ਪਰਵਾਸੀ ਭਾਰਤੀਆਂ ਨੂੰ ਘਰ-ਘਰ ਪਹੁੰਚਾਏਗੀ ਕੈਪਟਨ ਸਰਕਾਰ : ਭਗਵੰਤਪਾਲ ਸਿੰਘ
Published : May 7, 2020, 2:08 pm IST
Updated : May 7, 2020, 2:08 pm IST
SHARE ARTICLE
Bhagwantpal Singh
Bhagwantpal Singh

ਪਰਵਾਸੀ ਭਾਰਤੀਆਂ ਨੂੰ ਘਰ-ਘਰ ਪਹੁੰਚਾਏਗੀ ਕੈਪਟਨ ਸਰਕਾਰ : ਭਗਵੰਤਪਾਲ ਸਿੰਘ

ਅੰਮ੍ਰਿਤਸਰ, 6 ਮਈ ( ਸੁਖਵਿੰਦਰਜੀਤ ਸਿੰਘ ਬਹੋੜੂ ): ਦੇਸ਼ ਦੇ ਦੂਜੇ ਸੂਬਿਆਂ'ਚੋ ਪੰਜਾਬ ਵਿੱਚ ਰੋਜੀ ਰੋਟੀ ਕਮਾਉਣ ਆਏ ਕਾਮਿਆਂ, ਗਰੀਬ ਮਜਦੂਰਾਂ ਨੂੰ ਇਸ ਮਹਾਮਾਰੀ ਦੋਰਾਨ ਆਪੋ ਆਪਣੇ ਪਿਤਰੀ ਸੂਬੇ 'ਚ ਸੁਰੱਖਿਅਤ ਪਹੁੰਚਾਉਣ ਦਾ ਕੰਮ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਪਾਰਟੀ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਵਿੱਚ ਕਰੇਗੀ ।

Bhagwantpal SinghBhagwantpal Singh

ਇਸ ਗੱਲ ਦਾ ਪ੍ਰਗਟਾਵਾ ਸੁਨੀਲ ਜਾਖੜ ਪ੍ਰਧਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਪੰਜਾਬ ਵੱਲੋਂ ਬਣਾਈ ਗਈ ਕਮੇਟੀ ਦੇ ਮੈਂਬਰ ਤੇ ਜਿਲਾ ਪ੍ਰਧਾਨ ਅੰਮ੍ਰਿਤਸਰ ਦਿਹਾਤੀ ਭਗਵੰਤ ਪਾਲ ਸਿੰਘ ਸੱਚਰ ਨੇ ਕੀਤਾ। ਉਨ੍ਹਾਂ ਕਿਹਾ ਕਿ ਸਾਡਾ ਸੂਬਾ ਪੰਜਾਬ ਇਹ ਪਹਿਲਕਦਮੀ ਕਰ ਰਿਹਾ ਹੈ, ਸਾਡੇ ਆਲ ਇੰਡੀਆ ਕਾਂਗਰਸ ਦੇ ਪ੍ਰਧਾਨ ਸ੍ਰੀਮਤੀ ਸੋਨੀਆਂ ਗਾਂਧੀ ਦੀ ਇਹ ਤਮੰਨਾ ਹੈ ਕਿ ਦੂਜੇ ਰਾਜਾਂ ਦੇ ਲੋਕ ਆਪਣੇ ਆਪਣੇ ਘਰ ਜਾਕੇ ਪਰਿਵਾਰਾਂ ਨਾਲ ਰਲਕੇ ਇਸ ਮਹਾਮਾਰੀ ਦਾ ਮੁਕਾਬਲਾ ਕਰਨ।  ਇਹ ਸਾਰੇ ਪ੍ਰਸਾਸਨ ਨਾਲ ਤੇ ਦੂਜੇ ਸੂਬਿਆਂ ਨੂੰ ਜਾਣ ਵਾਲਿਆਂ ਲੋੜਵੰਦਾਂ ਨਾਲ ਤਾਲਮੇਲ ਕਰਕੇ ਸਾਰੇ ਕੰਮ ਨੂੰ ਸੁਖਾਲੇ ਤਰੀਕੇ ਨਾਲ ਚਲਾਉਣਗੇ ਤਾਂ ਕਿ ਕਿਸੇ ਨੂੰ ਪਰੇਸ਼ਾਨੀ ਨਾਂ ਹੋਵੇ ਇਸਦਾ ਸਾਰਾ ਰਾਬਤਾ ਕੈਪਟਨ ਸੰਦੀਪ ਸੰਧੂ ਜਨਰਲ ਸੈਕਟਰੀ ਤੇ ਇੰਚਾਰਜ ਪੰਜਾਬ ਪ੍ਰਦੇਸ ਕਾਂਗਰਸ ਕਮੇਟੀ ਕਰਨਗੇ । ਸੱਚਰ ਨੇ ਕਿਹਾ ਕਿ ਜਿਲਾ ਅੰਮਿਰਤਸਰ ਵਿੱਚੋਂ  ਜਿਹੜੇ ਪਰਵਾਸੀ ਜਾਣਾ ਚਾਹੁੰਦੇ ਹੋਣ ਉਹ ਸਾਡੇ ਕਿਸੇ ਵੀ ਕਮੇਟੀ ਦੇ ਮੈਂਬਰ ਨਾਲ ਰਾਬਤਾ ਕਾਇਮ ਕਰ ਸਕਦਾ  ਹੈ ਪਰ ਸਰਕਾਰ ਦੀਆਂ ਹਦਾਇਤਾਂ ਦੀ ਇਨ ਬਿਨ ਪਾਲਣਾ ਲਾਜਮੀ ਹੋਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement