ਪੰਜਾਬ ਨੂੰ ਅਪ੍ਰੈਲ ਮਹੀਨੇ ਵਿਚ 88 ਫ਼ੀ ਸਦੀ ਮਾਲੀ ਨੁਕਸਾਨ ਹੋਇਆ
Published : May 7, 2020, 7:20 am IST
Updated : May 7, 2020, 7:20 am IST
SHARE ARTICLE
Photo
Photo

ਪੰਜਾਬ ਨੂੰ ਅਪਰੈਲ ਮਹੀਨੇ ਦੌਰਾਨ 88 ਫ਼ੀ ਸਦੀ ਤਕ ਹੋਏ ਮਾਲੀ ਘਾਟੇ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ

ਚੰਡੀਗੜ੍ਹ, 6 ਮਈ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਨੂੰ ਅਪਰੈਲ ਮਹੀਨੇ ਦੌਰਾਨ 88 ਫ਼ੀ ਸਦੀ ਤਕ ਹੋਏ ਮਾਲੀ ਘਾਟੇ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬੇ ਨੂੰ ਇਸ ਦੌਰਾਨ ਵੱਖ-ਵੱਖ ਟੈਕਸ ਮਾਲੀਏ ਤੋਂ ਕੋਈ ਆਮਦਨ ਨਹੀਂ ਹੋਈ ਅਤੇ ਪੰਜਾਬ ਅੰਦਰ ਮੌਜੂਦਾ ਸਮੇਂ ਕੁਲ ਉਦਯੋਗਿਕ ਯੂਨਿਟਾਂ ਦਾ ਲਗਭਗ 1.5 ਹਿੱਸਾ ਹੀ ਕਾਰਜਸ਼ੀਲ ਹੈ। ਉਨ੍ਹਾਂ ਕਿਹਾ ਕਿ ਕੇਂਦਰ  ਸਰਕਾਰ ਪਾਸੋਂ ਸਹਾਇਤਾ ਦੀ ਅਣਹੋਂਦ ਕਾਰਨ ਪੰਜਾਬ ਮੁਸ਼ਕਲ ਵਿੱਤੀ ਹਾਲਾਤ ਦਾ ਸਾਹਮਣਾ ਕਰ ਰਿਹਾ ਹੈ।

ਆਲ ਇੰਡੀਆ ਕਾਂਗਰਸ ਕਮੇਟੀ ਦੀ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਤੋਂ ਇਲਾਵਾ ਡਾ. ਮਨਮੋਹਨ ਸਿੰਘ ਅਤੇ ਸ੍ਰੀ ਰਾਹੁਲ ਗਾਂਧੀ ਸਮੇਤ ਕਾਂਗਰਸ ਦੀ ਅਗਵਾਈ ਵਾਲੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਹੋਈ ਵੀਡੀਉ ਕਾਨਫ਼ਰੰਸ ਵਿਚ ਸ਼ਿਰਕਤ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਲੋਂ ਕੋਵਿਡ ਦੀ ਰੋਕਥਾਮ ਲਈ ਅਪਣਾਈ ਜਾ ਰਹੀ ਨੀਤੀ ਅਤੇ ਸੂਬੇ ਦੇ ਵਿੱਤੀ ਢਾਂਚੇ ਦੀ ਮੁੜ ਉਸਾਰੀ ਲਈ ਉਠਾਏ ਜਾ ਰਹੇ ਕਦਮਾਂ ਬਾਰੇ ਵਿਸਥਾਰ ਵਿਚ ਜਾਣਕਾਰੀ ਦਿਤੀ।

ਮੀਟਿੰਗ ਦੌਰਾਨ ਸ੍ਰੀਮਤੀ ਸੋਨੀਆਂ ਗਾਂਧੀ ਨੇ ਮੁੱਖ ਮੰਤਰੀ ਨੂੰ ਉਨ੍ਹਾਂ ਵਲੋਂ ਪੰਜਾਬ ਦੇ ਕਿਸਾਨਾਂ ਨੂੰ ਫ਼ਸਲਾਂ ਦੀ ਖਰੀਦ ਦੇ ਸੁਖਾਵੇਂ ਸੀਜ਼ਨ ਲਈ ਵਧਾਈ ਦੇਣ ਵਾਸਤੇ ਆਖਿਆ। ਮੁੱਖ ਮੰਤਰੀ ਨੇ ਦਸਿਆ ਕਿ ਮੰਡੀਆਂ ਵਿਚ ਹੁਣ ਤਕ 100 ਲੱਖ ਮੀਟਰਿਕ ਟਨ ਕਣਕ ਦੀ ਆਮਦ ਪਹਿਲਾਂ ਹੀ ਹੋ ਚੁੱਕੀ ਹੈ ਅਤੇ ਖ੍ਰੀਦ ਦੀ ਪ੍ਰਕ੍ਰਿਆ ਚਲ ਰਹੇ ਮਈ ਮਹੀਨੇ ਦੇ ਅੱਧ ਤਕ ਮੁਕੰਮਲ ਹੋਣ ਦੀ ਉਮੀਦ ਹੈ।

ਮੁੱਖ ਮੰਤਰੀ ਨੇ ਦਸਿਆ ਕਿ ਅਪ੍ਰੈਲ ਮਹੀਨੇ ਦੌਰਾਨ 3360 ਕਰੋੜ ਦਾ ਮਾਲੀਆ  ਇਕੱਤਰ ਹੋਣ ਦੀ ਉਮੀਦ ਦੇ ਉਲਟ ਕੇਵਲ 396 ਕਰੋੜ ਦੀ ਹੀ ਆਮਦਨ ਹੋਈ ਹੈ ਅਤੇ ਬਿਜਲੀ ਦੀ ਖਪਤ 30 ਫ਼ੀ ਸਦੀ ਤਕ ਘਟਣ ਸਦਕਾ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਿਟਡ ਨੂੰ ਬਿਜਲੀ ਦਰਾਂ ਵਿਚ ਰੋਜ਼ਾਨਾ 30 ਕਰੋੜ ਦਾ ਘਾਟਾ ਪੈ ਰਿਹਾ ਹੈ। ਉਨ੍ਹਾਂ ਅੱਗੇ ਦਸਿਆ ਕਿ ਕੇਂਦਰ ਸਰਕਾਰ ਵਲੋਂ ਸੂਬੇ ਦੇ ਜੀ.ਐਸ.ਟੀ ਦੇ 4365.37 ਕਰੋੜ ਦੇ ਬਕਾਏ ਦੀ ਵੀ ਅਦਾਇਗੀ ਵੀ ਹਾਲੇ ਤਕ ਨਹੀਂ ਕੀਤੀ ਗਈ।  

File photoFile photo

ਸੂਬੇ ਨੂੰ ਵਿੱਤੀ ਅਤੇ ਉਦਯੋਗਿਕ ਪੱਖੋਂ ਮੁੜ ਪੈਰਾਂ ਸਿਰ ਕਰਨ ਲਈ ਸ੍ਰੀ ਮੋਨਟੇਕ ਸਿੰਘ ਆਹਲੂਵਾਲੀਆ ਦੀ ਅਗਵਾਈ ਵਿਚ ਮਾਹਰ ਸਮੂਹ ਦੀ ਮੁਢਲੀ ਰੀਪੋਰਟ ਆਉਂਦੇ ਤਿੰਨ ਮਹੀਨਿਆਂ ਵਿਚ ਮਿਲਣ ਦੀ ਸੰਭਾਵਨਾ ਹੈ ਜਿਸ ਤੋਂ ਬਾਅਦ ਇਕ ਮਹੀਨੇ ਵਿਚ ਇਸ ਨੂੰ ਮੁਕੰਮਲ ਅੰਤਮ ਰੂਪ ਦਿਤਾ ਜਾਵੇਗਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਜਿਹੇ ਮੁਸ਼ਕਲ ਭਰੇ ਵਿੱਤੀ ਹਾਲਤਾਂ ਦੇ ਬਾਵਜੂਦ ਪੰਜਾਬ ਸਰਕਾਰ ਲੋਕਾਂ ਨੂੰ ਵਿਅਕਤੀਗਤ ਅਤੇ ਸਮਾਜਕ ਪੱਧਰ 'ਤੇ ਕੋਰੋਨਾ ਦੀ ਰੋਕਥਾਮ ਲਈ ਤਿਆਰ ਰੱਖਣ ਲਈ ਪੂਰੀ ਤਰ੍ਹਾਂ ਵਚਨਵੱਧ ਹੈ ਅਤੇ ਉਨ੍ਹਾਂ ਨਾਲ ਹੀ ਕਿਹਾ ਕਿ ਕੋਵਿਡ-19 ਦੇ ਖ਼ਤਰੇ ਨਾਲ ਸਿੱਝਣ ਲਈ ਸਿਹਤ ਢਾਂਚੇ ਨੂੰ ਸਮੇਂ ਦਾ ਹਾਣੀ ਬਣਾਉਣ ਅਤੇ ਮੁੜ ਵਿਉਂਤਣ ਲਈ ਹਰ ਸੰਭਵ ਯਤਨ ਕੀਤਾ ਜਾ ਰਿਹਾ ਹੈ।  

ਮੁੱਖ ਮੰਤਰੀ ਨੇ ਸੂਬੇ ਵਿਚ ਕੋਵਿਡ ਦੀ ਸਥਿਤੀ ਬਾਰੇ ਵੀ ਦਸਿਆ ਜਿਥੇ ਹੁਣ ਤਕ 1451 ਪਾਜ਼ੇਟਿਵ ਕੇਸ ਸਾਹਮਣੇ ਆਏ ਹਨ ਅਤੇ 25 ਮੌਤਾਂ ਹੋਈਆਂ ਹਨ ਜੋ 1.72 ਫ਼ੀ ਸਦੀ ਦੀ ਮੌਤ ਦਰ ਬਣਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਤੋਂ ਬਾਹਰ ਰਹਿੰਦੇ ਪੰਜਾਬੀਆਂ ਦੀ ਰਾਜਸਥਾਨ ਅਤੇ ਮਹਾਰਾਸ਼ਟਰ ਤੋਂ ਸੂਬੇ ਵਿਚ ਵਾਪਸੀ ਹੋਣ ਤੋਂ ਬਾਅਦ ਕੇਸਾਂ ਵਿਚ ਇਕਦਮ ਵਾਧਾ ਹੋਇਆ ਹੈ। ਨਾਂਦੇੜ ਤੋਂ ਪਰਤੇ 4200 ਤੋਂ ਵੱਧ ਵਿਅਕਤੀਆਂ ਵਿਚੋਂ 969 ਕੇਸ ਪਾਜ਼ੇਟਿਵ ਆਏ ਹਨ, ਭਾਵੇਂ ਇਨ੍ਹਾਂ ਵਿਚੋਂ ਸਿਰਫ਼ 23 ਵਿਅਕਤੀਆਂ ਵਿਚ ਲੱਛਣ ਪਾਏ ਗਏ ਹਨ ਅਤੇ ਕੁੱਝ ਨਤੀਜਿਆਂ ਦੀ ਉਡੀਕ ਕੀਤੀ ਜਾ ਰਹੀ ਹੈ।

ਉਨ੍ਹਾਂ ਦਸਿਆ ਕਿ ਇਕ ਵਾਰ ਅਜਿਹੇ ਸਾਰੇ ਵਿਅਕਤੀਆਂ ਦੀ ਟੈਸਟਿੰਗ ਮੁਕੰਮਲ ਹੋਣ ਤੋਂ ਬਾਅਦ ਅਗਲੇ 3-4 ਦਿਨਾਂ ਵਿਚ ਸਥਿਤੀ ਵਿਚ ਸੁਧਾਰ ਹੋਣ 'ਤੇ ਇਹ ਵਾਧਾ ਖ਼ਤਮ ਹੋਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਵਾਪਸ ਪਰਤਣ ਵਾਲੇ ਹਰੇਕ ਵਿਅਕਤੀ ਦੀ ਜਾਂਚ ਕਰ ਕੇ ਏਕਾਂਤਵਾਸ ਵਿਚ ਰੱਖਿਆ ਜਾ ਰਿਹਾ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਲਗਪਗ 20,000 ਕੌਮਾਂਤਰੀ ਮੁਸਾਫਰਾਂ ਦੇ ਅਗਲੇ 2-3 ਹਫਤਿਆਂ ਵਿਚ ਪੰਜਾਬ ਪਹੁੰਚਣ ਦੀ ਉਮੀਦ ਹੈ ਅਤੇ ਬਾਕੀ ਸੂਬਿਆਂ ਤੋਂ ਵੀ ਅਗਲੇ ਦਿਨਾਂ ਵਿਚ ਕਰੀਬ 12,000 ਪੰਜਾਬੀ ਆ ਰਹੇ ਹਨ।

ਪੰਜਾਬ ਤੋਂ ਪਰਵਾਸੀ ਮਜ਼ਦੂਰਾਂ ਵਲੋਂ ਅਪਣੇ ਪਿੱਤਰੀ ਸੂਬਿਆਂ ਵਿਚ ਵਾਪਸ ਜਾਣ ਦੀ ਜ਼ਾਹਰ ਕੀਤੀ ਇੱਛਾ ਬਾਰੇ ਉਨ੍ਹਾਂ ਖੁਲਾਸਾ ਕੀਤਾ ਕਿ ਹੁਣ ਤਕ 10 ਲੱਖ ਮਜ਼ਦੂਰ ਰਜਿਸਟਰਡ ਹੋ ਚੁੱਕਾ ਹੈ ਜਿਨ੍ਹਾਂ ਵਿਚੋਂ 85 ਫ਼ੀ ਸਦੀ ਯੂ.ਪੀ. ਅਤੇ ਬਿਹਾਰ ਨਾਲ ਸਬੰਧਤ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਇਨ੍ਹਾਂ ਕਾਮਿਆਂ ਦੇ ਰੇਲ ਸਫ਼ਰ ਦੇ ਕਿਰਾਏ ਲਈ 35 ਕਰੋੜ ਰੁਪਏ ਮਨਜ਼ੂਰ ਕੀਤੇ ਹਨ। ਉਨ੍ਹਾਂ ਦਸਿਆ ਕਿ 5 ਮਈ ਨੂੰ ਤਿੰਨ ਰੇਲ ਗੱਡੀਆਂ ਇਨ੍ਹਾਂ ਕਾਮਿਆਂ ਨੂੰ ਲੈ ਕੇ ਯੂ.ਪੀ. ਅਤੇ ਝਾਰਖੰਡ ਲਈ ਰਵਾਨਾ ਹੋ ਚੁੱਕੀਆਂ ਹਨ ਅਤੇ 6 ਮਈ ਨੂੰ 6 ਹੋਰ ਰੇਲ ਗੱਡੀਆਂ ਜਾ ਰਹੀਆਂ ਹਨ।

ਮੁੱਖ ਮੰਤਰੀ ਨੇ ਉਨ੍ਹਾਂ ਦੀ ਸਰਕਾਰ ਵਲੋਂ ਕੇਂਦਰ ਸਰਕਾਰ ਕੋਲ ਉਠਾਏ ਮੁੱਦਿਆਂ ਨੂੰ ਸਾਂਝਾ ਕੀਤਾ। ਇਨ੍ਹਾਂ ਮੁੱਦਿਆਂ ਵਿੱਚ ਜੀ.ਐਸ.ਟੀ. ਦਾ ਬਕਾਇਆ, ਅਗਲੇ ਤਿੰਨ ਮਹੀਨਿਆਂ ਲਈ ਮਾਲੀਆ ਗਰਾਂਟ ਦੀ ਮੰਗ, 15ਵੇਂ ਵਿੱਤ ਕਮਿਸ਼ਨ ਵੱਲੋਂ ਮੌਜੂਦਾ ਵਰ੍ਹੇ ਦੀ ਰਿਪੋਰਟ ਦੀ ਸਮੀਖਿਆ ਕਰਨ ਸਮੇਤ ਹੋਰ ਮਾਮਲੇ ਸ਼ਾਮਲ ਹਨ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਪਰਵਾਸੀ ਮਜ਼ਦੂਰਾਂ ਸਮੇਤ ਖੇਤੀਬਾੜੀ ਅਤੇ ਉਦਯੋਗਿਕ ਦਿਹਾੜੀਦਾਰਾਂ ਅਤੇ ਗਰੀਬਾਂ ਲਈ ਵੀ ਰਾਹਤ ਦੀ ਪੈਰਵੀ ਕਰ ਰਹੀ ਹੈ ਜੋ ਨੌਕਰੀਆਂ/ਰੋਜ਼ਗਾਰ ਗੁਆ ਲੈਣ ਕਰਕੇ ਬੁਰੀ ਤਰ੍ਹਾਂ ਪੀੜਤ ਹਨ। ਉਨ੍ਹਾਂ ਕਿਹਾ ਕਿ ਸੂਬੇ ਨੇ ਸੂਖਮ, ਲਘੂ ਤੇ ਦਰਮਿਆਨੇ ਉਦਯੋਗਾਂ ਅਤੇ ਬਿਜਲੀ ਸੈਕਟਰ ਲਈ ਵੀ ਫੌਰੀ ਰਾਹਤ ਦੀ ਮੰਗ ਕੀਤੀ ਗਈ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਇੱਕ ਹੋਰ ਕੁੜੀ ਨੇ ਮੁੰਡੇ ਨੂੰ ਲਗਾਇਆ ਅੱਧੇ ਕਰੋੜ ਦਾ ਚੂਨਾ, ਕੈਨੇਡਾ ਜਾ ਕੇ ਘਰਵਾਲਾ ਛੱਡ Cousin ਨਾਲ਼ ਰਹਿਣਾ ਕੀਤਾ ਸ਼ੁਰੂ !

20 Sep 2025 3:15 PM

Sohana Hospital Child Swap Case Punjab : Child ਬਦਲਿਆ ਮਾਮਲੇ 'ਚ DNA Report ਆ ਗਈ ਸਾਹਮਣੇ

20 Sep 2025 3:14 PM

ਪ੍ਰਵਾਸੀਆਂ ਨੂੰ ਵਸਾਇਆ ਸਰਕਾਰਾਂ ਨੇ? Ravinder bassi advocate On Punjab Boycott Migrants|Parvasi Virodh

19 Sep 2025 3:26 PM

Punjab Bathinda: Explosion In Jida Village| Army officers Visit | Blast Investigation |Forensic Team

19 Sep 2025 3:25 PM

Indira Gandhi ਦੇ ਗੁਨਾਹ Rahul Gandhi ਕਿਉਂ ਭੁਗਤੇ' ਉਹ ਤਾਂ ਬੱਚਾ ਸੀ,SGPC ਮੈਂਬਰ ਰਾਹੁਲ ਗਾਂਧੀ ਦੇ ਹੱਕ ‘ਚ ਆਏ..

18 Sep 2025 3:16 PM
Advertisement