CM ਮਾਨ ਨੇ ਜਲੰਧਰ 'ਚ ਵਿਧਾਇਕਾਂ-ਮੰਤਰੀਆਂ ਨਾਲ ਕੀਤੀ ਮੀਟਿੰਗ, ਚੋਣਾਂ ਜਿੱਤਣ ਲਈ ਬਣਾਈ ਰਣਨੀਤੀ
Published : Apr 7, 2024, 2:50 pm IST
Updated : Apr 7, 2024, 2:50 pm IST
SHARE ARTICLE
Cm Mann With Ministers
Cm Mann With Ministers

ਰਿੰਕੂ-ਅੰਗੁਰਲ ਵੱਲੋਂ 'ਆਪ' ਛੱਡਣ 'ਤੇ ਕੀਤੀ ਮੀਟਿੰਗ 

Punjab News: ਚੰਡੀਗੜ੍ਹ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਜਲੰਧਰ ਲੋਕ ਸਭਾ ਹਲਕੇ ਦੇ ਵਿਧਾਇਕਾਂ  ਅਤੇ ਮੰਤਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿਚ ਲੋਕ ਸਭਾ ਚੋਣਾਂ ਜਿੱਤਣ ਲਈ ਵਿਚਾਰ ਚਰਚਾ ਕੀਤੀ ਗਈ। ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਅਤੇ ਵਿਧਾਇਕ ਸ਼ੀਤਲ ਅੰਗੁਰਾਲ ਦੇ ਪਾਰਟੀ ਛੱਡਣ ਤੋਂ ਬਾਅਦ ਮੁੱਖ ਮੰਤਰੀ ਪਹਿਲੀ ਵਾਰ ਜਲੰਧਰ ਵਿਚ ਮੀਟਿੰਗ ਕਰਨ ਪਹੁੰਚੇ। ਮੀਟਿੰਗ 'ਚ ਹਰ ਮੁੱਦੇ 'ਤੇ ਚਰਚਾ ਕੀਤੀ ਗਈ।  

ਮੁੱਖ ਮੰਤਰੀ ਨੇ ਦੋਵਾਂ ਨੇਤਾਵਾਂ ਰਿੰਕੂ ਅਤੇ ਅੰਗੁਰਾਲ ਦੇ ਪਾਰਟੀ ਛੱਡਣ ਤੋਂ ਬਾਅਦ ਪੈਦਾ ਹੋਈ ਸਥਿਤੀ 'ਤੇ ਸਥਾਨਕ ਨੇਤਾਵਾਂ ਤੋਂ ਫੀਡਬੈਕ ਲਈ। ਇਸ ਦੇ ਨਾਲ ਹੀ ਸੀਐਮ ਨੇ ਕਿਹਾ ਕਿ ਸਰਕਾਰ ਨੇ ਦੋ ਸਾਲਾਂ ਵਿਚ ਬਹੁਤ ਕੰਮ ਕੀਤੇ ਹਨ। ਸਾਡੀਆਂ ਸਾਰੀਆਂ ਗਾਰੰਟੀਆਂ ਪੂਰੀਆਂ ਹੋ ਗਈਆਂ ਹਨ। ਹੁਣ ਸਾਨੂੰ ਇਨ੍ਹਾਂ ਗੱਲਾਂ ਨੂੰ ਲੈ ਕੇ ਲੋਕਾਂ ਵਿਚ ਜਾਣਾ ਪਵੇਗਾ। 

ਸੀਐਮ ਭਗਵੰਤ ਮਾਨ ਨੇ ਵਿਧਾਇਕਾਂ ਅਤੇ ਮੰਤਰੀਆਂ ਨੂੰ ਸਪੱਸ਼ਟ ਕੀਤਾ ਹੈ ਕਿ ਤੁਸੀਂ ਆਪਣੇ ਹੀ ਹਲਕੇ ਦੇ ਸਟਾਰ ਪ੍ਰਚਾਰਕ ਹੋ ਕਿਉਂਕਿ ਤੁਸੀਂ ਲੋਕਾਂ ਨਾਲ ਸਿੱਧੇ ਤੌਰ 'ਤੇ ਜੁੜੇ ਹੋਏ ਹੋ। ਹੁਣ ਚੋਣਾਂ ਵਿਚ ਦੋ ਮਹੀਨੇ ਤੋਂ ਵੀ ਘੱਟ ਸਮਾਂ ਬਚਿਆ ਹੈ। ਅਜਿਹੀ ਸਥਿਤੀ ਵਿਚ ਸਾਨੂੰ ਹਰ ਪਿੰਡ ਅਤੇ ਗਲੀ ਵਿਚ ਜਾ ਕੇ ਲੋਕਾਂ ਨੂੰ ਮਿਲਣਾ ਪੈਂਦਾ ਹੈ। ਵੱਡੀਆਂ ਰੈਲੀਆਂ ਦੀ ਬਜਾਏ ਛੋਟੇ-ਛੋਟੇ ਸਮਾਗਮ ਆਯੋਜਿਤ ਕਰਕੇ ਲੋਕਾਂ ਨਾਲ ਜੁੜੋ।  

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਹ ਹਰ ਹਲਕੇ ਨੂੰ ਦੋ-ਤਿੰਨ ਦਿਨ ਦਾ ਸਮਾਂ ਵੀ ਦੇਣਗੇ। ਇਸ ਦੌਰਾਨ ਰੈਲੀਆਂ ਅਤੇ ਰੋਡ ਸ਼ੋਅ ਕੀਤੇ ਜਾਣਗੇ। ਇਸ ਦੇ ਨਾਲ ਹੀ ਉਨ੍ਹਾਂ ਵਿਧਾਇਕਾਂ ਨੂੰ ਲੋਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ 'ਤੇ ਹੱਲ ਕਰਨ ਲਈ ਕਿਹਾ ਤਾਂ ਜੋ ਉਨ੍ਹਾਂ ਦਾ ਵਿਸ਼ਵਾਸ ਕਾਇਮ ਰਹੇ। ਉਹਨਾਂ ਨੇ ਕਿਹਾ ਕਿ ਪਾਰਟੀ ਤੋਂ ਉੱਪਰ ਉੱਠ ਕੇ ਕੰਮ ਕੀਤਾ ਜਾਵੇ। 

SHARE ARTICLE

ਏਜੰਸੀ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement