
Amritsar News: ਮੁਲਜ਼ਮ ਤਮਨਦੀਪ ਸਿੰਘ ਕੋਲੋਂ 2 ਕਿਲੋ ਹੈਰੋਇਨ ਅਤੇ 900 ਗ੍ਰਾਮ ਆਈਸ ਹੋਈ ਬਰਾਮਦ
ਪੰਜਾਬ ਸਰਕਾਰ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਕਰੋੜਾਂ ਦੇ ਨਸ਼ੇ ਸਮੇਤ ਇਕ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਤਮਨਦੀਪ ਸਿੰਘ ਕੋਲੋਂ 2 ਕਿਲੋ ਹੈਰੋਇਨ ਅਤੇ 900 ਗ੍ਰਾਮ ਆਈਸ ਬਰਾਮਦ ਹੋਈ ਹੈ।
ਸੰਬੰਧੀ ਪੁਲਿਸ ਥਾਣਾ ਲੋਪੋਕੇ ਵਿਖੇ ਦੋਸ਼ੀ ਤਮਨਦੀਪ ਸਿੰਘ ਵਾਸੀ ਕੱਕੜ ਨੂੰ ਗ੍ਰਿਫ਼ਤਾਰ ਕਰਕੇ 21-ਸੀ/ 61-85 ਐਨ.ਡੀ.ਪੀ.ਐਸ. ਐਕਟ ਅਧੀਨ ਮੁਕੱਦਮਾ ਦਰਜ ਕਰਕੇ ਅਗਲਾ ਪਿਛਲਾ ਰਿਕਾਰਡ ਖੰਗਾਲਿਆ ਜਾ ਰਿਹਾ ਹੈ। ਹੋਰ ਵੱਡੇ ਖੁਲਾਸੇ ਹੋਣ ਦੀ ਆਸ ਹੈ।
ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਤਮਨਦੀਪ ਸਿੰਘ ਨਸ਼ਾ ਤਸਕਰੀ ਦਾ ਧੰਦਾ ਕਰ ਰਿਹਾ ਹੈ ਅਤੇ ਸਰਹੱਦੀ ਇਲਾਕੇ 'ਚ ਨਸ਼ੇ ਲਈ ਕਾਰਵਾਈ ਕਰ ਰਿਹਾ ਹੈ | ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ ਤਾਂ ਜੋ ਅੱਗੇ ਅਤੇ ਪਿੱਛੇ ਸਬੰਧਾਂ ਦਾ ਪਤਾ ਲਗਾਇਆ ਜਾ ਸਕੇ ਅਤੇ ਇਸ ਵਿੱਚ ਸ਼ਾਮਲ ਪੂਰੇ ਨੈਟਵਰਕ ਨੂੰ ਖ਼ਤਮ ਕੀਤਾ ਜਾ ਸਕੇ।
ਪੁਲਿਸ ਤਸਕਰ ਦੀ ਜਾਇਦਾਦ ਦਾ ਵੀ ਪਤਾ ਲਗਾਵੇਗੀ ਅਤੇ ਨਸ਼ਾ ਕਿੱਥੇ ਸਪਲਾਈ ਕੀਤਾ ਜਾਣਾ ਸੀ। ਇਸ ਸਬੰਧੀ ਜਾਣਕਾਰੀ ਹਾਸਲ ਕਰਨ ਲਈ ਛਾਪੇਮਾਰੀ ਵੀ ਕੀਤੀ ਗਈ ਹੈ।