
ਪੂਰੇ ਦੇਸ਼ 'ਚ ਤਬਾਹੀ ਮਚਾਉਣ ਵਾਲੇ ਕੋਰੋਨਾ ਵਾਇਰਸ ਨੇ ਅਪਣੇ ਪੈਰ ਪੰਜਾਬ 'ਚ ਪੂਰੀ ਤਰ੍ਹਾਂ ਪਸਾਰ ਲਏ ਹਨ।
ਸ੍ਰੀ ਖਡੂਰ ਸਾਹਿਬ, 6 ਮਈ (ਕੁਲਦੀਪ ਸਿੰਘ ਮਾਨ ਰਾਮਪੁਰ) : ਪੂਰੇ ਦੇਸ਼ 'ਚ ਤਬਾਹੀ ਮਚਾਉਣ ਵਾਲੇ ਕੋਰੋਨਾ ਵਾਇਰਸ ਨੇ ਅਪਣੇ ਪੈਰ ਪੰਜਾਬ 'ਚ ਪੂਰੀ ਤਰ੍ਹਾਂ ਪਸਾਰ ਲਏ ਹਨ। ਤਰਨ ਤਾਰਨ 'ਚ ਵੀ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੇਖਣ ਨੂੰ ਮਿਲ ਰਿਹਾ ਹੈ। ਹਜ਼ੂਰ ਸਾਹਿਬ ਤੋਂ ਪਰਤੇ ਸ਼ਰਧਾਲੂਆਂ ਦੇ ਕੋਰੋਨਾ ਟੈਸਟ ਹੋਣ ਤੋਂ ਬਾਅਦ ਲਗਾਤਾਰ ਉਨ੍ਹਾਂ 'ਚ ਇਸ ਬੀਮਾਰੀ ਤੋਂ ਪੀੜਤ ਮਾਮਲੇ ਵੇਖਣ ਨੂੰ ਮਿਲ ਰਹੇ ਹਨ।
ਤਾਜ਼ਾ ਮਾਮਲੇ 'ਚ ਤਰਨ ਤਾਰਨ 'ਚ ਅੱਜ 57 ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਸੀ. ਪਰਦੀਪ ਸਭਰਵਾਲ ਨੇ ਦਸਿਆ ਕਿ ਸ਼ੱਕੀ ਮਰੀਜ਼ਾਂ ਦੇ ਸੈਂਪਲ ਭੇਜੇ ਗਏ ਸਨ, ਜਿਨ੍ਹਾਂ ਦੀ ਅੱਜ ਰੀਪੋਰਟ ਆਈ ਹੈ। ਇਨ੍ਹਾਂ 'ਚੋਂ 57 ਮਰੀਜ਼ ਪਾਜ਼ੇਟਿਵ ਪਾਏ ਗਏ ਹਨ ਜਦਕਿ ਬਾਕੀਆਂ ਦੀ ਰੀਪੋਰਟ ਨੈਗੇਟਿਵ ਆਈ ਹੈ। ਉਨ੍ਹਾਂ ਦਸਿਆ ਕਿ ਜ਼ਿਲ੍ਹੇ ਅੰਦਰ ਕਲ ਤਕ 87 ਕੇਸ ਸਾਹਮਣੇ ਆਏ ਸਨ, ਅੱਜ ਦੇ 57 ਕੇਸਾਂ ਨੂੰ ਮਿਲਾ ਕੇ ਹੁਣ ਕੁਲ 144 ਕੇਸ ਪਾਜ਼ੇਟਿਵ ਪਾਏ ਗਏ ਹਨ।