''ਮੰਤਰੀ ਹੋਵੇ ਜਾਂ ਸੰਤਰੀ ਸਾਰਿਆਂ ਨੂੰ ਕਾਨੂੰਨ ਅਨੁਸਾਰ ਸਜ਼ਾ ਮਿਲੇਗੀ'', ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਮੌਕੇ ਬੋਲੇ CM ਮਾਨ
Published : Apr 7, 2025, 1:43 pm IST
Updated : Apr 7, 2025, 1:43 pm IST
SHARE ARTICLE
CM Bhagwant Mann
CM Bhagwant Mann

ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਦੌਰਾਨ ਭਗਵੰਤ ਮਾਨ ਅਤੇ ਮਨੀਸ਼ ਸਿਸੋਸੀਆ ਵੱਲੋਂ ਵਿਦਿਆਰਥੀਆਂ ਨਾਲ ਗੱਲਬਾਤ ਵੀ ਕੀਤੀ ਗਈ

ਨਵਾਂਸ਼ਹਿਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਸਕੂਲ ਆਫ਼ ਐਮੀਨੈਂਸ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਮਨੀਸ਼ ਸਿਸੋਦੀਆ ਵੀ ਮੌਜੂਦ ਸਨ। ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਦੌਰਾਨ ਭਗਵੰਤ ਮਾਨ ਅਤੇ ਮਨੀਸ਼ ਸਿਸੋਸੀਆ ਵੱਲੋਂ ਵਿਦਿਆਰਥੀਆਂ ਨਾਲ ਗੱਲਬਾਤ ਵੀ ਕੀਤੀ ਗਈ। 

ਸੀਐਮ ਭਗਵੰਤ ਮਾਨ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਪੰਜਾਬ ਵਿਚ ਹੁਣ ਨਵੀਂ ਸਿੱਖਿਆ ਕ੍ਰਾਂਤੀ ਤੇ 'ਯੁੱਧ ਨਸ਼ਿਆਂ ਵਿਰੁਧ'' ਦੀ ਸ਼ੁਰੂਆਤ ਹੋ ਚੁੱਕੀ ਹੈ। ਹਰ ਰੋਜ਼ ਨਸ਼ਾ ਤਸਕਰਾਂ ਦੇ ਘਰਾਂ 'ਤੇ ਬੁਲਡੋਜ਼ਰ ਚੱਲ ਰਹੇ ਹਨ। ਤਸਕਰਾਂ ਦੀਆਂ ਜਾਇਦਾਦਾਂ ਜ਼ਬਤ ਕਰ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ। ਸੀਐਮ ਭਗਵੰਤ ਮਾਨ ਨੇ ਕਿਹਾ ਕਿ ਮੰਤਰੀ ਹੋਵੇ ਜਾਂ ਸੰਤਰੀ ਸਾਰਿਆਂ ਨੂੰ ਕਾਨੂੰਨ ਅਨੁਸਾਰ ਸਜ਼ਾ ਮਿਲੇਗੀ, ਜਿਨ੍ਹਾਂ ਨੇ ਲੋਕਾਂ ਦੇ ਘਰਾਂ ਵਿਚ ਸੱਥਰ ਵਿਛਾਏ ਨੇ ਉਹ ਆਪ ਕਿਵੇਂ ਘਰਾਂ ਵਿਚ ਦੀਪਮਾਲਾ ਕਰਨਗੇ, ਇਹ ਨਹੀਂ ਹੋਣ ਦੇਵਾਂਗੇ।

ਉਨ੍ਹਾਂ ਨੇ ਕਿਹਾ ਕਿ ਜਿਨ੍ਹਾਂ ਨੇ ਬੱਚਿਆਂ ਨਾਲ ਧੋਖਾ ਕੀਤਾ, ਉਨ੍ਹਾਂ ਦੀ ਪੜ੍ਹਾਈ ਖੋਹੀ ਉਹ ਵੀ ਪਾਪ ਹੈ , ਜਿਨ੍ਹਾਂ ਨੇ ਗੁਰੂ ਸਾਹਿਬ ਦੀਆਂ ਬੇਅਦਬੀਆਂ ਕਰਵਾਈਆਂ ਉਹ ਵੀ ਪਾਪ ਹੈ, ਫਿਰ ਪਾਪਾਂ ਦੇ ਨਤੀਜੇ ਇਥੇ ਹੀ ਭੁਗਤੀ ਜਾਂਦੈ ਨੇ, ਉਨ੍ਹਾਂ ਨੂੰ ਸਜ਼ਾ ਪਹਿਲਾਂ ਲੋਕਾਂ ਨੇ ਦਿੱਤੀ, ਹੁਣ ਪ੍ਰਮਾਤਮਾ ਨੇ ਦੇ ਦਿੱਤੀ।

ਸੀਐਮ ਮਾਨ ਨੇ ਬੋਲਦਿਆਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਟਰੇਨਿੰਗ ਲਈ ਵਿਦੇਸ਼ਾਂ ਵਿਚ ਭੇਜਿਆ ਜਾ ਰਿਹਾ ਹੈ। ਪੰਜਾਬ ਵਿਚ ਵੀ ਹੁਣ ਲੋਕਾਂ ਵਿਚਾਲੇ ਸਰਕਾਰੀ ਸਕੂਲਾਂ ਦੀ ਚਰਚਾ ਹੋ ਰਹੀ ਹੈ। ਪੰਜਾਬ ਵਿਚ ਹੁਣ ਤੱਕ ਬਿਨਾਂ ਸਿਫ਼ਾਰਿਸ਼ ਦੇ 54,003 ਨੌਕਰੀਆਂ ਦਿੱਤੀਆਂ ਗਈਆਂ ਹਨ ਅਤੇ ਆਉਣ ਵਾਲੇ ਦਿਨਾਂ ਵਿਚ ਹੋਰ ਨਿਯੁਕਤੀ ਪੱਤਰ ਦਿੱਤੇ ਜਾਣਗੇ।  
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 17/06/2025

17 Jun 2025 8:40 PM

Ludhiana Elections 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

17 Jun 2025 8:36 PM

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM

'ਨੀਲਾ ਬਾਣਾ ਪਾ ਕੇ ਸਿੱਖੀ ਨੂੰ ਬਦਨਾਮ ਕੀਤਾ ਮਹਿਰੋਂ ਨੇ' Gursimran Mand | Sri Darbar Sahib |Amritpal Mehron

16 Jun 2025 3:02 PM

ਸਾਨੂੰ ਵੱਖ ਵੱਖ ਕਰਨ ਲਈ ਲੱਚਰਤਾ ਫੈਲਾਈ ਜਾ ਰਹੀ ਹੈ-Akal Takht Jathedar Gargaj|Amritpal mehron| Kamal Bhabhi

16 Jun 2025 3:02 PM
Advertisement