤੀ ਹੈ।
ਇਹ ਵੀ ਪੜ੍ਹੋ: MP ਸਿਮਰਨਜੀਤ ਸਿੰਘ ਮਾਨ ਨੇ ਹਲਕੇ ਦੀਆਂ ਸੜਕਾਂ ਤੇ ਓਵਰਬ੍ਰਿਜ ਦੇ ਨਿਰਮਾਣ ਸਬੰਧੀ ਕੇਂਦਰੀ ਮੰਤਰੀ ਨਾਲ ਕੀਤੀ ਮੁਲਾਕਾਤ
ਉਨ੍ਹਾਂ ਸਜ਼ਾ ਕਿ ਐਸ.ਐਚ.ਓ. ਗੁਰਪ੍ਰੀਤ ਸਿੰਘ ਅਤੇ ਸਹਾਇਕ ਥਾਣੇਦਾਰ ਖ਼ਿਲਾਫ਼ ਦੁਰਵਿਵਹਾਰ ਕਰਨ ਦੇ ਇਲਜ਼ਾਮ ਲਗਾਉਂਦਿਆਂ ਕਿਸੇ ਨੇ ਸ਼ਿਕਾਇਤ ਦਰਜ ਕਰਵਾਈ ਸੀ। ਜਿਸ 'ਤੇ ਡੀਐਸਪੀ ਫਤਹਿਗੜ੍ਹ ਸਾਹਿਬ ਵਲੋਂ ਇੱਕ ਰਿਪੋਰਟ ਤਿਆਰ ਕੀਤੀ ਗਈ ਅਤੇ ਐਸਐਸਪੀ ਨੂੰ ਭੇਜੀ ਗਈ ਸੀ।
ਇਹ ਵੀ ਪੜ੍ਹੋ: ਸਰਕਾਰਾਂ ਦੇ ਵਿਰਸੇ 'ਚ ਦਿੱਤੇ ਕਰਜ਼ੇ ਕਰ ਰਹੇ ਹਾਂ ਪੂਰੇ : ਮੁੱਖ ਮੰਤਰੀ ਭਗਵੰਤ ਮਾਨ
ਜ਼ਿਲ੍ਹਾ ਪੁਲਿਸ ਮੁਖੀ ਡਾ. ਰਵਜੋਤ ਗਰੇਵਾਲ ਨੇ ਕਾਰਵਾਈ ਅਮਲ ਵਿਚ ਲਿਆਂਦੀ ਅਤੇ ਐਸਐਚਓ ਗੁਰਪ੍ਰੀਤ ਸਿੰਘ ਅਤੇ ਸਹਾਇਕ ਥਾਣੇਦਾਰ ਬਲਦੇਵ ਸਿੰਘ ਨੂੰ ਮੁਅੱਤਲ ਕਰਨ ਦੇ ਹੁਕਮ ਦਿਤੇ ਹਨ।