ਸ਼ਰਾਬ ਦੇ ਠੇਕਿਆਂ ਨੂੰ ਸਵੇਰੇ 10 ਤੋਂ ਬਾਅਦ ਦੁਪਹਿਰ 3 ਵਜੇ ਤਕ ਖੋਲ੍ਹਣ ਦੀ ਆਗਿਆ
Published : May 7, 2020, 11:50 pm IST
Updated : May 7, 2020, 11:50 pm IST
SHARE ARTICLE
ਸ਼ਰਾਬ ਦੇ ਠੇਕਿਆਂ ਨੂੰ ਸਵੇਰੇ 10 ਤੋਂ ਬਾਅਦ ਦੁਪਹਿਰ 3 ਵਜੇ ਤਕ ਖੋਲ੍ਹਣ ਦੀ ਆਗਿਆ
ਸ਼ਰਾਬ ਦੇ ਠੇਕਿਆਂ ਨੂੰ ਸਵੇਰੇ 10 ਤੋਂ ਬਾਅਦ ਦੁਪਹਿਰ 3 ਵਜੇ ਤਕ ਖੋਲ੍ਹਣ ਦੀ ਆਗਿਆ

ਹੋਮ ਡਿਲਿਵਰੀ ਬਾਅਦ ਦੁਪਹਿਰ 3 ਵਜੇ ਤੋਂ ਸ਼ਾਮ 6 ਵਜੇ ਤਕ

ਪਟਿਆਲਾ, 7 ਮਈ (ਤੇਜਿੰਦਰ ਫ਼ਤਿਹਪੁਰ) : ਜ਼ਿਲ੍ਹਾ ਮੈਜਿਸਟਰੇਟ ਕੁਮਾਰ ਅਮਿਤ ਨੇ ਆਬਕਾਰੀ ਤੇ ਕਰ ਵਿਭਾਗ ਪੰਜਾਬ ਵੱਲੋਂ ਪੰਜਾਬ ਅੰਦਰ ਸ਼ਰਾਬ ਦੇ ਠੇਕੇ ਖੋਲ੍ਹਣ ਦੇ ਲਏ ਗਏ ਫੈਸਲੇ ਦੇ ਮੱਦੇਨਜ਼ਰ ਪਟਿਆਲਾ ਜ਼ਿਲ੍ਹੇ ਅੰਦਰ ਵੀ ਸ਼ਰਾਬ ਦੇ ਠੇਕੇ ਖੋਲ੍ਹਣ ਦੀ ਆਗਿਆ ਦਿੱਤੀ ਹੈ।

ਪਰੰਤੂ ਇਸ ਦੌਰਾਨ ਕੋਰੋਨਾ ਵਾਇਰਸ ਦੇ ਪ੍ਰਕੋਪ ਤੋਂ ਬਚਣ ਲਈ ਸਮਾਜਿਕ ਦੂਰੀ ਕਾਇਮ ਰੱਖਣ ਲਈ ਲਾਕਡਾਊਨ ਦੇ ਸਮੇਂ ਦੌਰਾਨ ਲਾਇਸੈਂਸੀਆਂ ਨੂੰ ਸ਼ਰਾਬ ਦੀ ਹੋਮ ਡਿਲਿਵਰੀ ਕਰਨ ਦੀ ਵੀ ਆਗਿਆ ਦਿੱਤੀ ਹੈ। ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ ਮੁਤਾਬਕ ਸ਼ਰਾਬ ਦੇ ਠੇਕਿਆਂ 'ਤੇ ਕਾਊਂਟਰ ਸੇਲ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਅਤੇ ਹੋਮ ਡਿਲਿਵਰੀ ਬਾਅਦ ਦੁਪਹਿਰ 3 ਵਜੇ ਤੋਂ ਸ਼ਾਮ 6 ਵਜੇ ਤੱਕ ਹੀ ਕੀਤੀ ਜਾ ਸਕੇਗੀ।  ਪਰੰਤੂ ਸ਼ਰਾਬ ਦੇ ਅਹਾਤੇ ਨਹੀਂ ਖੋਲ੍ਹੇ ਜਾਣਗੇ।

ਸ਼ਰਾਬ ਦੀ ਹੋਮ ਡਿਲਿਵਰੀ ਲਈ ਕਰਫਿਊ ਪਾਸ ਜਾਰੀ ਕਰਨ ਦਾ ਅਧਿਕਾਰ ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ ਪਟਿਆਲਾ ਨੂੰ ਦਿੱਤਾ ਗਿਆ ਹੈ। ਪਰੰਤੂ ਕੋਈ ਵੀ ਸ਼ਰਾਬ ਦਾ ਠੇਕਾ, ਕੰਟੇਨਮੈਂਟ ਜ਼ੋਨ  ਜਾਂ ਹਾਟ-ਸਪਾਟ ਇਲਾਕੇ ਵਿੱਚ ਨਹੀਂ ਖੁੱਲ੍ਹੇਗਾ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement