Punjab News : ਪਟਿਆਲਾ ਵਾਸੀਆਂ ਲਈ ਜ਼ਰੂਰੀ ਖ਼ਬਰ,ਅਸਲਾ ਜਮ੍ਹਾ ਕਰਵਾਉਣ ਦੀ ਤਾਰੀਖ਼ 15 ਅਪ੍ਰੈਲ ਤੱਕ ਵਧਾਈ

By : BALJINDERK

Published : Apr 7, 2024, 6:14 pm IST
Updated : Apr 7, 2024, 6:19 pm IST
SHARE ARTICLE
ਅਸਲਾ ਜਮ੍ਹਾ ਕਰਵਾਉਣਾ ਜ਼ਰੂਰੀ
ਅਸਲਾ ਜਮ੍ਹਾ ਕਰਵਾਉਣਾ ਜ਼ਰੂਰੀ

Punjab News : ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਅਸਲਾ ਜਮ੍ਹਾ ਕਰਵਾਉਣਾ ਜ਼ਰੂਰੀ

Punjab News :ਪਟਿਆਲਾ : ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਪਟਿਆਲਾ ਜ਼ਿਲ੍ਹੇ ਦੇ ਅਸਲਾ ਧਾਰਕਾਂ ਨੂੰ ਆਪਣਾ ਅਸਲਾ ਜਮ੍ਹਾ ਕਰਵਾਉਣ ਲਈ ਤਾਰੀਖ਼ 15 ਅਪ੍ਰੈਲ 2024 ਸ਼ਾਮ 5 ਵਜੇ ਤੱਕ ਵਧਾਈ ਗਈ ਹੈ। ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਵੱਲੋਂ ਜਾਰੀ ਇਨ੍ਹਾਂ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਲਾਇਸੈਂਸੀ ਧਾਰਕ ਆਪਣਾ ਅਸਲਾ ਲੋਕਲ ਥਾਣੇ ਜਾਂ ਸਬੰਧਤ ਅਸਲਾ ਡੀਲਰਾਂ ਪਾਸ ਤੁਰੰਤ ਜਮ੍ਹਾ ਕਰਵਾਉਣ। ਏ. ਡੀ. ਸੀ. ਨੇ ਕਿਹਾ ਕਿ ਪਹਿਲਾਂ ਅਸਲਾ ਜਮ੍ਹਾ ਕਰਵਾਉਣ ਦੀ ਮਿਤੀ 7 ਅਪ੍ਰੈਲ 2024 ਸੀ, ਜਿਸ ਨੂੰ ਹੁਣ ਵਧਾ ਕੇ 15 ਅਪ੍ਰੈਲ ਸ਼ਾਮ 5 ਵਜੇ ਤੱਕ ਕਰ ਦਿੱਤਾ ਗਿਆ ਹੈ।

ਇਹ ਵੀ ਪੜੋ:Pakistan News: ਖੈਬਰ ਪਖਤੂਨਖਵਾ ਅਤੇ ਬਲੋਚਿਸਤਾਨ ’ਚ ਅੱਤਵਾਦੀ ਹਮਲੇ, 6 ਸੁਰੱਖਿਆ ਕਰਮੀ, 12 ਅੱਤਵਾਦੀ ਹਲਾਕ 

ਮੈਡਮ ਕੰਚਨ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਪਟਿਆਲਾ ’ਚ ਅਮਨ-ਸ਼ਾਂਤੀ ਅਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ, ਸ਼ਾਂਤੀ ਬਰਕਰਾਰ ਰੱਖਣ ਅਤੇ ਹੋਣ ਵਾਲੀਆਂ ਚੋਣਾਂ ਨੂੰ ਸੁਚੱਜੇ ਤੇ ਸ਼ਾਂਤਮਈ ਢੰਗ ਨਾਲ ਨੇਪਰੇ ਚਾੜਨ ਲਈ ਲੋਕਹਿੱਤ ’ਚ ਅਸਲਾਧਾਰੀਆਂ ਪਾਸੋਂ ਉਨ੍ਹਾਂ ਦੇ ਅਸਲੇ ਨੂੰ ਜਮ੍ਹਾ ਕਰਵਾਉਣਾ ਜ਼ਰੂਰੀ ਹੈ ਤਾਂ ਕਿ ਕਿਸੇ ਤਰ੍ਹਾਂ ਦੀ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ। ਵਧੀਕ ਜ਼ਿਲਾ ਮੈਜਿਸਟਰੇਟ ਵੱਲੋਂ ਜਾਰੀ ਕੀਤੇ ਇਹ ਹੁਕਮ ਆਰਮੀ ਪ੍ਰਸੋਨਲ, ਪੈਰਾ-ਮਿਲਟਰੀ ਫੋਰਸਜ਼, ਬਾਵਰਦੀ ਪੁਲਿਸ ਕਰਮਚਾਰੀਆਂ ਅਤੇ ਬੈਂਕਾਂ ’ਚ ਗਾਰਡ ਦੀ ਨੌਕਰੀ ਕਰਦੇ ਕਰਮਚਾਰੀਆਂ ’ਤੇ ਲਾਗੂ ਨਹੀਂ ਹੋਣਗੇ।

ਇਹ ਵੀ ਪੜੋ:S. Sreesanth News : IPL 2013 ’ਚ ਮੈਚ ਫਿਕਸਿੰਗ ਮਾਮਲੇ ’ਚ ਸ਼ਾਮਲ ਕ੍ਰਿਕਟਰ ਸ਼੍ਰੀਸੰਤ ਕਾਨੂੰਨੀ ਕਮੀਆਂ ਕਾਰਨ ਬਚ ਗਏ  

 (For more news apart from Lok Sabha elections-2024, date of depositing ammunition in Patiala has been extended till April 15 News in Punjabi, stay tuned to Rozana Spokesman)

Location: India, Punjab, Patiala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement