Punjab News : ਬਾਜਵਾ ਨੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ’ਚ ਅਸਫ਼ਲ ਰਹਿਣ ਲਈ ਭਗਵੰਤ ਮਾਨ ਦੀ ਕੀਤੀ ਆਲੋਚਨਾ

By : BALJINDERK

Published : Apr 7, 2024, 7:27 pm IST
Updated : Apr 7, 2024, 7:27 pm IST
SHARE ARTICLE
Leader Pratap Singh Bajwa
Leader Pratap Singh Bajwa

Punjab News: ਲੋਕਾਂ ਨੂੰ ਸਪੱਸ਼ਟੀਕਰਨ ਦੇਣ ਸੂਬੇ ’ਚ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ’ਚ ਅਸਫਲ ਕਿਉਂ ਰਹੇ 

Punjab News :ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਨਿਰਵਿਘਨ ਬਿਜਲੀ ਦੀ ਸਪਲਾਈ ਯਕੀਨੀ ਬਣਾਉਣ ’ਚ ਅਸਫ਼ਲ ਰਹਿਣ ਲਈ ਝਾੜ ਪਾਈ ਹੈ। ਇਕ ਖ਼ਬਰ ਦਾ ਹਵਾਲਾ ਦਿੰਦਿਆਂ ਬਾਜਵਾ ਨੇ ਕਿਹਾ ਕਿ ਸੂਬੇ ਦੇ ਖਪਤਕਾਰਾਂ ਨੂੰ ਗਰਮੀ ਦੇ ਮੌਸਮ ਵਿਚ ਖਾਸ ਕਰਕੇ ਝੋਨੇ ਦੀ ਲਵਾਈ ਦੇ ਸੀਜ਼ਨ ’ਚ ਲੰਬੇ ਅਚਾਨਕ ਬਿਜਲੀ ਕੱਟਾਂ ਦਾ ਸਾਹਮਣਾ ਕਰਨ ਲਈ ਤਿਆਰ ਰਹਿਣਾ ਚਾਹੀਦਾ ਹੈ। 

ਇਹ ਵੀ ਪੜੋ:Pakistan News: ਖੈਬਰ ਪਖਤੂਨਖਵਾ ਅਤੇ ਬਲੋਚਿਸਤਾਨ ’ਚ ਅੱਤਵਾਦੀ ਹਮਲੇ, 6 ਸੁਰੱਖਿਆ ਕਰਮੀ, 12 ਅੱਤਵਾਦੀ ਹਲਾਕ  

ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (P.S.P.C.L.) ਨੇ ਬਿਜਲੀ ਰੈਗੂਲੇਟਰ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ (PSERC) ਤੋਂ ਸੂਬੇ ਅੰਦਰ ਬਿਜਲੀ ਉਤਪਾਦਨ ਵਿੱਚ ਕਿਸੇ ਵੀ ਤਰ੍ਹਾਂ ਦੀ ਕਮੀ ਕਾਰਨ ਬਿਜਲੀ ਕੱਟ ਲਗਾਉਣ ਦੀ ਇਜਾਜ਼ਤ ਮੰਗੀ ਹੈ। ਮਾਹਰਾਂ ਦਾ ਮੰਨਣਾ ਹੈ ਕਿ ਇਸ ਦਾ ਮਤਲਬ ਜੂਨ ਵਿੱਚ ਪੰਜਾਬ ਵਿੱਚ ਚੋਣ ਪ੍ਰਕਿਰਿਆ ਖਤਮ ਹੋਣ ਤੋਂ ਬਾਅਦ ਕਟੌਤੀ ਹੋ ਸਕਦੀ ਹੈ। 

ਇਹ ਵੀ ਪੜੋ:Punjab News : ਪਟਿਆਲਾ ਵਾਸੀਆਂ ਲਈ ਜ਼ਰੂਰੀ ਖ਼ਬਰ,ਅਸਲਾ ਜਮ੍ਹਾ ਕਰਵਾਉਣ ਦੀ ਤਾਰੀਖ਼ 15 ਅਪ੍ਰੈਲ ਤੱਕ ਵਧਾਈ

ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਇਸ ਸਾਲ ਜਨਵਰੀ ਵਿੱਚ ਗੋਇੰਦਵਾਲ ਸਾਹਿਬ ਵਿਖੇ 540 ਮੈਗਾਵਾਟ ਦਾ ਪ੍ਰਾਈਵੇਟ ਥਰਮਲ ਪਾਵਰ ਪਲਾਂਟ ਖਰੀਦਿਆ ਸੀ। ਭਗਵੰਤ ਮਾਨ ਨੇ ਸੂਬੇ ਦੀ ਬਿਜਲੀ ਦੀ ਮੰਗ ਨੂੰ ਪੂਰਾ ਕਰਨ ਲਈ ਇਸ ਨੂੰ 1080 ਕਰੋੜ ਰੁਪਏ ’ਚ ਖਰੀਦਣ ਦਾ ਦਾਅਵਾ ਕੀਤਾ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਨੂੰ ਪੰਜਾਬ ਦੇ ਲੋਕਾਂ ਨੂੰ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ ਕਿ ਉਹ ਸੂਬੇ ਵਿੱਚ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਵਿੱਚ ਅਸਫਲ ਕਿਉਂ ਰਹੇ ਹਨ। 

ਇਹ ਵੀ ਪੜੋ:Haryana News : ਤੇਜ਼ ਰਫਤਾਰ ਔਡੀ ਸਵਾਰ ਨੇ ਸੈਰ ਕਰਨ ਆਏ ਪਰਿਵਾਰ ਨੂੰ ਕੁਚਲਿਆ

ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ’ਆਪ’ ਦੇ ਦੋ ਸਾਲਾਂ ਦੇ ਸ਼ਾਸਨ ਨੂੰ ਦੇਖਿਆ ਹੈ। ਇਹ ਵੱਡੇ-ਵੱਡੇ ਦਾਅਵਿਆਂ ਨਾਲ ਲੋਕਾਂ ਨੂੰ ਮੂਰਖ ਬਣਾ ਰਹੀ ਹੈ, ਪਰ ਜ਼ਮੀਨੀ ਪੱਧਰ ’ਤੇ ਕੰਮ ਕਰਨ ਵਿਚ ਬੁਰੀ ਤਰ੍ਹਾਂ ਅਸਫਲ ਰਹੀ। ਬਾਜਵਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਆਪਣਾ ਮਨ ਬਣਾ ਲਿਆ ਹੈ ਅਤੇ ਉਹ ਇਸ ਲੋਕ ਸਭਾ ਚੋਣਾਂ ’ਚ ‘ਆਪ’ ਨੂੰ ਸਬਕ ਸਿਖਾਉਣਗੇ। ਵਿਰੋਧੀ ਧਿਰ ਦੇ ਨੇਤਾ ਨੇ ਕਿਹਾ ਕਿ ਪੰਜਾਬ ਦੇ ਲੋਕ ਸਿਰਫ਼ ਦੋ ਸਾਲਾਂ ਵਿੱਚ ’ਆਪ’ ਸਰਕਾਰ ਤੋਂ ਤੰਗ ਆ ਚੁੱਕੇ ਹਨ।

ਇਹ ਵੀ ਪੜੋ:Lok Sabha elections 2024: ਭਾਜਪਾ ਦੀ ਜਿੱਤ ’ਚ ਪੰਜਾਬ ਦੇ ਲੋਕ ਵੱਡੀ ਭੂਮਿਕਾ ਨਿਭਾਉਣ ਲਈ ਤਿਆਰ: ਪ੍ਰਨੀਤ ਕੌਰ 

 (For more news apart from Bajwa criticized Bhagwant Mann for failing to ensure uninterrupted power supply News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM

Patiala ‘Kidnapper’s’ encounter ਮਾਮਲੇ 'ਚ ਆ ਗਿਆ ਨਵਾਂ ਮੋੜ :Kin allege Jaspreet killed by police | News

26 Apr 2025 5:48 PM

Pahalgam Attack 'ਤੇ ਚੰਡੀਗੜ੍ਹ ਦੇ ਲੋਕਾਂ ਦਾ ਪਾਕਿ 'ਤੇ ਫੁੱਟਿਆ ਗੁੱਸਾ, ਮਾਸੂਮਾਂ ਦੀ ਮੌਤ 'ਤੇ ਜਿੱਥੇ ਦਿਲ 'ਚ ਦਰਦ

25 Apr 2025 5:57 PM
Advertisement