
Punjab News:ਕੈਥਲ ਤੋਂ ਚੰਡੀਗੜ੍ਹ ਜਾ ਰਹੇ ਦੋਸਤਾਂ ਨਾਲ ਵਾਪਰਿਆ ਭਿਆਨਕ ਹਾਦਸਾ
Punjab News : ਅੰਬਾਲਾ -ਚੰਡੀਗੜ੍ਹ ਨੈਸ਼ਨਲ ਹਾਈਵੇ 'ਤੇ ਪਿੰਡ ਭਾਂਖਰਪੁਰ ਕੋਲ ਦੇਰ ਰਾਤ ਇੱਕ ਕਾਰ ਦੀ ਟਰੱਕ ਨਾਲ ਟੱਕਰ ਹੋ ਗਈ ਹੈ। ਜਿਸ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ ਅਤੇ ਤਿੰਨ ਨੌਜਵਾਨ ਜ਼ਖਮੀ ਹੋ ਗਏ ਹਨ। ਜਿਨ੍ਹਾਂ ਦਾ ਵੱਖ-ਵੱਖ ਹਸਪਤਾਲਾਂ ਵਿੱਚ ਇਲਾਜ ਚੱਲ ਰਿਹਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰ ਨਰਿੰਦਰ ਪਾਲ ਨੇ ਦੱਸਿਆ ਕਿ ਦੀਪਕ ਕੁਮਾਰ ਅਤੇ ਉਸ ਦੇ ਤਿੰਨ ਦੋਸਤ ਕਮਲ, ਹਰਸ਼ ਅਤੇ ਕਮਲ ਕੈਥਲ ਤੋਂ ਚੰਡੀਗੜ੍ਹ ਕਿਸੇ ਕੰਮ ਲਈ ਜਾ ਰਹੇ ਸਨ ਤਾਂ ਜਦੋਂ ਉਹ ਅੰਬਾਲਾ ਚੰਡੀਗੜ੍ਹ ਨੈਸ਼ਨਲ ਹਾਈਵੇਅ ’ਤੇ ਪਿੰਡ ਭਾਂਖਰਪੁਰ ਨੇੜੇ ਪੁੱਜੇ ਤਾਂ ਦੇਰ ਰਾਤ ਉਨ੍ਹਾਂ ਦੀ ਕਾਰ ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਦੇ ਪਰਖੱਚੇ ਉਡ ਗਏ।
ਇਸ ਦੌਰਾਨ ਹੋਈ ਜ਼ਬਰਦਸਤ ਟੱਕਰ 'ਚ ਕਾਰ ਚਾਲਕ ਦੀਪਕ ਕੁਮਾਰ (22) ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਬਾਕੀ ਤਿੰਨ ਨੌਜਵਾਨ ਗੰਭੀਰ ਰੂਪ 'ਚ ਜ਼ਖਮੀ ਹੋ ਗਏ, ਜਿਨ੍ਹਾਂ 'ਚੋਂ ਹਰਸ਼ ਦਾ ਫੋਰਟਿਸ ਹਸਪਤਾਲ ਮੋਹਾਲੀ 'ਚ ਇਲਾਜ ਚੱਲ ਰਿਹਾ ਹੈ ਜਦਕਿ ਕਮਲ ਨਾਮ ਦੇ ਦੋਵੇਂ ਨੌਜਵਾਨ ਪੀਜੀਆਈ ਚੰਡੀਗੜ੍ਹ ਵਿਖੇ ਜ਼ੇਰੇ ਇਲਾਜ ਹਨ। ਪੁਲੀਸ ਨੇ ਮੌਕੇ ’ਤੇ ਜਾ ਕੇ ਕਾਰਵਾਈ ਕੀਤੀ ਹੈ।