ਸਰਕਾਰੀ ਕਣਕ ਦੀ ਵੰਡ ਮੌਕੇ ਸੁਰੱਖਿਆ ਇੰਤਜ਼ਾਮ ਪੁਖ਼ਤਾ ਕੀਤੇ ਜਾਣ : ਆਸ਼ੂ
Published : May 7, 2020, 11:36 am IST
Updated : May 7, 2020, 11:36 am IST
SHARE ARTICLE
Bharat Bhushan Ashu
Bharat Bhushan Ashu

ਸਰਕਾਰੀ ਕਣਕ ਦੀ ਵੰਡ ਮੌਕੇ ਸੁਰੱਖਿਆ ਇੰਤਜ਼ਾਮ ਪੁਖ਼ਤਾ ਕੀਤੇ ਜਾਣ : ਆਸ਼ੂ


ਚੰਡੀਗੜ੍ਹ, 6 ਮਈ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਸੂਬੇ ਦੇ ਸਮੂਹ ਜ਼ਿਲ੍ਹਾ ਪ੍ਰਸ਼ਾਸਨ ਨੂੰ  ਆਦੇਸ਼ ਜਾਰੀ ਕਰਦਿਆਂ ਸਰਕਾਰੀ ਕਣਕ ਵੰਡ ਮੌਕੇ ਸੁਰੱਖਿਆ ਇੰਤਜ਼ਾਮਾਂ ਪੁਖਤਾ ਕਰਨ ਲਈ ਕਿਹਾ ਹੈ।

Bharat Bhushan AshuBharat Bhushan Ashu
ਬੀਤੇ ਕਲ ਕਪੂਰਥਲਾ ਵਿਖੇ ਸਰਕਾਰੀ ਕਣਕ ਦੀ ਵੰਡ ਮੌਕੇ ਡੀਪੂ ਹੋਲਡਰ ਦੇ ਭਰਾ ਅਨਿਲ ਮਹਾਜਨ ਦੀ ਕੁੱਟਮਾਰ ਕਾਰਨ ਹੋਈ ਮੌਤ 'ਤੇ ਡੂੰਘਾ ਦੁਖ ਪ੍ਰਗਟਾਉਂਦਿਆਂ ਸ੍ਰੀ ਆਸ਼ੂ ਨੇ ਕਿਹਾ ਕਿ ਕੋਵਿਡ 19 ਕਾਰਨ ਜਦੋਂ ਲੋਕ ਕਰੋਨਾ ਨਾਮੀ ਅਦਿੱਖ ਖ਼ਤਰੇ ਤੋਂ ਬਚਣ ਲਈ ਅਪਣੇ ਘਰਾਂ ਵਿਚ ਬੰਦ ਹੋ ਕੇ ਬੈਠ ਹਨ। ਉਸ ਸਮੇਂ ਲੋਕਾਂ ਨੂੰ ਕੀਤੀ ਜਾਣ ਵਾਲੀ ਸਰਕਾਰੀ ਕਣਕ ਦੀ ਵੰਡ ਨੂੰ ਜਲਦ ਕਰਨ ਲਈ ਅਪਣੇ ਡੀਪੂ ਹੋਲਡਰ ਭਰਾ ਦੀ ਮਦਦ ਕਰ ਰਹੇ ਅਨਿਲ ਮਹਾਜਨ ਨੂੰ ਕੁੱਟ-ਕੁੱਟ ਕੇ ਮਾਰਨ ਬਹੁਤ ਜ਼ਿਆਦਾ ਨਿੰਦਣਯੋਗ ਅਤੇ ਕਾਇਰਾਨਾ ਕਦਮ ਹੈ।


ਸ੍ਰੀ ਆਸ਼ੂ ਨੇ ਸੂਬੇ ਵਿਚ ਭਵਿੱਖ ਵਿਚ ਅਜਿਹੀ ਘਟਨਾ ਨਾ ਮੁੜ ਵਾਪਰੇ ਇਸ ਲਈ ਪੰਜਾਬ ਰਾਜ ਦੇ ਸਮੂਹ ਜ਼ਿਲ੍ਹਿਆਂ ਦੇ ਪ੍ਰਸ਼ਾਸਨ ਨੂੰ ਆਦੇਸ਼ ਜਾਰੀ ਕਰਦਿਆਂ ਕਿਹਾ ਕਿ ਸਰਕਾਰੀ ਕਣਕ ਦੀ ਵੰਡ ਮੌਕੇ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਜਾਣ ਅਤੇ ਸਿਹਤ ਵਿਭਾਗ ਵਲੋਂ ਸਮਾਜਕ ਦੂਰੀ ਸਬੰਧੀ ਜਾਰੀ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ।


ਉਨ੍ਹਾਂ ਸਮੂਹ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਉਹ ਸਰਕਾਰੀ ਕਣਕ ਵੰਡ ਮੌਕੇ ਵਿਜੀਲੈਂਸ ਕਮੇਟੀ ਦੀ ਮੌਜੂਦਗੀ ਨੂੰ ਯਕੀਨੀ ਬਣਾਉਣ। ਮੌਜੂਦਾ ਸਮੇਂ ਸੂਬੇ ਵਿਚ ਪੀ.ਐਮ.ਜੀ.ਕੇ.ਵਾਈ. ਯੋਜਨਾ ਤਹਿਤ ਸੂਬੇ ਦੇ ਕੌਮੀ ਖੁਰਾਕ ਸੁਰੱਖਿਆ ਐਕਟ ਅਧੀਨ ਆਉਂਦੇ ਲਾਭਪਾਤਰੀਆਂ ਨੂੰ ਪ੍ਰਤੀ ਵਿਅਕਤੀ 15 ਕਿਲੋ ਕਣਕ ਅਤੇ 3 ਕਿਲੋ ਦਾਲ ਪ੍ਰਤੀ ਪਰਵਾਰ ਦੀ ਵੰਡ ਕੀਤੀ ਜਾ ਰਹੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement