ਪੰਜਾਬ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਨਵੇਂ ਮੌਕੇ ਮੁਹੱਈਆ ਕਰਵਾਉਣ ਵਿਚ ਕੋਈ ਕਸਰ ਨਹੀਂ ਛੱਡ ਰਹੀ: ਅਮਨ ਅਰੋੜਾ
Published : Apr 7, 2023, 8:03 pm IST
Updated : Apr 7, 2023, 8:03 pm IST
SHARE ARTICLE
Aman Arora
Aman Arora

ਅਮਨ ਅਰੋੜਾ ਨੇ ਪੇਡਾ ਕੰਪਲੈਕਸ ਵਿਖੇ ਕਨਫੈਡਰੇਸ਼ਨ ਆਫ ਇੰਡੀਅਨ ਇੰਡਸਟਰੀ (ਸੀ.ਆਈ.ਆਈ.) ਅਤੇ ਹੋਰ ਉਦਯੋਗਿਕ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਵਿਚਾਰ ਚਰਚਾ ਕੀਤੀ।


ਚੰਡੀਗੜ੍ਹ: ਸੂਬੇ ਵਿੱਚ ਹੁਨਰਮੰਦ ਮਨੁੱਖੀ ਸ਼ਕਤੀ ਅਤੇ ਉਦਯੋਗਾਂ ਦੀਆਂ ਲੋੜਾਂ ਦਰਮਿਆਨ ਪਾੜੇ ਨੂੰ ਪੂਰਨ ਲਈ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਇੱਥੇ ਪੇਡਾ ਕੰਪਲੈਕਸ ਵਿਖੇ ਕਨਫੈਡਰੇਸ਼ਨ ਆਫ ਇੰਡੀਅਨ ਇੰਡਸਟਰੀ (ਸੀ.ਆਈ.ਆਈ.) ਅਤੇ ਹੋਰ ਉਦਯੋਗਿਕ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਵਿਚਾਰ ਚਰਚਾ ਕੀਤੀ। ਅਮਨ ਅਰੋੜਾ ਨੇ ਉਦਯੋਗ ਜਗਤ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਵਿਚਾਰ ਚਰਚਾ ਦਾ ਮੁੱਖ ਉਦੇਸ਼ ਉਦਯੋਗਾਂ ਵਿੱਚ ਰੋਜ਼ਗਾਰ  ਸਬੰਧੀ ਮੌਜੂਦਾ ਲੋੜਾਂ ਅਤੇ ਹੋਰ ਮੁੱਦਿਆਂ ਬਾਰੇ ਜਾਣਕਾਰੀ ਹਾਸਲ ਕਰਨਾ ਸੀ ਤਾਂ ਜੋ ਉਦਯੋਗਾਂ ਵਿੱਚ ਹੁਨਰਮੰਦ ਮਨੁੱਖੀ ਸ਼ਕਤੀ ਮੁਹੱਈਆ ਕਰਵਾਉਣ ਦੇ ਨਾਲ-ਨਾਲ ਪੰਜਾਬ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਢੁੱਕਵੇਂ ਮੌਕੇ ਪੈਦਾ ਕੀਤੇ ਜਾ ਸਕਣ।

ਇਹ ਵੀ ਪੜ੍ਹੋ: ਅੰਮ੍ਰਿਤਸਰ 'ਚ 6ਵੀਂ ਜਮਾਤ ਦੇ ਵਿਦਿਆਰਥੀ ਨੇ ਖਾਧਾ ਜ਼ਹਿਰ! ਹਸਪਤਾਲ ਵਿਚ ਭਰਤੀ

ਇਸ ਮੌਕੇ ਓਪਨ ਹਾਊਸ ਸੈਸ਼ਨ ਦੌਰਾਨ ਉਦਯੋਗਪਤੀਆਂ ਤੋਂ ਸੁਝਾਅ ਲੈਂਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਵੱਡਮੁੱਲੇ ਸੁਝਾਵਾਂ ਨਾਲ ਵਿਭਾਗ ਨੂੰ ਉਦਯੋਗਾਂ ਦੀਆਂ ਮੰਗਾਂ ਅਨੁਸਾਰ ਲੋੜੀਂਦੇ ਕੋਰਸ ਸ਼ੁਰੂ ਕਰਨ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕਿਸੇ ਵੀ ਸਮੱਸਿਆ ਦੇ ਹੱਲ ਲਈ ਉਹ ਹਰ ਸਮੇਂ ਮੌਜੂਦ ਹਨ।

ਇਹ ਵੀ ਪੜ੍ਹੋ: ਸਿਰਫ਼ ਸਿਹਤ ਲਈ ਹੀ ਗੁਣਕਾਰੀ ਨਹੀਂ ਸਗੋਂ ਮੁਨਾਫ਼ਾਬਖ਼ਸ਼ ਹੈ ਅਮਰੂਦ ਦੀ ਖੇਤੀ

ਰੋਜ਼ਗਾਰ ਉਤਪਤੀ ਅਤੇ ਹੁਨਰ ਵਿਕਾਸ ਤੇ ਸਿਖਲਾਈ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਦੀਪਤੀ ਉੱਪਲ ਨੇ ਕਿਹਾ ਕਿ ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐਸ.ਡੀ.ਐਮ.) ਦਾ ਮੁੱਖ ਧਿਆਨ ਹੁਨਰ ਕੋਰਸਾਂ ਲਈ ਉਦਯੋਗਾਂ ਨੂੰ ਸੂਚੀਬੱਧ ਕਰਨਾ ਰਹੇਗਾ। ਉਨ੍ਹਾਂ ਨੇ ਨੈਸ਼ਨਲ ਅਪ੍ਰੈਂਟਿਸਸ਼ਿਪ ਪ੍ਰਮੋਸ਼ਨ ਸਕੀਮ, ਪੀ.ਐੱਸ.ਡੀ.ਐੱਮ. ਨਾਲ ਸੂਚੀਬੱਧ ਉਦਯੋਗਾਂ, ਉਦਯੋਗਾਂ ਵਿੱਚ ਨੌਕਰੀਆਂ ਦੀ ਮੰਗ ਅਨੁਸਾਰ ਚਲਾਏ ਜਾ ਰਹੇ ਸਿਖਲਾਈ ਪ੍ਰੋਗਰਾਮਾਂ ਅਤੇ ਵਿਭਾਗ ਦੇ ਹੋਰ ਪ੍ਰੋਗਰਾਮਾਂ ਬਾਰੇ ਵੀ ਜਾਣੂ ਕਰਵਾਇਆ।

ਇਹ ਵੀ ਪੜ੍ਹੋ: ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਪਿੰਡ ਚੱਕ ਦੂਹੇਵਾਲਾ ਵਿਖੇ ਸਿਲਾਈ ਸਿਖਲਾਈ ਸੈਂਟਰ ਦਾ ਕੀਤਾ ਉਦਘਾਟਨ

ਇਸ ਮੌਕੇ ਸੀ.ਆਈ.ਆਈ. ਦੇ ਚੇਅਰਮੈਨ ਅਤੇ ਟਾਇਨਰ ਆਰਥੋਡੋਨਟਿਕਸ ਦੇ ਮਾਲਕ ਪੀ.ਜੇ. ਸਿੰਘ, ਮੋਹਾਲੀ ਇੰਡਸਟਰੀਜ਼ ਐਸੋਸੀਏਸ਼ਨ ਦੇ ਚੇਅਰਮੈਨ ਅਨੁਰਾਗ ਅਗਰਵਾਲ, ਚੀਮਾ ਬੋਆਇਲਰਜ਼ ਲਿਮ. ਦੇ ਐਚ.ਐਸ.ਚੀਮਾ, ਮੁੰਜਾਲ ਬਰਮਿੰਘਮ ਸਿਟੀ ਯੂਨੀਵਰਸਿਟੀ ਦੇ ਕਾਰਜਕਾਰੀ ਡਾਇਰੈਕਟਰ ਡਾ. ਪ੍ਰੇਮ ਕੁਮਾਰ, ਬਰਮਿੰਘਮ ਸਿਟੀ ਯੂਨੀਵਰਸਿਟੀ ਦੇ ਪ੍ਰੋਫੈਸਰ ਜੂਲੀਅਨ ਬੀਅਰ, ਕੇ.ਸੀ. ਗਰੁੱਪ ਆਫ਼ ਇੰਡਸਟਰੀਜ਼ ਦੇ ਵਿਕਾਸ, ਜਰਿਉ ਇੰਜੀਨੀਅਰਿੰਗ ਲਿਮ. ਦੇ ਮੈਨੇਜਿੰਗ ਡਾਇਰੈਕਟਰ ਰੋਹਿਤ ਗਰੋਵਰ ਵੀ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement