ਪੰਜਾਬ ਵਿਚ ਕੋਰੋਨਾ ਦੇ ਟੈਸਟਾਂ ਦੀ ਸਮਰੱਥਾ ਤਿਗਣੀ ਕੀਤੀ ਜਾਵੇਗੀ: ਓ.ਪੀ. ਸੋਨੀ
Published : May 7, 2020, 2:30 pm IST
Updated : May 7, 2020, 2:30 pm IST
SHARE ARTICLE
OP Sony
OP Sony

ਪੰਜਾਬ ਵਿਚ ਕੋਰੋਨਾ ਦੇ ਟੈਸਟਾਂ ਦੀ ਸਮਰੱਥਾ ਤਿਗਣੀ ਕੀਤੀ ਜਾਵੇਗੀ: ਓ.ਪੀ. ਸੋਨੀ

ਫ਼ਰੀਦਕੋਟ, 6 ਮਈ (ਗੁਰਿੰਦਰ ਸਿੰਘ/ਲਖਵਿੰਦਰ ਹਾਲੀ): ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਓ.ਪੀ. ਸੋਨੀ ਨੇ ਬਾਬਾ ਫਰੀਦ ਯੂਨੀਵਰਸਿਟੀ ਆਫ ਹੈੱਲਥ ਸਾਇੰਸਜ਼ ਵਿਖੇ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ, ਉੱਪ ਕੁੱਲਪਤੀ ਡਾ. ਰਾਜ ਬਹਾਦਰ, ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ ਅਤੇ ਐਸ.ਐਸ.ਪੀ. ਮਨਜੀਤ ਸਿੰਘ ਢੇਸੀ ਤੋਂ ਇਲਾਵਾ ਗੁਰੂ ਗੋਬਿੰਦ ਸਿੰਘ ਕਾਲਜ ਦੇ ਅਧਿਕਾਰੀਆਂ ਨਾਲ ਕੋਰੋਨਾ (ਕੋਵਿਡ-19) ਦੀ ਸਥਿੱਤੀ ਦਾ ਜਾਇਜ਼ਾ ਲੈਣ, ਜਿਲ੍ਹੇ ਵਿੱਚ ਲੋੜਵੰਦਾਂ ਨੂੰ ਰਾਸ਼ਨ ਦੀ ਵੰਡ, ਆਮ ਨਾਗਰਿਕਾਂ ਨੂੰ ਕਰਫਿਊ ਦੌਰਾਨ ਜ਼ਰੂਰੀ ਵਸਤਾਂ ਦੀ ਸਪਲਾਈ, ਦੂਜੇ ਰਾਜਾਂ ਤੋਂ ਆਏ ਲੋਕਾਂ ਦੇ ਸੈਂਪਲ ਲੈਣ, ਉਨ੍ਹਾਂ ਦੀ ਟੈਸਟਿੰਗ ਸਮੇਤ ਵੱਖ-ਵੱਖ ਕੰਮਾਂ ਸਬੰਧੀ ਜਾਣਕਾਰੀ ਹਾਸਲ ਕੀਤੀ। ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕੋਰੋਨਾ ਵਿਰੁੱਧ ਜੰਗ ਪੂਰੀਆਂ ਤਿਆਰੀਆਂ ਅਤੇ ਜਜ਼ਬੇ ਨਾਲ ਲੜ ਰਹੀ ਹੈ।OP SonyOP Sony


ਉਨ੍ਹਾਂ ਇਸ ਲੜਾਈ ਵਿੱਚ ਅੱਗੇ ਹੋ ਕੇ ਕੰਮ ਕਰਨ ਵਾਲੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ, ਪੁਲਿਸ ਆਦਿ ਦੇ ਕੰਮਾਂ ਦੀ ਸਹਾਰਨਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਨੂੰ ਅੱਗੇ ਫੈਲਣ ਤੋਂ ਰੋਕਣ ਲਈ ਪੂਰੇ ਰਾਜ 'ਚ ਕਰਫਿਊ ਚੱਲ ਰਿਹਾ ਹੈ ਪਰ ਇਸ ਦੇ ਬਾਵਜਦੂ ਲੋਕਾਂ ਨੂੰ ਜ਼ਰੂਰੀ ਵਸਤਾਂ ਦੀ ਸਪਲਾਈ ਉਨ੍ਹਾਂ ਦੇ ਘਰਾਂ ਤੱਕ ਮੁਹੱਈਆ ਕਰਵਾਈ ਜਾ ਰਹੀ ਹੈ ਅਤੇ ਗਰੀਬ ਤੇ ਲੋੜਵੰਦਾਂ ਨੂੰ ਸਰਕਾਰ ਅਤੇ ਸਵੈ ਸੇਵੀ ਸੰਸਥਾਵਾਂ ਵੱਲੋਂ ਲੋੜੀਂਦਾ ਰਾਸ਼ਨ, ਲੰਗਰ ਮੁਹੱਈਆ ਕਰਵਾਇਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਹਜ਼ੂਰ ਸਾਹਿਬ ਸਮੇਤ ਦੂਜੇ ਰਾਜਾਂ ਤੋਂ ਆਏ ਪੰਜਾਬ ਦੇ ਵਸਨੀਕਾਂ ਨੂੰ ਇਕਾਂਤਵਾਸ ਕੇਂਦਰਾਂ 'ਚ ਰੱਖਿਆ ਗਿਆ ਹੈ, ਜਿੰਨਾ ਦੀ ਗਿਣਤੀ 7,000 ਹੈ। ਸਰਕਾਰ ਵੱਲੋਂ ਇਨ੍ਹਾਂ ਦੇ ਸੈਂਪਲ ਲੈ ਕੇ ਜੰਗੀ ਪੱਧਰ 'ਤੇ ਟੈਸਟਿੰਗ ਕੀਤੀ ਜਾ ਰਹੀ ਹੈ ਅਤੇ ਹੁਣ ਰਾਜ ਵਿੱਚ ਰੋਜ਼ਾਨਾ ਟੈਸਟਾਂ ਦੀ ਸਮਰੱਥਾ 2 ਹਜ਼ਾਰ ਤੱਕ ਪਹੁੰਚ ਚੁੱਕੀ ਹੈ ਤੇ ਇਸ ਨੂੰ ਆਉਂਦੇ ਦਿਨਾਂ ਵਿੱਚ ਤਿੱਗਣੀ ਕਰਨ ਦੀ ਯੋਜਨਾ ਹੈ ਤੇ ਇਸ ਸਬੰਧੀ ਸਾਰੇ ਉਪਕਰਨ ਵਿਦੇਸ਼ਾਂ ਤੋਂ ਮੰਗਵਾਏ ਜਾ ਰਹੇ ਹਨ। ਉਨ੍ਹਾਂ ਵਿਰੋਧੀ ਪਾਰਟੀਆਂ ਨੂੰ ਸਲਾਹ ਦਿੱਤੀ ਕਿ ਉਹ ਇਸ ਮੁਸ਼ਕਿਲ ਦੀ ਘੜੀ ਵਿੱਚ ਸਿਆਸਤ ਜਾਂ ਸਰਕਾਰ ਦੀ ਨੁਕਤਾਚੀਨੀ ਕਰਨ ਦੀ ਥਾਂ ਕੋਰੋਨਾ ਵਿਰੁੱਧ ਜੰਗ ਜਿੱਤਣ ਲਈ ਸਰਕਾਰ ਦਾ ਸਾਥ ਦੇਣ ਤਾਂ ਜੋ ਇਸ ਬਿਮਾਰੀ 'ਤੇ ਜਲਦ ਤੋਂ ਜਲਦ ਕਾਬੂ ਪਾਇਆ ਜਾ ਸਕੇ। ਕੁਸ਼ਲਦੀਪ ਸਿੰਘ ਢਿੱਲੋਂ ਨੇ ਫਰੀਦਕੋਟ ਜਿਲ੍ਹੇ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਕਰਫਿਊ ਦੌਰਾਨ ਲੋਕਾਂ ਦੀ ਸਹੂਲਤ ਲਈ ਰਾਸ਼ਨ ਦੀ ਸਪਲਾਈ, ਕਣਕ ਦੀ ਖਰੀਦ ਆਦਿ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੰਦਿਆਂ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਜਲਦ ਸਿਹਤਯਾਬ ਹੋਣ ਦੀ ਕਾਮਨਾ ਕੀਤੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM
Advertisement