
ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕਰ ਕੇ 2 ਦਿਨ ਦਾ ਪੁਲਿਸ ਰਿਮਾਡ ਹਾਸਲ ਕੀਤਾ ਗਿਆ ਹੈ।
Amritsar News: ਮੁੱਖ ਅਫ਼ਸਰ ਥਾਣਾ ਏ ਡਵੀਜ਼ਨ ਇੰਸਪੈਕਟਰ ਬਲਜਿੰਦਰ ਸਿੰਘ ਔਲਖ ਸਮੇਤ ਪੁਲਿਸ ਪਾਰਟੀ ਵਲੋਂ ਬੱਸ ਸਟੈਂਡ ’ਤੇ ਖੜੀਆਂ ਹਿਮਾਚਲ ਪ੍ਰਦੇਸ਼ ਦੀਆਂ ਬਸਾ ਦੇ ਸ਼ੀਸ਼ੇ ਤੋੜਨ ਤੇ ਖ਼ਾ.ਲਿਸ.ਤਾਨ ਦੇ ਨਾਹਰੇ ਲਿਖਣ ਵਾਲੇ ਵਿਅਕਤੀ ਨੂੰ ਕਾਬੂ ਕਰ ਕੇ ਮੁਕਦਮਾ ਦਰਜ ਕੀਤਾ ਹੈ। ਮੁਦੱਈ ਸੁਰੇਸ਼ ਕੁਮਾਰ ਵਾਸੀ ਹਿਮਾਚਲ ਪ੍ਰਦੇਸ਼ ਵਲੋਂ ਦਿਤੀ ਦਰਖ਼ਾਸਤ ’ਤੇ ਇਸ ਵਿਰੁਧ ਮਾਮਲਾ ਦਰਜ ਕੀਤਾ ਗਿਆ ਹੈ।
ਮਾਮਲੇ ਵਿਚ ਲੋੜੀਂਦੇ ਮੁਲਜ਼ਮ ਜਸਪ੍ਰੀਤ ਸਿੰਘ ਉਰਫ਼ ਜੱਸਾ ਵਾਸੀ ਪਿੰਡ ਮਾਨੋਚਾਹਲ ਕਲਾਂ, ਤਹਿਸੀਲ ਤੇ ਜ਼ਿਲ੍ਹਾ ਤਰਨ ਤਾਰਨ ਨੂੰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕਰ ਕੇ 2 ਦਿਨ ਦਾ ਪੁਲਿਸ ਰਿਮਾਡ ਹਾਸਲ ਕੀਤਾ ਗਿਆ ਹੈ।