Fazilka News: ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਫਲਾਇੰਗ ਸਕੁਆਇਡ ਟੀਮਾਂ ਵੱਲੋਂ ਵਿਸ਼ੇਸ਼ ਚੈਕਿੰਗ
Published : Apr 7, 2024, 5:04 pm IST
Updated : Apr 7, 2024, 6:05 pm IST
SHARE ARTICLE
Fazilka
Fazilka

Fazilka News: ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਫਲਾਇੰਗ ਸਕੁਆਇਡ ਟੀਮਾਂ ਵੱਲੋਂ ਵਿਸ਼ੇਸ਼ ਚੈਕਿੰਗ

Fazilka News : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਚੋਣ ਜਾਬਤੇ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਜਿਲ੍ਹਾ ਪ੍ਰਸ਼ਾਸਨ, ਪੁਲਿਸ ਪ੍ਰਸ਼ਾਸਨ ਅਤੇ ਬੀਐਸਐਫ ਵੱਲੋਂ ਆਪਸੀ ਤਾਲਮੇਲ ਨਾਲ ਚੈਕਿੰਗਾਂ ਕੀਤੀਆਂ ਜਾ ਰਹੀਆਂ ਹਨ |

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਦਰਸ਼ ਚੋਣ ਜਾਬਤੇ (Lok Sabha elections 2024) ਦੀ ਸਖਤੀ ਨਾਲ ਪਾਲਣਾ ਕੀਤੀ ਜਾ ਰਹੀ ਹੈ ਤੇ ਚੋਣ ਜਾਬਤੇ ਦੀ ਉਲੰਘਣਾ ਕਰਨ ਵਾਲੇ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। 

 

ਉਹਨਾਂ ਕਿਹਾ ਕਿ ਜ਼ਿਲਾ ਫਾਜ਼ਿਲਕਾ ਦੇ ਹਰੇਕ ਵਿਧਾਨ ਸਭਾ ਹਲਕੇ ਵਿੱਚ 3 ਫਲਾਇੰਗ ਸਕੁਆਇਡ ਟੀਮਾਂ ਕੰਮ ਕਰ ਰਹੀਆਂ ਹਨ। ਉਹਨਾਂ ਕਿਹਾ ਕਿ ਇਹ ਟੀਮਾਂ ਰੋਜ਼ਾਨਾ ਨਾਕੇ ਲਗਾ ਕੇ ਵਾਹਨਾਂ ਦੀ ਚੈਕਿੰਗ ਕਰ ਰਹੀਆਂ ਹਨ ਤੇ ਜੇਕਰ ਕਿਤੇ ਚੋਣ ਜਾਬਤੇ ਦੇ ਹੁਕਮਾਂ ਦੀ ਉਲੰਘਣਾ ਪਾਈ ਜਾਂਦੀ ਹੈ ਤਾਂ ਉਹਨਾਂ ਖਿਲਾਫ ਸਖਤ ਕਾਰਵਾਈ ਵੀ ਕਰ ਰਹੀਆਂ ਹਨ |

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਕੁੱਲ 12 ਐਫਐਸਟੀ ਕੰਮ ਕਰ ਰਹੀਆਂ ਹਨ ਅਤੇ ਇਹ ਐਫਐਸਟੀ ਟੀਮਾਂ 24 ਘੰਟੇ ਕਾਰਜਸ਼ੀਲ ਰਹਿੰਦੀਆਂ ਹਨ।  ਉਹਨਾਂ ਨੇ ਕਿਹਾ ਕਿ ਜੇਕਰ ਕਿਤੇ ਵੀ ਕਿਸੇ ਨੂੰ ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਸਬੰਧੀ ਕੋਈ ਸ਼ਿਕਾਇਤ ਹੋਵੇ ਤਾਂ ਉਹ ਸੀ ਵਿਜਲ ਐਪ ਰਾਹੀਂ ਸ਼ਿਕਾਇਤ ਕਰ ਸਕਦਾ ਹੈ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਅਮਰੀਕਾ 'ਚੋਂ ਕੱਢੇ ਪੰਜਾਬੀਆਂ ਦੀ ਹਾਲਤ ਮਾੜੀ, ਕਰਜ਼ਾ ਚੁੱਕ ਕੇ ਗਏ ਵਿਦੇਸ਼, ਮਹੀਨੇ 'ਚ ਹੀ ਘਰਾਂ ਨੂੰ ਤੋਰਿਆ

07 Feb 2025 12:14 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

07 Feb 2025 12:09 PM

ਅਸੀਂ ਬਾਹਰ ਜਾਣ ਲਈ ਜ਼ਮੀਨ ਗਹਿਣੇ ਰੱਖੀ, ਸੋਨਾ ਵੇਚਿਆ ਪਰ...

06 Feb 2025 12:15 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

06 Feb 2025 12:11 PM

America ਤੋਂ Deport ਹੋਏ ਗੈਰ ਕਾਨੂੰਨੀ ਪ੍ਰਵਾਸੀਆਂ 'ਚੋਂ 30 ਪੰਜਾਬੀ ਸ਼ਾਮਿਲ, ਸਾਹਮਣੇ ਆਈ ਪੂਰੀ

05 Feb 2025 12:36 PM
Advertisement