ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨੂੰ ਲੌਕਡਾਊੂਨ ’ਚੋਂ ਬਾਹਰ ਨਿਕਲਣ ਦੀ ਰਣਨੀਤੀ ਲਈ ਆਖਿਆ
Published : May 7, 2020, 7:52 pm IST
Updated : May 7, 2020, 7:52 pm IST
SHARE ARTICLE
Photo
Photo

ਮੁੱਖ ਮੰਤਰੀ ਨੇ ਕਿਹਾ ਕਿ ਅਪਰੈਲ, 2020 ਦੌਰਾਨ ਪੰਜਾਬ ਨੂੰ ਹੋਣ ਵਾਲੀ ਆਮਦਨ 88 ਫੀਸਦ ਤੱਕ ਥੱਲੇ ਜਾ ਚੁੱਕੀ ਹੈ।

ਚੰਡੀਗੜ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਪਾਸੋਂ ਲੌਕਡਾਊੂਨ 3.0 ਤੋਂ ਬਾਹਰ ਨਿਕਲਣ ਦੀ ਰਣਨੀਤੀ ਅਤੇ ਮੁਲਕ ਦੇ ਅਰਥਚਾਰੇ ਨੂੰ ਪੈਰਾਂ-ਸਿਰ ਕਰਨ ਲਈ ਅੱਗੇ ਵਧਣ ਦੇ ਰਸਤੇ ਦਾ ਸਪੱਸ਼ਟਤਾ ਨਾਲ ਪ੍ਰਗਟਾਵਾ ਕਰਨ ਦੀ ਅਪੀਲ ਕੀਤੀ ਹੈ।

Captain Amrinder SinghCaptain Amrinder Singh

ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸੂਬਿਆਂ ਨੂੰ ਦਰਪੇਸ਼ ਮਾਲੀ ਘਾਟੇ ਦੀ ਪੂਰਤੀ ਅਤੇ ਕੋਵਿਡ-19 ਦੀ ਰੋਕਥਾਮ ਅਤੇ ਪ੍ਰਬੰਧਨ ਲਈ ਸਿਹਤ ਸੰਭਾਲ ਤੇ ਰਾਹਤ ਮੁਹੱਈਆ ਕਰਵਾਉਣ ’ਤੇ ਹੋ ਰਹੇ ਵਧੇਰੇ ਖਰਚਿਆਂ ਦੇ ਇਵਜ਼ ਵਿੱਚ ਤਿੰਨ ਮਹੀਨਿਆਂ ਲਈ ਮਾਲੀ ਗਰਾਂਟ ਦੇਣ ਦੀ ਮੰਗ ਨੂੰ ਵੀ ਦੁਹਰਾਇਆ।

Modi government is focusing on the safety of the health workersPM Narendra Modi

ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿੱਚ ਮੁੱਖ ਮੰਤਰੀ ਨੇ ਕਿਹਾ,‘‘ਲੌਕਡਾਊੂਨ  ’ਚੋਂ ਬਾਹਰ ਨਿਕਲਣ ਦੀ ਰਣਨੀਤੀ ਨਾ ਸਿਰਫ ਸੁਰੱਖਿਆ ਸੀਮਾਵਾਂ ਵਿੱਚ ਰਹਿੰਦਿਆਂ ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਪੈਮਾਨੇ ਤੈਅ ਕਰ ਸਕਦੀ ਹੈ ਸਗੋਂ ਆਰਥਿਕ ਪੁਨਰ ਸੁਰਜੀਤੀ ਲਈ ਰਸਤੇ ਨੂੰ ਵੀ ਨਿਰਧਾਰਤ ਕਰ ਸਕਦੀ ਹੈ। ਇਸ ਰਣਨੀਤੀ ਨੂੰ ਸੂਬਿਆਂ ਦੇ ਵਿੱਤੀ ਅਤੇ ਆਰਥਿਕ ਸਸ਼ਕਤੀਕਰਨ ਲਈ ਵਿਚਾਰਨ ਅਤੇ ਇਕਾਗਰ ਕਰਨਾ ਚਾਹੀਦਾ ਹੈ।’’

Corona VirusPhoto

ਮੁੱਖ ਮੰਤਰੀ ਨੇ ਮਾਲੀਆ ਗਰਾਂਟ ਦੀ ਮੰਗ ਨੂੰ ਉਠਾਉਣ ਤੋਂ ਇਲਾਵਾ  ਕੇਂਦਰ ਸਰਕਾਰ ਨੂੰ 15ਵੇਂ ਵਿੱਤ ਕਮਿਸ਼ਨ ਦੁਆਰਾ ਮੌਜੂਦਾ ਸਾਲ ਲਈ ਆਪਣੀ ਰਿਪੋਰਟ ਦੀ ਸਮੀਖਿਆ ਕਰਨ ਦੀ ਹਦਾਇਤ ਦੇਣ ਲਈ ਆਖਿਆ ਗਿਆ ਹੈ ਕਿਉਂ ਜੋ ਕੋਵਿਡ-19 ਦੇ ਕਾਰਨ ਸਥਿਤੀ ਪੂਰੀ ਤਰਾਂ ਬਦਲ ਚੁੱਕੀ ਹੈ। ਉਨਾਂ ਕਿਹਾ ਕਿ 15ਵੇਂ ਵਿੱਤ ਕਮਿਸ਼ਨ ਨੂੰ ਕੋਵਿਡ-19 ਦੇ ਪ੍ਰਭਾਵ ਦਾ ਲੇਖਾ-ਜੋਖਾ ਕਰਨ ਤੋਂ ਬਾਅਦ ਪੰਜ ਸਾਲਾਂ ਲਈ ਫੰਡ ਦੀ ਵੰਡ ਸਾਲ 2020 ਦੀ ਬਜਾਏ ਇਕ ਅਪ੍ਰੈਲ, 2021 ਤੋਂ ਕਰਨੀ ਚਾਹੀਦੀ ਹੈ।  

Corona VirusPhoto

ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਗਈ ਕਿ ਵੱਖ-ਵੱਖ ਮੰਤਰਾਲਿਆਂ ਨੂੰ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ ਜਾਣ ਤਾਂ ਜੋ 17 ਮਈ ਨੂੰ ਖਤਮ ਹੋ ਰਹੇ ਤੀਜੇ ਲੌਕਡਾਊੂਨ  ਤੋਂ ਬਾਅਦ ਦੇ ਸਮੇਂ ਲਈ ਰਾਜ ਸਪੱਸ਼ਟ ਨੀਤੀ ਘੜ ਸਕਣ ਅਤੇ ਨਿਸ਼ਚਿਤ ਦਿਸ਼ਾ ਵਿੱਚ ਕੰਮ ਕਰਨ ਦੇ ਯੋਗ ਹੋ ਸਕਣ।

PhotoPhoto

ਮੁੱਖ ਮੰਤਰੀ ਨੇ ਕਿਹਾ ਕਿ ਅਜਿਹਾ ਕਰਨਾ ਜ਼ਰੂਰੀ ਹੈ ਕਿਉ ਜੋ ਕੋਵਿਡ-19 ਅਤੇ ਇਸ ਕਰਕੇ ਵੱਖ-ਵੱਖ ਪੜਾਵਾਂ ਵਿੱਚ ਲਗਾਏ ਗਏ ਲੌਕਡਾਊੂਨ  ਸਦਕਾ ਵੱਡੇ ਪੱਧਰ ‘ਤੇ ਰੁਜ਼ਗਾਰ ਖੁੱਸਣ ਅਤੇ ਵਪਾਰ ਅਤੇ ਆਰਥਿਕ ਮੌਕਿਆਂ ਨੂੰ ਭਾਰੀ ਸੱਟ ਵੱਜੇਗੀ ਜਦਕਿ ਇਸਦਾ ਅਸਲ ਪ੍ਰਭਾਵ ਹਾਲੇ ਸਾਹਮਣੇ ਆਉਣਾ ਬਾਕੀ ਹੈ। ਉਨਾਂ ਕਿਹਾ ਕਿ ਇਹ ਜ਼ਾਹਰਾ ਤੱਥ ਹੈ ਕਿ ਇਸ ਨਾਲ ਆਰਥਿਕਤਾ ਨੂੰ ਭਾਰੀ ਸੱਟ ਵੱਜੀ ਹੈ ਅਤੇ ਕੁੱਲ ਘਰੇਲੂ ਉਤਪਾਦ ਵੀ ਨਹੀਂ ਵਧੇਗਾ।

Capt. Amrinder Singh Capt. Amrinder Singh

ਮੁੱਖ ਮੰਤਰੀ ਨੇ ਕਿਹਾ ਕਿ ਅਪਰੈਲ, 2020 ਦੌਰਾਨ ਪੰਜਾਬ ਨੂੰ ਹੋਣ ਵਾਲੀ ਆਮਦਨ 88 ਫੀਸਦ ਤੱਕ ਥੱਲੇ ਜਾ ਚੁੱਕੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਗਰੀਬ ਵਰਗ ਸਭ ਤੋਂ ਜ਼ਿਆਦਾ ਪ੍ਰਭਾਵਿਤ ਹੋਇਆ ਹੈ ਅਤੇ ਉਨਾਂ ਦੇ ਸਮਾਜਿਕ-ਆਰਥਿਕ ਜੀਵਨ ‘ਤੇ ਇਸ ਸਦਕਾ ਬਹੁਤ ਨਾਂਹ-ਪੱਖੀ ਅਸਰ ਪਏ ਹਨ। ਗਰੀਬੀ, ਭੁੱਖ ਅਤੇ ਸਿਹਤ ਵਿਗਾੜ ਦੇ ਖਤਰੇ ਹੁਣ ਸਭ ਤੋਂ ਪ੍ਰਮੁੱਖ ਹਨ। ਜੇਕਰ ਆਮ ਲੋਕਾਂ ਦੇ ਜੀਵਨ ਦੇ ਸਮਾਜਿਕ-ਆਰਥਿਕ ਪਹਿਲੂਆਂ ਨੂੰ ਮੁੜ ਲੀਹ ‘ਤੇ ਨਾ ਲਿਆਂਦਾ ਗਿਆ ਤਾਂ ਇਸ ਨਾਲ ਸਮਾਜ ਅੰਦਰ ਮਨੋਵਿਗਿਆਨਕ ਵਿਗਾੜ ਪੈਦਾ ਹੋਣਗੇ।

PM Narendra ModiPM Narendra Modi

ਨੌਕਰੀਆਂ ਖੁੱਸਣ ਅਤੇ ਰੁਜ਼ਗਾਰ ਦੇ ਮੌਕੇ ਹੱਥੋਂ ਨਿਕਲਣ ਕਾਰਨ ਸਾਡੇ ਸਮਾਜ ਅੰਦਰ ਨਾਗਰਿਕ ਅਧਿਕਾਰਾਂ ਅਤੇ ਬਰਾਬਰ ਮੌਕਿਆਂ ਦੇ ਸਿਧਾਂਤਾ ‘ਤੇ ਵੀ ਨਾਕਾਰਾਤਮਕ ਅਸਰ ਹੋਣਗੇ। ਉਨਾਂ ਕਿਹਾ ਕਿ ਇਹ ਸਭ ਅੱਜ ਦੇ ਸਮੇਂ ਦੇ ਕੌੜੇ ਸੱਚ ਹਨ। ਇਸੇ ਦੌਰਾਨ ਮੁੱਖ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਨੂੰ ਭਰੋਸਾ ਦਿਵਾਇਆ ਗਿਆ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਜਾਨਾਂ ਨੂੰ ਸੁਰੱਖਿਅਤ ਰੱਖਣ ਲਈ ਇਸ ਖਤਰਨਾਕ ਮਹਾਮਾਰੀ ਨੂੰ ਫੈਲਣ ਤੋਂ ਰੋਕਣ ਖਾਤਰ ਹਰ ਸੰਭਵ ਯਤਨ ਕਰ  ਰਹੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement