ਬੀਬੀ ਬਾਦਲ ਨੇ ਕੈਪਟਨ ਸਰਕਾਰ 'ਤੇ ਅਪ੍ਰੈਲ ਮਹੀਨੇ ਦੀ ਖ਼ੁਰਾਕ ਰਾਹਤ ਸਮੱਗਰੀ ਨਾ ਵੰਡਣ ਦਾ ਲਗਾਇਆ ਦੋਸ਼
Published : May 7, 2020, 8:43 am IST
Updated : May 7, 2020, 8:43 am IST
SHARE ARTICLE
File Photo
File Photo

ਪੰਜਾਬ ਸਰਕਾਰ ਗ਼ਰੀਬਾਂ ਨੂੰ ਉਨ੍ਹਾਂ ਦੇ ਹੱਕ ਤੋਂ ਵਾਂਝਾ ਨਾ ਕਰੇ: ਹਰਸਿਮਰਤ ਬਾਦਲ

ਬਠਿੰਡਾ, 6 ਮਈ (ਸੁਖਜਿੰਦਰ ਮਾਨ): ਕੇਂਦਰੀ ਫ਼ੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਉਪਰ ਕੇਂਦਰ ਵਲੋਂ ਅਪ੍ਰੈਲ ਮਹੀਨੇ ਲਈ ਭੇਜੀ ਖ਼ੁਰਾਕ ਰਾਹਤ ਸਮੱਗਰੀ ਨੂੰ ਪੰਜਾਬ ਦੇ ਲੋਕਾਂ ਨੂੰ ਨਾ ਵੰਡਣ ਦਾ ਦੋਸ਼ ਲਗਾਇਆ ਹੈ। ਅੱਜ ਇੱਥੇ ਜਾਰੀ ਬਿਆਨ ਵਿਚ ਵਿਚ ਉਹਨਾਂ ਪੰਜਾਬ ਸਰਕਾਰ ਨੂੰ ਆਖਿਆ ਕਿ ਉਹ ਗਰੀਬਾਂ ਨੂੰ ਉਨ੍ਹਾਂ ਦੇ ਹੱਕ ਤੋਂ ਵਾਂਝਾ ਨਾ ਕਰੇ। ਕੇਂਦਰੀ ਮੰਤਰੀ ਨੇ ਕਿਹਾ ਕਿ ਪੂਰੇ ਸੂਬੇ ਵਿਚੋਂ ਅਜਿਹੀਆਂ ਰੀਪੋਰਟਾਂ ਆ ਰਹੀਆਂ ਹਨ ਕਿ ਭਾਵੇਂਕਿ ਮਈ ਮਹੀਨੇ ਲਈ ਕੇਂਦਰੀ ਰਾਹਤ ਜਿਸ ਵਿਚ ਕਣਕ ਅਤੇ ਦਾਲਾਂ ਸ਼ਾਮਲ ਹਨ, ਪੰਜਾਬ ਵਿਚ ਪਹੁੰਚ ਚੁੱਕੀ ਹੈ, ਪਰ ਅਜੇ ਤਕ ਪਿਛਲੇ ਮਹੀਨਾ ਦਾ ਰਾਸ਼ਨ ਵੀ ਲੋਕਾਂ ਵਿਚ ਵੰਡਿਆ ਨਹੀਂ ਗਿਆ ਹੈ।

ਉਨ੍ਹਾਂ ਕਿਹਾ ਕਿ ਹੁਣ ਤਕ ਬਹੁਤ ਥੋੜ੍ਹਾ ਰਾਸ਼ਨ ਵੰਡਿਆ ਗਿਆ ਹੈ, ਜਦਕਿ ਹੁਣ ਤਕ ਕੇਂਦਰ ਵਲੋਂ ਪੰਜਾਬ ਦੀ ਅੱਧੀ ਅਬਾਦੀ ਯਾਨਿ 1.4 ਕਰੋੜ ਲੋਕਾਂ ਵਾਸਤੇ ਸੂਬਾ ਸਰਕਾਰ ਨੂੰ ਇਕ ਲੱਖ ਮੀਟਰਿਕ ਟਨ ਕਣਕ ਅਤੇ 6 ਹਜ਼ਾਰ ਮੀਟਰਕ ਟਨ ਦਾਲਾਂ ਭੇਜੀਆਂ ਜਾ ਚੁੱਕੀਆਂ ਹਨ। ਇਹ ਟਿੱਪਣੀ ਕਰਦਿਆਂ ਕਿ ਰਾਹਤ ਸਮੱਗਰੀ ਵੰਡਣ ਸਮੇਂ ਸਿਆਸੀ ਵਿਤਕਰਾ ਕੀਤਾ ਜਾ ਰਿਹਾ ਹੈ, ਬੀਬਾ ਬਾਦਲ ਨੇ ਕਿਹਾ ਕਿ ਇਸ ਰਾਹਤ ਸਮੱਗਰੀ ਦੀ ਵੰਡ ਅਜੇ ਸਿਰਫ਼ ਲੁਧਿਆਣਾ ਅਤੇ ਪਟਿਆਲਾ ਜ਼ਿਲ੍ਹਿਆਂ ਵਿਚ ਸ਼ੁਰੂ ਕੀਤੀ ਗਈ ਹੈ,

ਜਿਨਵਾਂ ਦੀ ਨੁੰਮਾਇਦਗੀ ਕ੍ਰਮਵਾਰ ਖ਼ੁਰਾਕ ਅਤੇ ਸਿਵਲ ਸਪਲਾਈਜ਼ ਮੰਤਰੀ ਅਤੇ ਮੁੱਖ ਮੰਤਰੀ ਕਰਦੇ ਹਨ। ਉਨ੍ਹਾਂ ਕਿਹਾ ਕਿ ਇਸ ਤੋਂਂ ਇਲਾਵਾ ਰਾਹਤ ਸਮੱਗਰੀ ਵਾਰੀ ਅਨੁਸਾਰ ਵੰਡਣ ਦੀ ਬਜਾਇ ਕਾਂਗਰਸੀ ਆਗੂ ਸਭ ਤੋਂ ਪਹਿਲਾਂ ਅਪਣੇ ਸਮਰਥਕਾਂ ਵਿਚ ਇਹ ਸਮੱਗਰੀ ਵੰਂਡਣ ਲਈ ਜ਼ਿਲ੍ਹਾ ਪ੍ਰਸਾਸ਼ਨਾਂ ਉਤੇ ਦਬਾਅ ਪਾ ਰਹੇ ਹਨ। ਇਸ ਤੋਂ ਇਲਾਵਾ ਕਣਕ ਅਤੇ ਦਾਲਾਂ ਦੇ ਸਟੋਰਾਂ ਵਿਚ ਹੇਰਾਫੇਰੀ ਦੀਆਂ ਵੀ ਰੀਪੋਰਟਾਂ ਆਈਆਂ ਹਨ।

ਬੀਬਾ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਰਾਹਤ ਸਮੱਗਰੀ ਦੀ ਪਾਰਦਰਸ਼ੀ ਅਤੇ ਵਾਰੀ ਅਨੁਸਾਰ ਵੰਡ ਨੂੰ ਯਕੀਨੀ ਬਣਾਉਣ ਲਈ ਲਈ ਜ਼ਿਲ੍ਹਾ ਪਧਰੀਆਂ ਕਮੇਟੀਆਂ ਬਣਾ ਲੈਣ ਅਤੇ ਕਾਂਗਰਸੀਆਂ ਨੂੰ ਇਸ ਰਾਹਤ ਉੱਤੇ ਕਬਜ਼ਾ ਨਾ ਕਰਨ ਦੇਣ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਕਾਂਗਰਸੀ ਵਿਧਾਇਕਾਂ ਅਤੇ ਆਗੂਆਂ ਕੋਲੋਂ ਪੁੱਛਣਾ ਚਾਹੀਦਾ ਹੈ ਕਿ ਸੂਬੇ ਕੋਲ ਆਇਆ ਰਾਸ਼ਨ ਪਿੰਡਾਂ ਵਿਚ ਕਿਉਂ ਨਹੀਂ ਪਹੁੰਚ ਰਿਹਾ ਹੈ। ਉਨ੍ਹਾਂ ਕੇਂਦਰ ਵਲੋਂ ਪੰਜਾਬ ਨੂੰ ਭੇਜੇ ਰਾਸ਼ਨ ਦੀਆਂ ਤਸਵੀਰਾਂ ਵੀ ਜਾਰੀ ਕੀਤੀਆਂ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਬਾਬਾ ਤਰਸੇਮ ਸਿੰਘ ਦੇ ਕਤਲ ਦਾ CCTV, ਦੇਖੋ ਕਿਵੇਂ ਕੁਰਸੀ 'ਤੇ ਬੈਠੇ ਬਾਬਾ ਤਰਸੇਮ ਸਿੰਘ ਨੂੰ ਬਦਮਾਸ਼ਾਂ ਨੇ ਮਾਰੀਆਂ..

28 Mar 2024 4:40 PM

'ਸਾਈਕਲ ਦਾ ਵੀ ਸਟੈਂਡ ਹੁੰਦਾ, ਆਹ ਰਿੰਕੂ ਦਾ ਕੋਈ ਸਟੈਂਡ ਹੀ ਨਹੀਂ, ਮੈਂ ਤਾਂ ਹੈਰਾਨ ਹਾਂ'

28 Mar 2024 3:17 PM

Debate: BJP ਨੇ ਪੰਜਾਬ 'ਚ ਮਚਾਈ ਤਰਥੱਲੀ, ਪੱਟ ਲਏ ਵੱਡੇ ਲੀਡਰ! ਚੱਲਦੀ ਡਿਬੇਟ 'ਚ ਭਿੜ ਗਏ AAP ਤੇ BJP ਆਗੂ, ਰੱਜ ਕੇ

28 Mar 2024 3:09 PM

ਬੱਸ ਤੇ ਕਾਰ ਦੀ ਸਿੱਧੀ ਟੱਕਰ ਮਚ ਗਿਆ ਚੀਕ-ਚਿਹਾੜਾ ਫਿਰੋਜ਼ਪੁਰ ਦੇ ਜੀਰਾ ’ਚ ਵਾਪਰਿਆ ਦਰਦਨਾਕ ਹਾਦਸਾ

28 Mar 2024 1:08 PM

Punjab 'ਚ ਵਿਕ ਰਿਹਾ ਨਕਲੀ ਸੀਮਿੰਟ! Ambuja ਤੇ ACC ਸੀਮਿੰਟ ਦੇ ਗੱਟਿਆਂ ਨਾਲ ਭਰਿਆ ਟਰੱਕ Police ਨੇ ਫੜਿਆ

28 Mar 2024 12:50 PM
Advertisement