CM ਅਮਰਿੰਦਰ ਸਿੰਘ ਨੇ ਸੁਮੇਧ ਸੈਣੀ ਦੇ ਕੇਸ ਬਾਰੇ ਕਿਹਾ, ਪੁਲਿਸ ਡੂੰਘਾਈ 'ਚ ਨਿਰਪੱਖ ਜਾਂਚ ਕਰੇਗੀ
Published : May 7, 2020, 8:54 pm IST
Updated : May 7, 2020, 8:54 pm IST
SHARE ARTICLE
Photo
Photo

ਕੈਪਟਨ ਅਮਰਿੰਦਰ ਸਿੰਘ ਨੇ ਸੁਮੇਧ ਸੈਣੀ ਦੇ ਕੇਸ ਬਾਰੇ ਕਿਹਾ ਕਿ ਪੁਲਿਸ ਡੂੰਘਾਈ 'ਚ ਨਿਰਪੱਖ ਜਾਂਚ ਕਰੇਗੀ

ਚੰਡੀਗੜ੍ਹ, 7 ਮਈ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਵੱਲੋਂ ਆਪਣੇ ਖਿਲਾਫ 1991 ਦੇ  ਇਕ ਅਗਵਾ ਕੇਸ ਵਿੱਚ ਐਫ.ਆਈ.ਆਰ. ਦਰਜ ਹੋਣ ਨੂੰ ਰਾਜਸੀ ਹਿੱਤਾਂ ਤੋਂ ਪ੍ਰੇਰਿਤ ਹੋਣ ਦੇ ਲਾਏ ਦੋਸ਼ਾਂ ਨੂੰ ਮੁੱਢੋਂ ਰੱਦ ਕਰ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਰਾਜਸੀ ਦਖਲਅੰਦਾਜ਼ੀ ਦਾ ਸਵਾਲ ਹੀ ਨਹੀਂ ਪੈਦਾ ਹੁੰਦਾ ਅਤੇ ਕਾਨੂੰਨ  ਇਸ ਮਾਮਲੇ ਵਿੱਚ ਆਪਣਾ ਕੰਮ ਕਰੇਗਾ। ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਸੁਮੇਧ ਸੈਣੀ ਖਿਲਾਫ ਕੇਸ ਬਲਵੰਤ ਸਿੰਘ ਮੁਲਤਾਨੀ ਦੀ ਗੁੰਮਸ਼ੁਦਗੀ ਦਾ ਹੈ ਜਿਹੜਾ ਪੂਰੀ ਤਰ੍ਹਾਂ ਪੀੜਤ ਦੇ ਭਰਾ ਪਲਵਿੰਦਰ ਸਿੰਘ ਮੁਲਤਾਨੀ ਵਾਸੀ ਜਲੰਧਰ ਵੱਲੋਂ ਪਾਈ ਤਾਜ਼ਾ ਅਰਜ਼ੀ ਉਤੇ ਆਧਾਰਿਤ ਹੈ।

Punjab cm captain amrinder singhcm captain amrinder singh

ਪਲਵਿੰਦਰ ਮੁਲਤਾਨੀ ਦੀ ਸ਼ਿਕਾ ਿਤ 'ਤੇ ਮੁਹਾਲੀ ਵਿਖੇ ਬੁੱਧਵਾਰ ਨੂੰ ਧਾਰਾ 364 (ਕਤਲ ਦੇ  ਿਰਾਦੇ ਨਾਲ ਅਗਵਾ ਕਰਨਾ), 201 (ਸਬੂਤਾਂ ਨੂੰ ਗਾ ਿਬ ਕਰਨਾ), 344 (ਗੈਰ ਕਾਨੂੰਨੀ ਹਿਰਾਸਤ 'ਚ ਰੱਖਣਾ) 330 (ਦਬਾਅ ਬਣਾ ਕੇ  ਿਕਬਾਲੀਆ ਬਿਆਨ ਲੈਣਾ) ਅਤੇ 120-ਬੀ (ਅਪਰਾਧਿਕ ਸਾਜ਼ਿਸ ਰਚਣਾ) ਤਹਿਤ ਕੇਸ ਦਰਜ ਕੀਤਾ ਗਿਆ। ਪੁਲਿਸ ਨੂੰ ਮੰਗਲਵਾਰ ਨੂੰ ਤਾਜ਼ਾ ਸ਼ਿਕਾਇਤ ਮਿਲੀ ਸੀ। ਬੁਲਾਰੇ ਨੇ ਖੁਲਾਸਾ ਕਰਦਿਆਂ ਕਿਹਾ ਕਿ ਸ਼ਿਕਾ ਿਤਕਰਤਾ ਨੇ ਸੁਪਰੀਮ ਕੋਰਟ ਦੇ 7 ਦਸੰਬਰ 2011 ਨੂੰ ਹੁਕਮਾਂ ਦੇ ਪੈਰਾ 80 ਦਾ ਹਵਾਲਾ ਦਿੱਤਾ, ''ਜਿਸ ਬਿਨੈਕਾਰ ਨੇ ਸੀ.ਆਰ.ਪੀ.ਸੀ. ਦੀ ਧਾਰਾ 482 ਤਹਿਤ ਪਟੀਸ਼ਨ ਦਾਖਲ ਕੀਤੀ ਹੈ, ਤਾਜ਼ਾ ਕਾਰਵਾ ੀ ਕਰਵਾ ਸਕਦਾ ਜੇ ਕਾਨੂੰਨ ਵਿੱਚ  ਇਜਾਜ਼ਤ ਹੈ।'' ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿਚ ਕਿਹਾ ਹੈ

Former DGP Sumedh SainiFormer DGP Sumedh Saini

ਕਿ ਮੁਲਜ਼ਮ ਵਿਅਕਤੀਆਂ ਦੀਆਂ ਗੈਰਕਾਨੂੰਨੀ ਕਾਰਵਾਈਆਂ “ਸਪੱਸ਼ਟ ਤੌਰ 'ਤੇ ਸੋਚ ਸਮਝ ਕੇ ਅਪਰਾਧ ਕੀਤੇ ਜਾਣ ਦਾ ਖੁਲਾਸਾ ਕਰਦੀਆਂ ਹਨ ਜਿਵੇਂ ਕਿ ਸੀ.ਬੀ.ਆਈ. ਨੇ ਮੁੱਢਲੀ ਜਾਂਚ ਵਿੱਚ ਸਾਬਤ ਕੀਤਾ ਗਿਆ ਹੈ ਅਤੇ  ਇਸ  ਲਈ  ਇਹ ਪੁਲਿਸ ਦੀ ਗੰਭੀਰ ਜ਼ਿੰਮੇਵਾਰੀ ਬਣਦੀ ਹੈ ਕਿ ਉਹ 'ਲਲਿਤਾ ਕੁਮਾਰੀ ਬਨਾਮ ਯੂ.ਪੀ. ਸਟੇਟ ਅਤੇ ਹੋਰ ਰਾਜਾਂ ਦੇ ਮਾਮਲੇ' ਵਿਚ ਸੁਪਰੀਮ ਕੋਰਟ ਦੇ ਵਿਸ਼ੇਸ਼ ਦਿਸ਼ਾ ਨਿਰਦੇਸ਼ਾਂ ਦੇ ਅਨੁਸਾਰ ਮੁਲਜ਼ਮਾਂ ਵਿਰੁੱਧ  ਇਨ੍ਹਾਂ ਘਿਨਾਉਣੀਆਂ ਕਾਰਵਾਇਆਂ ਲਈ ਕੇਸ ਦਰਜ ਕਰੇ। ਪਲਵਿੰਦਰ ਮੁਲਤਾਨੀ ਨੇ ਆਪਣੀ ਸ਼ਿਕਾਇਤ ਵਿਚ ਕਿਹਾ ਕਿ ਬਲਵੰਤ ਮੁਲਤਾਨੀ ਨੂੰ 11 ਦਸੰਬਰ 1991 ਨੂੰ ਮੁਹਾਲੀ ਵਿਖੇ ਉਸ ਸਮੇਂ ਉਸ ਦੀ ਰਿਹਾ ਇਸ ਤੋਂ ਚੁੱਕ ਲਿਆ ਗਿਆ ਸੀ ਅਤੇ ਉਸ ਵੇਲੇ ਦੇ ਐਸ.ਐਸ.ਪੀ. ਚੰਡੀਗੜ੍ਹ ਸੁਮੇਧ ਸਿੰਘ ਸੈਣੀ ਪੁੱਤਰ ਰੋਮੇਸ਼ ਚੰਦਰ ਸੈਣੀ ਦੇ ਆਦੇਸ਼ਾਂ 'ਤੇ ਸੈਕਟਰ 17 ਚੰਡੀਗੜ੍ਹ ਵਿਖੇ ਥਾਣੇ ਲਿਜਾਇਆ ਗਿਆ ਸੀ।

punjab coronaviruspunjab 

ਸ਼ਿਕਾਇਤਕਰਤਾ ਨੇ ਕਿਹਾ, 'ਸੁਮੇਧ ਸਿੰਘ ਸੈਣੀ ਦੀ ਦਹਿਸ਼ਤ ਅਤੇ ਪ੍ਰਭਾਵ ਕਾਰਨ” ਉਸ ਦੀ ਰਿਹਾ ੀ ਲਈ  ਕੀਤੀਆਂ ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ ਪਰਿਵਾਰ ਉਸ ਨੂੰ ਵਾਪਸ ਲਿਆਉਣ ਵਿੱਚ ਅਸਫ਼ਲ ਰਿਹਾ।'' ਸ਼ਿਕਾਇਤਕਰਤਾ ਨੇ ਅੱਗੇ ਕਿਹਾ ਕਿ ਸੈਣੀ ਦੀ ਸੇਵਾ ਮੁਕਤੀ ਤੋਂ ਬਾਅਦ ਉਨ੍ਹਾਂ ਨੇ  ਇਨਸਾਫ਼ ਦੀ ਲੜਾਈ ਲਇ ਆਪਣੀਆਂ ਕੋਸ਼ਿਸ਼ਾਂ ਮੁੜ ਸ਼ੁਰੂ ਕਰਨ ਦੀ ਹਿੰਮਤ ਜੁਟਾਈ। ਉਨ੍ਹਾਂ ਦੇ ਨਿਰੰਤਰ ਯਤਨਾਂ ਸਦਕਾ ਆਖ਼ਰਕਾਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਦਿਸ਼ਾ ਨਿਰਦੇਸ਼ਾਂ ਤਹਿਤ  ਇੱਕ ਮੁੱਢਲੀ ਜਾਂਚ ਕੀਤੀ ਗ ੀ ਜਿਸ ਤੋਂ ਬਾਅਦ ਸੀ.ਬੀ.ਆਈ. ਚੰਡੀਗੜ੍ਹ ਦੁਆਰਾ ਆਈ.ਪੀ.ਸੀ. ਦੀ ਧਾਰਾ  120 (ਬੀ), 364, 343, 330, 167 ਅਤੇ 193 ਤਹਿਤ ਐਫਆਈਆਰ ਨੰਬਰ ਆਰ.ਸੀ 5 1 2008 (ਐਸ) 0010 ਮਿਤੀ 02-07-2008 ਦਰਜ ਕੀਤੀ ਗਈ।

punjab policepunjab police

ਸ਼ਿਕਾਇਤਕਰਤਾ ਨੇ ਅੱਗੇ ਕਿਹਾ ਕਿ ਹਾਨੀ ਕੋਰਟ ਦੇ ਆਦੇਸ਼ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਗਈ, ਜਿਸ ਨੇ ਹਾਈ ਕੋਰਟ ਦੇ ਆਦੇਸ਼ਾਂ ਨੂੰ  ਇਸ ਆਧਾਰ 'ਤੇ ਰੱਦ ਕਰ ਦਿੱਤਾ ਕਿ ਹਾਈ ਕੋਰਟ ਦੇ ਬੈਂਚ ਕੋਲ  ਇਸ ਕੇਸ ਨਾਲ ਨਜਿੱਠਣ ਲਈ ਅਧਿਕਾਰ ਖੇਤਰ ਦੀ ਘਾਟ ਹੈ ਅਤੇ ਨਤੀਜੇ ਵਜੋਂ ਸੀ.ਬੀ.ਆਇ. ਵੱਲੋਂ  ਇਨ੍ਹਾਂ ਆਦੇਸ਼ਾਂ ਦੇ ਆਧਾਰ 'ਤੇ ਦਰਜ ਐਫ.ਆਈ.ਆਰ. ਨੂੰ ਸਿਰਫ਼ ਤਕਨੀਕੀ ਆਧਾਰ 'ਤੇ ਰੱਦ ਕਰ ਦਿੱਤਾ ਗਿਆ ਸੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਹਾਲਾਂਕਿ ਸੁਪਰੀਮ ਕੋਰਟ ਨੇ ਪਰਿਵਾਰ ਨੂੰ ਨਵੇਂ ਸਿਰੇ ਤੋਂ ਕਾਰਵਾਈ ਕਰਨ ਦੀ ਅਜ਼ਾਦੀ ਦਿੱਤੀ ਸੀ ਅਤੇ ਮਾਮਲੇ ਦੀ ਯੋਗਤਾ 'ਤੇ ਕੋਈ ਟਿੱਪਣੀ ਜਾਂ ਚਰਚਾ ਵੀ ਨਹੀਂ ਕੀਤੀ ਸੀ।

punjab policepunjab police

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement