ਕਣਕ ਦੀ ਲਿਫ਼ਟਿੰਗ ਪ੍ਰਕਿਰਿਆ ਨੂੰ ਸੁਖਾਵੇਂ ਮਾਹੌਲ 'ਚ ਨੇਪਰੇ ਚੜ੍ਹਾਇਆ ਜਾਵੇ: ਡਿਪਟੀ ਕਮਿਸ਼ਨਰ
Published : May 7, 2020, 1:17 pm IST
Updated : May 7, 2020, 1:17 pm IST
SHARE ARTICLE
7
7

558442 ਮੀਟਰਕ ਟਨ ਕਣਕ ਦੀ ਬੀਤੇ ਦਿਨ ਤਕ ਹੋਈ ਖਰੀਦ: ਜ਼ਿਲ੍ਹਾ ਖੁਰਾਕ ਸਪਲਾਈ ਅਫ਼ਸਰ

ਫ਼ਾਜ਼ਿਲਕਾ, 6 ਮਈ (ਅਨੇਜਾ): ਫ਼ਾਜਿਲਕਾ ਜ਼ਿਲ੍ਹੇ ਵਿਚ ਹੁਣ ਤੱਕ 558442 ਮੀਟ੍ਰਿਕ ਟਨ ਕਣਕ ਦੀ ਖਰੀਦ ਹੋ ਚੁੱਕੀ ਹੈ। ਇਹ ਜਾਣਕਾਰੀ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਦਿੱਤੀ ਹੈ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਦੀ ਖਰੀਦ ਕੀਤੀ ਫਸਲ ਦੀ ਅਦਾਇਗੀ ਨੂੰ ਸਮਾਂਬੱਧ ਢੰਗ ਨਾਲ ਕਰਨ ਦੇ ਨਿਰੇਦਸ ਦਿੱਤੇ।


ਉਨ੍ਹਾਂ ਸਮੂਹ ਖਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਦੀ ਮੰਡੀਆਂ ਵਿਚ ਆਉਣ ਵਾਲੀ ਫਸਲ ਦੀ ਖਰੀਦ ਪ੍ਰਕਿਰਿਆ ਤੋਂ ਬਾਅਦ ਲਿਫਟਿੰਗ ਦੇ ਕੰਮ ਅੰਦਰ ਤੇਜ਼ੀ ਲਿਆਂਦੀ ਜਾਵੇ। ਜਿਲ੍ਹਾ ਫੂਡ ਸਪਲਾਈ ਕੰਟਰੋਲਰ ਰਾਜ ਰਿਸ਼ੀ ਮਹਿਰਾ ਨੇ ਦੱਸਿਆ ਕਿ ਪਨਗ੍ਰੇਨ ਨੇ ਹੁਣ ਤੱਕ 157168 ਮੀਟ੍ਰਿਕ ਟਨ, ਮਾਰਕਫੈਡ ਨੇ 155222 ਮੀਟ੍ਰਿਕ ਟਨ, ਪਨਸਪ ਨੇ 131266 ਮੀਟ੍ਰਿਕ ਟਨ, ਵੇਅਰ ਹਾਊਸ ਨੇ 79334 ਅਤੇ ਐਫ.ਸੀ.ਆਈ ਨੇ 35452 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਹੈ। ਜਦ ਕਿ 430679 ਮੀਟ੍ਰਿਕ ਟਨ ਕਣਕ ਦੀ ਮੰਡੀਆਂ ਵਿਚੋਂ ਲਿਫਟਿੰਗ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਮੰਡੀਆਂ ਵਿਚ ਆਉਣ ਵਾਲੀ ਫਸਲ ਸੁਖਾਵੇਂ ਮਾਹੌਲ ਵਿੱਚ ਖਰੀਦ ਕੀਤੀ ਜਾ ਰਹੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM
Advertisement