Punjab News : ਪੰਜਾਬ ‘ਚ ਕੰਮ ਕਰਨ ਵਾਲੇ ਹਰਿਆਣਾ ਦੇ ਵੋਟਰਾਂ ਨੂੰ 25 ਮਈ ਦੀ ਹੋਵੇਗੀ ਵਿਸ਼ੇਸ਼ ਛੁੱਟੀ
Published : Apr 7, 2024, 11:21 am IST
Updated : Apr 7, 2024, 11:21 am IST
SHARE ARTICLE
holiday
holiday

Punjab News : 25 ਮਈ ਨੂੰ ਪੰਜਾਬ ਦੇ 6 ਜ਼ਿਲ੍ਹਿਆਂ ‘ਚ ਰਹੇਗੀ ਸਥਾਨਕ ਛੁੱਟੀ

Punjab News : ਲੋਕ ਸਭਾ ਚੋਣਾਂ-2024 ਦੇ ਸੰਦਰਭ ਵਿਚ ਪੰਜਾਬ ‘ਚ ਕੰਮ ਕਰਨ ਵਾਲੇ ਹਰਿਆਣਾ ਦੇ ਵੋਟਰਾਂ ਨੂੰ ਸੂਬੇ ਵਿਚ ਵੋਟਿੰਗ ਵਾਲੇ ਦਿਨ ਯਾਨੀ 25 ਮਈ, 2024 ਨੂੰ ਵੋਟ ਪਾਉਣ ਲਈ ਵਿਸ਼ੇਸ਼ ਛੁੱਟੀ ਦੇਣ ਦਾ ਐਲਾਨ ਕੀਤਾ ਗਿਆ ਹੈ।

 

ਜਾਣਕਾਰੀ ਦਿੰਦਿਆ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਕੰਮ ਕਰਨ ਵਾਲੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਵਿੱਚੋਂ ਜੇਕਰ ਕੋਈ ਹਰਿਆਣਾ ਦਾ ਵੋਟਰ ਹੈ ਤਾਂ ਉਹ ਵੋਟ ਪਾਉਣ ਲਈ ਆਪਣਾ ਵੋਟਰ ਕਾਰਡ ਪੇਸ਼ ਕਰਕੇ ਸਬੰਧਤ ਅਥਾਰਟੀ ਤੋਂ ਮਿਤੀ 25 ਮਈ (ਸ਼ਨੀਵਾਰ) ਦੀ ਵਿਸ਼ੇਸ਼ ਛੁੱਟੀ ਲੈ ਸਕੇਗਾ। ਇਹ ਛੁੱਟੀ ਅਧਿਕਾਰੀਆਂ/ਕਰਮਚਾਰੀਆਂ ਦੇ ਛੁੱਟੀਆਂ ਦੇ ਖਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ।

 

ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਦੇ ਕਿਸੇ ਵੀ ਉਦਯੋਗਿਕ ਅਦਾਰੇ, ਕਾਰੋਬਾਰ, ਵਪਾਰ ਜਾਂ ਕਿਸੇ ਵੀ ਹੋਰ ਅਦਾਰੇ ਵਿੱਚ ਕੰਮ ਕਰਨ ਵਾਲੇ ਹਰਿਆਣਾ ਦੇ ਵੋਟਰ ਨੂੰ ਵੀ ਵੋਟ ਪਾਉਣ ਲਈ ਲੋਕ ਪ੍ਰਤਿਨਿਧਤਾ ਐਕਟ 1951 ਦੀ ਧਾਰਾ 135ਬੀ (1) ਮੁਤਾਬਕ 25-05-2024 ਨੂੰ ਅਦਾਇਗੀਯੋਗ ਛੁੱਟੀ ਘੋਸ਼ਿਤ ਕੀਤੀ ਗਈ ਹੈ।

 

 

ਦੱਸ ਦੇਈਏ ਕਿ ਇਸ ਤੋਂ ਇਲਾਵਾ 25 ਮਈ ਨੂੰ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਮਾਨਸਾ, ਸੰਗਰੂਰ, ਪਟਿਆਲਾ ਅਤੇ ਮੋਹਾਲੀ ਵਿਖੇ ਸਥਿਤ ਸਰਕਾਰੀ ਦਫ਼ਤਰਾਂ/ਬੋਰਡਾਂ/ਕਾਰਪੋਰੇਸ਼ਨਾਂ/ਵਿੱਦਿਅਕ ਅਦਾਰਿਆਂ ਵਿਖੇ ਸਥਾਨਕ ਛੁੱਟੀ ਰਹੇਗੀ ਅਤੇ ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਅਧੀਨ ਹੋਵੇਗੀ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement