ਗਰਮੀਆਂ ਦੀਆਂ ਛੁੱਟੀਆਂ 15 ਮਈ ਤੋਂ 15 ਜੂਨ ਤਕ ਹੋਣਗੀਆਂ : ਤ੍ਰਿਪਤ ਬਾਜਵਾ
Published : May 7, 2020, 11:28 pm IST
Updated : May 7, 2020, 11:28 pm IST
SHARE ARTICLE
ਤ੍ਰਿਪਤ ਬਾਜਵਾ
ਤ੍ਰਿਪਤ ਬਾਜਵਾ

ਪੰਜਾਬ ਦੇ ਸਰਕਾਰੀ ਕਾਲਜਾਂ ਤੇ ਯੂਨੀਵਰਸਟੀਆਂ 'ਚ ਛੁੱਟੀਆਂ ਦਾ ਐਲਾਨ

ਚੰਡੀਗੜ੍ਹ, 7 ਮਈ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਕਾਲਜਾਂ ਅਤੇ ਯੂਨੀਵਰਸਟੀਆਂ ਵਿਚ 15 ਮਈ ਤੋਂ 15 ਜੂਨ ਤਕ ਗਰਮੀਆਂ ਦੀਆਂ ਛੁੱਟੀਆਂ ਕਰਨ ਦਾ ਫ਼ੈਸਲਾ ਕੀਤਾ ਹੈ।


ਸੂਬੇ ਦੇ ਉਚੇਰੀ ਸਿਖਿਆ ਅਤੇ ਭਾਸ਼ਾਵਾਂ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦਸਿਆ ਕਿ ਯੂਨੀਵਰਸਟੀਆਂ ਅਤੇ ਕਾਲਜਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਚਾਲੂ ਸਮੈਸਟਰ/ਕਲਾਸ ਦਾ ਤਕਰੀਬਨ 80 ਫ਼ੀ ਸਦੀ ਸਿਲੇਬਸ ਪੂਰਾ ਹੋ ਚੁੱਕਿਆ ਹੈ ਅਤੇ ਰਹਿੰਦਾ ਸਿਲੇਬਸ ਪੂਰਾ ਕਰਨ ਲਈ ਅਧਿਆਪਕ ਵਿਦਿਆਰਥੀਆਂ ਦੀ ਹਰ ਸੰਭਵ ਤਰੀਕੇ ਨਾਲ ਮਦਦ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਤਾਲਾਬੰਦੀ ਤੋਂ ਬਾਹਰ ਆਉਣ ਲਈ ਬਣਾਈ ਗਈ ਲਖਨਪਾਲ ਕਮੇਟੀ ਅਤੇ ਯੂਨੀਵਰਸਟੀ ਗਰਾਂਟਸ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਯੂਨੀਵਰਸਟੀ ਅਤੇ ਕਾਲਜ ਵਿਦਿਆਰਥੀਆਂ ਦੇ ਇਮਤਿਹਾਨ 1 ਜੁਲਾਈ ਤੋਂ ਲਏ ਜਾ ਸਕਦੇ ਹਨ। ਇਨ੍ਹਾਂ ਦਿਸ਼ਾ-ਨਿਰਦੇਸ਼ਾਂ 'ਤੇ ਯੂਨੀਵਰਸਟੀਆਂ ਦੇ ਵਾਈਸ ਚਾਂਸਲਰਾਂ ਨਾਲ ਹੋਈ ਮੀਟਿੰਗ ਵਿਚ ਇਹ ਵੀ ਸਹਿਮਤੀ ਸੀ ਕਿ ਅਗਲਾ ਅਕਾਦਮਿਕ ਸੈਸ਼ਨ ਸਤੰਬਰ ਵਿਚ ਸ਼ੁਰੂ ਕੀਤਾ ਜਾਵੇਗਾ।


ਸ੍ਰੀ ਬਾਜਵਾ ਨੇ ਕਿਹਾ ਕਿ ਉਪਰੋਕਤ ਹਾਲਾਤ ਦੇ ਮੱਦੇਨਜ਼ਰ ਇਹ ਮਹਿਸੂਸ ਕੀਤਾ ਗਿਆ ਕਿ ਯੂਨੀਵਰਸਟੀਆਂ ਅਤੇ ਕਾਲਜਾਂ ਵਿਚ ਹੋਣ ਵਾਲੀਆਂ ਗਰਮੀਆਂ ਦੀਆਂ ਛੁੱਟੀਆਂ ਇਨ੍ਹਾਂ ਦਿਨਾਂ ਵਿਚ ਕਰ ਦਿਤੀਆਂ ਜਾਣ ਤਾਕਿ ਛੁੱਟੀਆਂ ਤੋਂ ਬਾਅਦ ਅਧਿਆਪਕ ਇਮਤਿਹਾਨਾਂ ਅਤੇ ਨਵੇਂ ਦਾਖ਼ਲਿਆਂ ਦਾ ਕੰਮ ਕਰਨ ਲਈ ਪੂਰੇ ਤਰੋਤਾਜ਼ਾ ਹੋ ਕੇ ਆਉਣ। ਉਨ੍ਹਾਂ ਕਿਹਾ ਇਹ ਛੁੱਟੀਆਂ ਕਰਨ ਸਬੰਧੀ ਵਿਭਾਗ ਵਲੋਂ ਭੇਜੀ ਗਈ ਤਜ਼ਵੀਜ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਵਾਨਗੀ ਦੇ ਦਿਤੀ ਹੈ।


ਉਚੇਰੀ ਸਿਖਿਆ ਮੰਤਰੀ ਨੇ ਦਸਿਆ ਕਿ ਗਰਮੀਆਂ ਦੀਆਂ ਛੁੱਟੀਆਂ ਕਰਨ ਸਬੰਧੀ ਸਰਕਾਰ ਦੇ ਆਦੇਸ਼ ਅੱਜ ਯੂਨੀਵਰਸਟੀਆਂ ਨੂੰ ਪਹੁੰਚ ਜਾਣਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement