ਰਾਜਾ ਵੜਿੰਗ ਤੇ ਵਿਧਾਇਕ ਕੋਟਭਾਈ ਵਲੋਂ ਬਠਿੰਡਾ ਦੀਆਂ ਮੰਡੀਆਂ ਦਾ ਦੌਰਾ
Published : May 7, 2020, 11:52 am IST
Updated : May 7, 2020, 11:52 am IST
SHARE ARTICLE
5
5

ਰਾਜਾ ਵੜਿੰਗ ਤੇ ਵਿਧਾਇਕ ਕੋਟਭਾਈ ਵਲੋਂ ਬਠਿੰਡਾ ਦੀਆਂ ਮੰਡੀਆਂ ਦਾ ਦੌਰਾ

ਬਠਿੰਡਾ, 6 ਮਈ (ਸੁਖਜਿੰਦਰ ਮਾਨ): ਬਠਿੰਡਾ ਲੋਕ ਸਭਾ ਹਲਕੇ ਤੋਂ ਚੋਣ ਲੜ ਚੁੱਕੇ ਗਿੱਦੜਬਾਹਾ ਦੇ ਵਿਧਾਇਕ ਅਮਰਿੰਦਰ ਸਿੰਘ ਵੱਲੋਂ ਹਲਕਾ ਭੁੱਚੋ ਦੇ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ ਨਾਲ ਮਿਲਕੇ ਅੱਜ ਜਿਲ੍ਹੇ ਦੀਆਂ ਅੱਧੀ ਦਰਜਨ ਮੰਡੀਆਂ ਦਾ ਦੌਰਾ ਕੀਤਾ ਗਿਆ।

ਇਸ ਮੌਕੇ ਵਿਧਾਇਕ ਰਾਜਾ ਵੜਿੰਗ ਨੇ ਕਿਹਾ ਕਿ ਉਹ ਬਠਿੰਡਾ ਖੇਤਰ ਵਿਚ ਕਿਸਾਨਾ ਦਾ ਹਾਲ ਚਾਲ ਪੁੱਛਣ ਪੁੱਜਾ ਹਾਂ। ਦੋਹਾਂ ਵਿਧਾਇਕਾ ਨੇ ਕਿਲੀ ਨਿਹਾਲ ਸਿੰਘ ਵਾਲਾ, ਕੋਠੇ ਸੰਧੂਆਂ ਆਦਿ ਦਾ ਦੌਰਾ ਕੀਤਾ। ਉਨ੍ਹਾਂ ਕਿਸਾਨਾਂ ਨੂੰ ਵਿਸ਼ਵਾਸ ਦਵਾਇਆ ਕਿ ਜਿਣਸ ਕੇਂਦਰ ਅੰਦਰ ਬਾਰਦਾਨੇ ਆਦਿ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। 4

ਅਮਰਿੰਦਰ ਸਿੰਘ ਵੜਿੰਗ ਨੇ ਮੰਡੀਆਂ ਵਿਚ ਜਿਣਸ ਕੇਂਦਰਾਂ ਵਿਚ ਬੈਠੇ ਕਿਸਾਨਾਂ ਨੂੰ ਕਰੋਨਾ ਵਾਇਰਸ ਸਬੰਧੀ ਜਾਗਰੂਕ ਕੀਤਾ। ਇਸ ਮੌਕੇ ਗੋਨਿਆਣਾ ਬਲਾਕ ਸੰਮਤੀ ਦੇ ਚੇਅਰਮੈਨ ਲਖਵਿੰਦਰ ਸਿੰਘ ਲੱਖਾ, ਸਾਬਕਾ ਚੇਅਰਮੈਨ ਸੁਰਿੰਦਰ ਸਿੰਘ ਬਿੱਟੂ ਅਤੇ ਆੜਤੀਆਂ ਐਸੋਸ਼ੀਏਸ਼ਨ ਦੇ ਪ੍ਰਧਾਨ ਮਨਮੋਹਨ ਸਿੰਘ ਹਾਜਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM
Advertisement