Punjab News: ਪੰਜਾਬੀ ਨੌਜਵਾਨ ਦੀ ਨਿਊਜ਼ੀਲੈਂਡ 'ਚ ਹੋਈ ਮੌਤ, ਮਹੀਨਾ ਪਹਿਲਾਂ ਹੀ ਮਿਲੇ ਸੀ PR ਹੋਣ ਦੇ ਪੇਪਰ
Published : Apr 7, 2024, 5:28 pm IST
Updated : Apr 7, 2024, 6:06 pm IST
SHARE ARTICLE
 Punjabi youth died
Punjabi youth died

Punjab News: ਪੰਜਾਬੀ ਨੌਜਵਾਨ ਦੀ ਨਿਊਜ਼ੀਲੈਂਡ 'ਚ ਹੋਈ ਮੌਤ, ਪਰਿਵਾਰ 'ਚ ਸੋਗ ਦੀ ਲਹਿਰ

Punjab News: ਗੜ੍ਹਸ਼ੰਕਰ ਦੇ ਪਿੰਡ ਰਾਮਪੁਰ ਬਿਲਡੋਂ ਦੇ ਨੌਜਵਾਨ ਦੀ ਨਿਊਜ਼ੀਲੈਂਡ 'ਚ ਮੌਤ ਹੋ ਗਈ ਹੈ। ਮ੍ਰਿਤਕ ਮਨਦੀਪ ਸਿੰਘ ਸਟੂਡੈਂਟ ਵੀਜ਼ੇ 'ਤੇ ਨਿਊਜ਼ੀਲੈਂਡ ਗਿਆ ਸੀ ਅਤੇ ਓਥੇ ਸੰਖੇਪ ਬਿਮਾਰੀ ਤੋਂ ਬਾਅਦ ਉਸਦੀ ਮੌਤ ਹੋ ਗਈ ਹੈ। ਜਿਸ ਕਾਰਨ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। 

 

ਇਸ ਸਬੰਧੀ ਮ੍ਰਿਤਕ ਮਨਦੀਪ ਸਿੰਘ ਦੇ ਪਿਤਾ ਰਜਿੰਦਰ ਸਿੰਘ ਨੇ ਭਰੇ ਮਨ ਨਾਲ ਪਿੰਡ ਵਾਸੀਆਂ ਨੂੰ ਦੱਸਿਆ ਕਿ ਉਸ ਦਾ ਲੜਕਾ 2013 ਵਿੱਚ ਬਤੌਰ  ਸਟੂਡੈਂਟ ਵੀਜ਼ੇ 'ਤੇ ਨਿਊਜ਼ੀਲੈਂਡ ਗਿਆ ਸੀ, ਜਿੱਥੇ ਉਸ ਨੇ ਸਖ਼ਤ ਮਿਹਨਤ ਕਰਕੇ ਪੜ੍ਹਾਈ ਕੀਤੀ ਅਤੇ ਦਸ ਸਾਲ ਬਾਅਦ ਮਹੀਨਾ ਕੁ ਪਹਿਲਾਂ ਹੀ ਉਸਨੂੰ ਨਿਊਜ਼ੀਲੈਂਡ ਦਾ ਸਥਾਈ ਨਾਗਰਿਕ ਬਣਨ ਲਈ ਦਸਤਾਵੇਜ਼ ਮਿਲੇ ਸਨ।

 

ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਮਨਦੀਪ ਸਿੰਘ ਦੇ ਘਰ ਵਿੱਚ ਤਿਲਕਣ ਕਾਰਨ ਸਿਰ ਵਿੱਚ ਸੱਟ ਲੱਗ ਗਈ ਅਤੇ ਉਸ ਦੀ ਸਿਹਤ ਵਿਗੜਨ ਲੱਗੀ ,ਜਿਸ ਕਾਰਨ ਉਸ ਨੂੰ ਨਿਊਜ਼ੀਲੈਂਡ ਦੇ ਵੈਲਿੰਗਟਨ ਦੇ ਖੇਤਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।

 

ਪਰਿਵਾਰਕ ਮੈਂਬਰਾਂ ਅਨੁਸਾਰ ਉੱਥੇ ਮੌਜੂਦ ਡਾਕਟਰਾਂ ਨੇ ਦੱਸਿਆ ਕਿ ਸੱਟ ਲੱਗਣ ਕਾਰਨ ਮਨਦੀਪ ਸਿੰਘ ਦੇ ਸਿਰ ਵਿੱਚ ਖੂਨ ਦਾ ਥੱਕਾ ਬਣ ਗਿਆ ਸੀ ਅਤੇ ਉਹ ਇਸ ਬਿਮਾਰੀ ਦਾ ਇਲਾਜ ਕਰਵਾ ਰਿਹਾ ਸੀ ਪਰ ਮਨਦੀਪ ਸਿੰਘ ਦੀ 4 ਅਪ੍ਰੈਲ ਨੂੰ ਮੌਤ ਹੋ ਗਈ। ਇਸ ਮੌਕੇ ਪਿੰਡ ਦੇ ਸਰਪੰਚ ਹਰਮੇਸ਼ ਸਿੰਘ ਨੇ ਦੱਸਿਆ ਕਿ ਇਲਾਜ ਦੌਰਾਨ ਮਨਦੀਪ ਸਿੰਘ ਦੀ ਅਚਾਨਕ ਹੋਈ ਮੌਤ ਨਾਲ ਪਰਿਵਾਰ ਨੂੰ ਗਹਿਰਾ ਸਦਮਾ ਲੱਗਾ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਮਨਦੀਪ ਸਿੰਘ ਦੀ ਲਾਸ਼ ਨੂੰ ਪਿੰਡ ਲਿਆਉਣ ਲਈ ਮਦਦ ਕੀਤੀ ਜਾਵੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement