
ਦੀਵਾਨ ਹਾਲ ’ਚ ਮਰੀਜ਼ਾਂ ਲਈ ਲਗਾਏ ਜਾਣਗੇ 25 ਬੈਡ
ਪਟਿਆਲਾ( ਅਮਰਜੀਤ ਸਿੰਘ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਗੁਰੂ ਘਰਾਂ ’ਚ ਮਰੀਜ਼ਾਂ ਨੂੰ ਆਕਸੀਜਨ ਮੁਹੱਈਆ ਕਰਵਾਉਣ ਦੇ ਕੀਤੇ ਫੈਸਲੇ ਅਨੁਸਾਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਦੇ ਦੀਵਾਨ ਹਾਲ ਵਿਖੇ ਹੁਣ ਮਰੀਜ਼ਾਂ ਨੂੰ ਜਲਦ ਹੀ ਆਕਸੀਜਨ ਮੁਹੱਈਆ ਕੀਤੀ ਜਾਣ ਲੱਗੇਗੀ ,ਜਿਸ ਦੀਆਂ ਤਿਆਰੀਆਂ ਆਰੰਭ ਦਿੱਤੀਆਂ ਗਈਆਂ ਹਨ। ਇਸ ਸਬੰਧੀ ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਸਤਵਿੰਦਰ ਸਿੰਘ ਟੌਹੜਾ ਅਤੇ ਗੁਰਦੁਆਰਾ ਪ੍ਰਬੰਧਕਾਂ ਨੇ ਤਿਆਰੀਆਂ ਸਬੰਧੀ ਸਮੀਖਿਆ ਕੀਤੀ ਅਤੇ ਰੂਪ ਰੇਖਾ ਉਲੀਕ ਲਈ ਗਈ ਹੈ।
Oxygen will be provided to patients at Gurdwara Sri Moti Bagh Sahib
ਗੁਰਦੁਆਰਾ ਮੋਤੀ ਬਾਗ ਸਾਹਿਬ ਦੇ ਦੀਵਾਨ ਹਾਲ ਵਿਖੇ ਮਰੀਜ਼ਾਂ ਨੂੰ ਆਕਸੀਜਨ ਲੰਗਰ ਮੁਹੱਈਆ ਕਰਵਾਉਣ ਲਈ ਲਈ 25 ਦੇ ਕਰੀਬ ਬੈਡ ਲਗਾਏ ਜਾਣ ਤੋਂ ਇਲਾਵਾ ਮੈਡੀਕਲ ਸੇਵਾਵਾਂ ਵੀ ਮੁਹੱਈਆ ਕੀਤੀਆਂ ਜਾਣਗੀਆਂ। ਇਸ ਸਬੰਧੀ ਜਾਣਕਾਰੀ ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਸਤਵਿੰਦਰ ਸਿੰਘ ਟੌਹੜਾ ਨੇ ਤਿਆਰੀਆਂ ਦਾ ਜਾਇਜ਼ਾ ਲੈਣ ਮੌਕੇ ਦਿੱਤੀ। ਉਨ੍ਹਾਂ ਕਿਹਾ ਕਿ ਕਰੋਨਾ ਦੀ ਲਪੇਟ ’ਚ ਆਏ ਰਹੇ ਮਰੀਜ਼ਾਂ ਨੂੰ ਆਕਸੀਜਨ ਦੀ ਘਾਟ ਕਾਰਨ ਆਪਣੀ ਜਾਨ ਗਵਾਉਣੀ ਪੈ ਰਹੀ ਹੈ
Oxygen will be provided to patients at Gurdwara Sri Moti Bagh Sahib
ਇਸ ਕਰਕੇ ਸ਼੍ਰੋਮਣੀ ਕਮੇਟੀ ਨੇ ਖੁਦ ਹੀ ਕਾਨਸੰਟ੍ਰੇਟਰ ਰਾਹੀਂ ਹਵਾ ਤੋਂ ਆਕਸੀਜਨ ਤਿਆਰ ਕਰਕੇ ਮਰੀਜ਼ਾਂ ਦੀ ਜਾਨ ਬਚਾਉਣ ਦਾ ਫੈਸਲਾ ਕੀਤਾ ਅਤੇ ਇਹ ਪਲਾਟ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਅੰਮ੍ਰਿਤਸਰ ਵਿਖੇ ਲੱਗਣ ਜਾਣ ਰਿਹਾ ਹੈ ਅਤੇ ਜਲਦ ਹੀ ਗੁਰੂ ਘਰਾਂ ’ਚ ਮੁਕੰਮਲ ਸਹੂਲਤਾਂ ਨਾਲ ਮਰੀਜ਼ਾਂ ਨੂੰ ਆਕਸੀਜਨ ਮੁਹੱਈਆ ਹੋਣ ਲਵੇਗੀ।
Oxygen will be provided to patients at Gurdwara Sri Moti Bagh Sahib
ਜਥੇਦਾਰ ਸਤਵਿੰਦਰ ਸਿੰਘ ਟੌਹੜਾ ਨੇ ਕਿਹਾ ਕਿ ਗੁਰੂ ਸਾਹਿਬ ਨੇ ਮਨੁੱਖਤਾ ਦਾ ਕਲਿਆਣ ਕਰਨ ਦਾ ਵਿਲੱਖਣ ਫਲਸਫਾ ਦਿੱਤਾ, ਜਿਸ ਦੇ ਚੱਲਕੇ ਸ਼੍ਰੋਮਣੀ ਕਮੇਟੀ ਆਪਣੇ ਫਰਜ਼ਾਂ ਦੀ ਪਹਿਰੇਦਾਰੀ ਕਰਦੀ ਰਹੇਗੀ ਅਤੇ ਮੌਜੂਦਾ ਹਾਲਾਤਾਂ ’ਚ ਮਨੁੱਖਤਾ ਦੀ ਜਾਨ ਬਚਾਉਣਾ ਅਹਿਮ ਫਰਜ਼ ਅਤੇ ਮਹਾਨ ਸੇਵਾ ਵੀ ਹੈ। ਉਨ੍ਹਾਂ ਕਿਹਾ ਕਿ ਮੰਗਵਾਏ ਜਾ ਰਹੇ ਕਾਨਸੰਟ੍ਰੇਟਰ ਰਾਹੀਂ ਮਰੀਜ਼ਾਂ ਨੂੰ ਦਿੱਤੀਆਂ ਜਾਣ ਵਾਲੀ ਆਕਸੀਜਨ ਦੀ ਘਾਟ ਪੂਰੀ ਹੋਵੇਗੀ, ਜਿਨ੍ਹਾਂ ਦੇ ਜਲਦ ਪੁੱਜਣ ਮਗਰੋਂ ਗੁਰੂ ਘਰਾਂ ’ਚ ਮਰੀਜ਼ਾਂ ਨੂੰ ਆਕਸੀਜਨ ਮੁਹੱਈਆ ਹੋਵੇਗੀ।
Jathedar Satwinder Singh Tohra
ਇਸ ਮੌਕੇ ਮੈਨੇਜਰ ਕਰਨੈਲ ਸਿੰਘ ਨਾਭਾ ਨੇ ਕਿਹਾ ਕਿ ਮਰੀਜ਼ਾਂ ਲਈ ਗੁਰਦੁਆਰਾ ਦੀਵਾਨ ਹਾਲ ਵਿਖੇ ਤਿਆਰੀਆਂ ਆਰੰਭ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਮਰੀਜ਼ਾਂ ਦੀ ਦੇਖਭਾਲ ਲਈ ਮੈਡੀਕਲ ਟੀਮਾਂ ਤਾਇਨਾਤ ਰਹਿਣਗੀਆਂ, ਐਂਬੂਲੈਂਸ ਤੋਂ ਇਲਾਵਾ ਹਰ ਬੁਨਿਆਦੀ ਸਹੂਲਤ ਮਰੀਜ਼ਾਂ ਨੂੰ ਮੁਹੱਈਆ ਹੋਵੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਅਮਰਪਾਲ ਸਿੰਘ, ਗੁਰਦੀਪ ਸਿੰਘ ਤੋਂ ਇਲਾਵਾ ਪ੍ਰਸ਼ਾਸਨਿਕ ਅਧਿਕਾਰੀ ਵੀ ਹਾਜ਼ਰ ਸਨ।
Jathedar Satwinder Singh Tohra