MP ਸਿਮਰਨਜੀਤ ਸਿੰਘ ਮਾਨ ਨੇ ਹਲਕੇ ਦੀਆਂ ਸੜਕਾਂ ਤੇ ਓਵਰਬ੍ਰਿਜ ਦੇ ਨਿਰਮਾਣ ਸਬੰਧੀ ਕੇਂਦਰੀ ਮੰਤਰੀ ਨਾਲ ਕੀਤੀ ਮੁਲਾਕਾਤ

By : KOMALJEET

Published : Apr 7, 2023, 2:02 pm IST
Updated : Apr 7, 2023, 2:02 pm IST
SHARE ARTICLE
MP Simranjit Singh Mann meets Union Minister Nitin Gadkari regarding the construction of overbridges on the roads
MP Simranjit Singh Mann meets Union Minister Nitin Gadkari regarding the construction of overbridges on the roads

ਕਿਹਾ, ਨਵੀਆਂ ਸੜਕਾਂ ਦੇ ਨਿਰਮਾਣ ਨਾਲ ਲੋਕਾਂ ਨੂੰ ਮਿਲੇਗੀ ਵੱਡੀ ਰਾਹਤ

ਸੰਗਰੂਰ : ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਅਤੇ ਲੋਕ ਸਭਾ ਹਲਕਾ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਨੇ ਅੱਜ ਹਲਕੇ ਦੇ ਲੋਕਾਂ ਦੇ ਸੂਬਾ ਅਤੇ ਕੌਮੀ ਰਾਜ ਮਾਰਗਾਂ ਨਾਲ ਸਬੰਧਤ ਵੱਖ-ਵੱਖ ਮਸਲਿਆਂ ਨੂੰ ਲੈ ਕੇ ਕੇਂਦਰ ਸਰਕਾਰ ਦੇ ਸੜਕ ਆਵਾਜਾਈ ਤੇ ਰਾਜ ਮਾਰਗ ਮੰਤਰੀ ਨਿਤਿਨ ਜੈਰਾਮ ਗਡਕਰੀ ਨਾਲ ਮੁਲਾਕਾਤ ਕੀਤੀ।ਇਹ ਜਾਣਕਾਰੀ ਐਮ.ਪੀ. ਮਾਨ ਨੇ ਆਪਣੇ ਸੰਗਰੂਰ ਸਥਿਤ ਦਫਤਰ ਦੇ ਰਾਹੀਂ ਪ੍ਰੈਸ ਬਿਆਨ ਜਾਰੀ ਕਰਦਿਆਂ ਦਿੱਤੀ।

ਮੁਲਾਕਾਤ ਦੌਰਾਨ ਐਮ.ਪੀ. ਸੰਗਰੂਰ ਨੇ ਕੇਂਦਰੀ ਕੈਬਿਨੇਟ ਮੰਤਰੀ ਨੂੰ ਲੋਕ ਸਭਾ ਹਲਕਾ ਸੰਗਰੂਰ ਅਧੀਨ ਕਰੀਬ 80 ਲਿੰਕ ਸੜਕਾਂ ਦੇ ਨਿਰਮਾਣ, ਖਨੌਰੀ, ਭਵਾਨੀਗੜ੍ਹ ਅਤੇ ਰਈਆ ਵਿਖੇ ਬਣਨ ਵਾਲੇ ਓਵਰਬਿ੍ਜਾਂ ਸਮੇਤ ਹਾਈਵੇ ਨਾਲ ਸਬੰਧਤ ਵੱਖ-ਵੱਖ ਮਸਲਿਆਂ 'ਤੇ ਵਿਚਾਰ ਚਰਚਾ ਕੀਤੀ।ਐਮ.ਪੀ. ਮਾਨ ਨੇ ਕੇਂਦਰੀ ਮੰਤਰੀ ਗਡਕਰੀ ਨੂੰ ਸਿਫਾਰਿਸ਼ ਕੀਤੀ ਕਿ ਪੰਜਾਬ ਦੇ ਵੱਖ-ਵੱਖ ਪਿੰਡਾਂ ਨੂੰ ਜਾਂਦੀਆਂ ਅਨੇਕਾਂ ਲਿੰਕ ਸੜਕਾਂ ਦੀ ਹਾਲਤ ਖਸਤਾ ਹੋ ਚੁੱਕੀ ਹੈ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਸੜਕਾਂ ਦਾ ਨਵੇਂ ਸਿਰੇ ਤੋਂ ਨਿਰਮਾਣ ਕਰਨ ਅਤੇ ਕਈ ਸੜਕਾਂ ਦੀ ਮੁਰੰਮਤ ਕਰਨ ਦੀ ਜਰੂਰਤ ਹੈ। ਜੇਕਰ ਇਨ੍ਹਾਂ ਸੜਕਾਂ ਦਾ ਨਿਰਮਾਣ ਹੋ ਜਾਵੇ ਤਾਂ ਲੋਕਾਂ ਨੂੰ ਕਾਫੀ ਰਾਹਤ ਮਿਲੇਗੀ। 

ਇਸੇ ਤਰ੍ਹਾਂ ਮਾਨ ਨੇ ਖਨੌਰੀ ਅਤੇ ਰਈਆ ਵਿਖੇ ਠੋਸ ਓਵਰਬ੍ਰਿਜ ਬਣਾਉਣ ਦੀ ਥਾਂ ਪਿੱਲਰਾਂ ਵਾਲਾ ਬ੍ਰਿਜ ਬਣਾਉਣ ਦੀ ਸਿਫਾਰਿਸ਼ ਵੀ ਕੀਤੀ, ਤਾਂ ਜੋ ਪੁੱਲ ਦੇ ਦੋਵੇ ਪਾਸੇ ਵਾਲੀ ਮਾਰਕਿਟ ਦੇ ਦੁਕਾਨਦਾਰਾਂ ਦਾ ਪੁੱਲ ਦੇ ਹੇਠੋਂ ਦੀ ਆਪਸ ਵਿੱਚ ਸੰਪਰਕ ਬਣਿਆ ਰਿਹਾ ਅਤੇ ਮਾਰਕਿਟ ਦੇ ਦੁਕਾਨਦਾਰਾਂ ਦਾ ਕਾਰੋਬਾਰ ਠੱਪ ਨਾ ਹੋਵੇ | ਇਸ ਤੋਂ ਇਲਾਵਾ ਮਾਨ ਨੇ ਭਵਾਨੀਗੜ੍ਹ ਦੇ ਲੋਕਾਂ ਦੀ ਮੰਗ ਨੂੰ  ਮੁੱਖ ਰੱਖਦਿਆਂ ਭਵਾਨੀਗੜ੍ਹ ਵਿਖੇ ਇੱਕ ਓਵਰਬਿ੍ਜ ਬਣਾਉਣ ਦੀ ਸਿਫਾਰਿਸ਼ ਵੀ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਕੀਤੀ।

ਐਮ.ਪੀ. ਮਾਨ ਵੱਲੋਂ ਆਪਣੇ ਲੋਕ ਸਭਾ ਹਲਕੇ ਦੇ ਉਠਾਏ ਗਏ ਇਨ੍ਹਾਂ ਮਸਲਿਆਂ ਨੂੰ  ਪੂਰੀ ਧਿਆਨ ਨਾਲ ਸੁਣਨ ਉਪਰੰਤ ਕੇਂਦਰੀ ਮੰਤਰੀ ਨਿਤਿਨ ਗਡਕਰੀ ਵੱਲੋਂ ਭਰੋਸਾ ਦਿਵਾਇਆ ਗਿਆ ਹੈ ਕਿ ਹਲਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਮੁੱਖ ਰੱਖਦਿਆਂ ਉਪਰੋਕਤ ਮਸਲਿਆਂ ਦਾ ਹੱਲ ਜਲਦੀ ਤੋਂ ਜਲਦੀ ਕਰਵਾਉਣ ਦਾ ਯਤਨ ਕੀਤਾ ਜਾਵੇਗਾ | 

ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਹਲਕੇ ਅਧੀਨ ਜਿਨ੍ਹਾਂ ਨਵੀਆਂ ਸੜਕਾਂ ਦੇ ਨਿਰਮਾਣ ਦੀ ਸਿਫਾਰਿਸ਼ ਕੀਤੀ ਗਈ ਹੈ, ਉਸ ਨਾਲ ਹਲਕੇ ਦੇ ਲੋਕਾਂ ਨੂੰ  ਕਾਫੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਲੋਕ ਸਭਾ ਹਲਕਾ ਸੰਗਰੂਰ ਦਾ ਐਮ.ਪੀ. ਹੋਣ ਦੇ ਨਾਤੇ ਮੇਰੀ ਇੱਛਾ ਹਲਕੇ ਨੂੰ ਨੰਬਰ ਇੱਕ ਹਲਕਾ ਬਣਾਉਣ ਦੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement