ਇਨਸਾਫ਼ ਦੀ ਲੜਾਈ ਲੰਬੀ ਪਰ ਆਖ਼ਰੀ ਸਾਹ ਤੱਕ ਸੰਘਰਸ਼ ਕਰਾਂਗੇ:- ਈਮਾਨ ਸਿੰਘ ਮਾਨ  
Published : May 7, 2021, 2:02 pm IST
Updated : May 7, 2021, 2:02 pm IST
SHARE ARTICLE
Emaan Singh Mann
Emaan Singh Mann

ਬੇਅਦਬੀ ਕਾਂਡ ਅਤੇ 328 ਸਰੂਪਾਂ ਦੇ ਇਨਸਾਫ਼ ਲਈ ਸਿੱਖ ਗੁਰਦੁਆਰਾ ਜੁਡੀਸ਼ੀਅਲ ਕਮਿਸ਼ਨ ਦੀ ਅਦਾਲਤ ਪਹੁੰਚੇ ਅਕਾਲੀ ਦਲ ਅੰਮ੍ਰਿਤਸਰ ਦੇ ਆਗੂ

ਅੰਮ੍ਰਿਤਸਰ (ਰਾਜੇਸ਼ ਕੁਮਾਰ ਸੰਧੂ):  ਬੇਅਦਬੀ ਮਾਮਲਾ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪਾਂ ਦੀ ਜਾਣਕਾਰੀ ਨਾ ਮਿਲਣ ਕਾਰਨ ਸਿੱਖ ਗੁਰਦੁਆਰਾ ਜੁਡੀਸ਼ੀਅਲ ਕਮਿਸ਼ਨ ਦੀ ਅਦਾਲਤ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂ ਈਮਾਨ ਸਿੰਘ ਨੇ ਕਿਹਾ ਕਿ ਇਨਸਾਫ ਦੀ ਲੜਾਈ ਭਾਵੇਂ ਲੰਬੀ ਹੈ ਪਰ ਅਸੀਂ ਇਨਸਾਫ ਲੈਣ ਲਈ ਆਖਰੀ ਸਾਹ ਤੱਕ ਸੰਘਰਸ਼ ਕਰਾਂਗੇ।

SAD Amritsar Leaders at Judicial Commission court SAD Amritsar Leaders at Judicial Commission court

ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂ ਈਮਾਨ ਸਿੰਘ ਅਤੇ ਉਹਨਾਂ ਦੇ ਸਾਥੀ ਬੇਅਦਬੀ ਮਾਮਲੇ ਸਬੰਧੀ ਸੁਣਵਾਈ ਲਈ ਸਿੱਖ ਗੁਰਦੁਆਰਾ ਜੁਡੀਸ਼ੀਅਲ ਕਮਿਸ਼ਨ ਦੀ ਅਦਾਲਤ ਵਿਖੇ ਪਹੁੰਚੇ। ਇਸ ਦੌਰਾਨ ਕਮਿਸ਼ਨ ਵਲੋਂ ਸੁਣਵਾਈ ਲਈ ਅਗਲੀ ਤਰੀਕ ਦਿੱਤੀ ਗਈ ਹੈ।

Emaan Singh MannEmaan Singh Mann

ਗੱਲਬਾਤ ਕਰਦਿਆਂ ਈਮਾਨ ਸਿੰਘ ਨੇ ਕਿਹਾ ਕਿ 2015 ਵਿਚ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਵਿਚ ਕੈਪਟਨ ਸਰਕਾਰ ਵਲੋਂ ਬਾਦਲਾਂ ’ਤੇ ਇਲਜ਼ਾਮ ਲਗਾਏ ਗਏ ਅਤੇ ਬਾਅਦ ਵਿਚ ਖੁਦ ਹੀ ਸਿੱਟ ਦੀ ਰਿਪੋਰਟ ਖਾਰਜ ਕਰਕੇ ਬਾਦਲਾਂ ਨੂੰ ਇਸ ਜਾਂਚ ਵਿਚੋਂ ਬਾਹਰ ਕਰ ਦਿੱਤਾ ਹੈ।

SAD Amritsar Leaders at Judicial Commission court SAD Amritsar Leaders at Judicial Commission court

ਉਹਨਾਂ ਕਿਹਾ ਕਿ ਬੇਅਦਬੀ ਮਾਮਲੇ ਵਿਚ ਭਾਵੇਂ ਕੋਰਟ ਵਲੋਂ 17 ਵਿਚੋਂ 11 ਦੋਸ਼ੀਆ ਨੂੰ ਜਾਂਚ ਤੋਂ ਬਾਹਰ ਕਰ ਦਿੱਤਾ ਗਿਆ ਹੈ ਪਰ ਫਿਰ ਵੀ ਇਨਸਾਫ ਦੀ ਆਸ ਵਿਚ ਅਸੀਂ ਲੜਾਈ ਲੜ ਰਹੇ ਹਾਂ ਅਤੇ ਸਿੱਖ ਕੌਮ ਨੂੰ ਇਨਸਾਫ ਦਿਵਾਉਣ ਲਈ ਲੜਦੇ ਰਹਾਗੇ। ਇਸ ਮੌਕੇ ਉਹਨਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ’ਤੇ ਵੀ ਅਣਗਹਿਲੀ ਵਰਤਣ ਦਾ ਦੋਸ਼ ਲਗਾਇਆ। ਉਹਨਾਂ ਕਿਹਾ ਕਿ ਸਿੱਖਾਂ ਨੂੰ ਅਪਣੇ ਹੱਕਾਂ ਦੀ ਰਾਖੀ ਲਈ ਪਹਿਰਾ ਦੇਣ ਦੀ ਲੋੜ ਹੈ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement