ਕੋਰੋਨਾ ਮਹਾਂਮਾਰੀ ਖ਼ਿਲਾਫ ਲੜਾਈ 'ਚ ਸੂਬਿਆਂ ਨਾਲ ਕੀਤਾ ਜਾਂਦਾ ਪੱਖਪਾਤ ਬੰਦ ਕਰੇ ਕੇਂਦਰ ਸਰਕਾਰ: ਮਾਨ
Published : May 7, 2021, 5:32 pm IST
Updated : May 7, 2021, 5:32 pm IST
SHARE ARTICLE
Bhagwant Mann
Bhagwant Mann

ਪੰਜਾਬ 'ਚ ਵਿਗਾੜਦੇ ਹਾਲਾਤ ਲਈ ਪੰਜਾਬ ਸਰਕਾਰ ਨੂੰ ਤਿਆਰ ਰਹਿਣਾ ਚਾਹੀਦਾ- ਆਪ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਕੋਰੋਨਾ ਮਹਾਂਮਾਰੀ ਖ਼ਿਲਾਫ ਲੜਾਈ 'ਚ ਪੰਜਾਬ ਨਾਲ ਕੀਤਾ ਜਾਂਦਾ ਪੱਖਪਾਤ ਬੰਦ ਕੀਤਾ ਜਾਵੇ ਅਤੇ ਕੋਰੋਨਾ ਮਰੀਜਾਂ ਨੂੰ ਬਚਾਉਣ ਲਈ ਲੋੜੀਂਦੀ ਆਕਸੀਜਨ ਗੈਸ, ਮੈਡੀਕਲ ਉਪਕਰਨ ਅਤੇ ਦਵਾਈਆਂ ਦੀ ਸਪਲਾਈ ਜਾਰੀ ਕੀਤੀ ਜਾਵੇ।

Bhagwant MannBhagwant Mann

ਸੁੱਕਰਵਾਰ ਨੂੰ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਇੱਕ ਬਿਆਨ ਰਾਹੀਂ ਭਗਵੰਤ ਮਾਨ ਨੇ ਕਿਹਾ ਕਿ ਕੋਰੋਨਾ ਵਾਇਰਸ ਨੇ ਭਾਰਤ ਦੇਸ ਦੇ ਸੂਬਿਆਂ ਅਤੇ ਕੇਂਦਰ ਸਾਸਤ ਪ੍ਰਦੇਸਾਂ ਦੇ ਵਸਨੀਕਾਂ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਪੰਜਾਬ ਭਾਰਤ ਦੇਸ ਦਾ ਮਹੱਤਵਪੂਰਨ ਸੂਬਾ ਹੈ। ਪੰਜਾਬ ਵਿੱਚ ਕੋਰੋਨਾ ਪੀੜਤਾਂ ਦੀ ਗਿਣਤੀ ਵਿੱਚ ਹਰ ਰੋਜ ਵਾਧਾ ਹੋ ਰਿਹਾ ਹੈ ਅਤੇ ਸੂਬੇ ਵਿੱਚ ਕੋਰੋਨਾ ਪੀੜਤਾਂ ਦੀ ਮੌਤ ਦੌਰ ਬਹੁਤ ਜਅਿਾਦਾ ਹੈ, ਜੋ ਬਹੁਤ ਹੀ ਚਿੰਤਾ ਦਾ ਵਿਸ਼ਾ ਹੈ।

PM ModiPM Modi

ਉਨ੍ਹਾਂ ਕਿਹਾ ਸੂਬੇ ਵਿੱਚ ਡਾਕਟਰਾਂ, ਨਰਸਾਂ, ਪੈਰਾ ਮੈਡੀਕਲ ਸਟਾਫ ਦੀ ਕਮੀ ਦੇ ਨਾਲ ਨਾਲ ਜੀਵਨ ਰੱਖਿਅਕ ਉਪਕਰਨਾਂ, ਆਕਸੀਜਨ ਗੈਸ ਅਤੇ ਦਵਾਈਆਂ ਦੀ ਵੀ ਘਾਟ ਬਣੀ ਹੋਈ ਹੈ। ਭਾਵੇਂ ਡਾਕਟਰ ਅਤੇ ਹੋਰ ਸਟਾਫ ਦੀ ਭਰਤੀ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜ਼ਿੰਮੇਵਾਰ ਹਨ, ਪਰ ਆਕਸੀਜਨ ਅਤੇ ਦਵਾਈਆਂ ਦੀ ਸਪਲਾਈ ਲਈ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਜ਼ਿੰਮੇਵਾਰ ਹੈ।

OxygenOxygen

ਪੀੜਤਾਂ ਦੇ ਇਲਾਜ ਲਈ ਜਿੰਨੀ ਆਕਸੀਜਨ ਅਤੇ ਟੀਕਿਆਂ ਦੀ ਲੋੜ ਹੈ, ਓਨੀ ਸਪਲਾਈ ਕੇਂਦਰ ਸਰਕਾਰ ਨਹੀਂ ਦੇ ਰਹੀ। ਇਸ ਦੇ ਉਲਟ ਭਾਜਪਾ ਸਾਸਤ ਸੂਬਿਆਂ ਵਿਸੇਸ ਤੌਰ 'ਤੇ ਸਪਲਾਈ ਪ੍ਰਦਾਨ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕੋਰੋਨਾ ਮਹਾਂਮਾਰੀ ਨਾਲ ਪੰਜਾਬ 'ਚ ਵਿਗਾੜਦੇ ਹਾਲਾਤ  ਨਿਪਟਣ ਲਈ ਪੰਜਾਬ ਸਰਕਾਰ ਨੂੰ ਤਿਆਰ ਰਹਿਣਾ ਚਾਹੀਦਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੂਬੇ ਦੇ ਹਸਪਤਾਲਾਂ 'ਚ ਲੋੜੀਂਦੀਆਂ ਦਵਾਈਆਂ ਅਤੇ ਆਕਸੀਜਨ ਲਈ ਕੇਂਦਰ ਸਰਕਾਰ ਤੇ ਦਬਾਅ ਬਨਾਉਣਾ ਚਾਹੀਦਾ ਹੈ।

Coronavirus Coronavirus

 ਉਨ੍ਹਾਂ ਕਿਹਾ ਕਿ ਦਿੱਲੀ ਸੂਬੇ ਨਾਲ ਵੀ ਕੇਂਦਰ ਸਰਕਾਰ ਪੱਖਪਾਤੀ ਵਰਤਾਓ ਕਰ ਰਹੀ ਹੈ, ਪਰ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਆਪਣੇ ਲੋਕਾਂ ਦੀ ਜਾਨ ਬਚਾਉਣ ਲਈ ਲੋੜੀਂਦੀ ਆਕਸੀਜਨ ਲੈਣ ਲਈ ਦਿੱਲੀ ਦੀ ਹਾਈਕੋਰਟ ਤੱਕ ਵੀ ਲੜਾਈ ਲੜ੍ਹ ਰਹੀ ਹੈ ਅਤੇ ਦਿੱਲੀ ਹਾਈ ਕੋਰਟ ਦੀ ਕੇਂਦਰ ਨੂੰ ਕਈ ਵਾਰ ਫਟਕਾਰ ਤੋਂ ਬਾਅਦ ਹੀ ਪਹਿਲੀ ਵਾਰ 700 ਟਨ ਮੈਡੀਕਲ-ਗਰੇਡ ਆਕਸੀਜਨ ਦੀ ਸਪਲਾਈ ਪੂਰੀ ਕੀਤੀ ਗਈ । ਦਿੱਲੀ ਸਰਕਾਰ ਦੇ ਯਤਨਾਂ ਦਾ ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਨੇ ਵੀ ਸਵਾਗਤ ਕੀਤਾ ਹੈ ਅਤੇ ਮੁੱਖ ਮੰਤਰੀ ਨੂੰ ਸਲਾਹ ਦਿੱਤੀ ਹੈ ਕਿ ਸੂਬੇ ਦੇ ਲੋਕਾਂ ਦੀ ਜਾਨ ਬਚਾਉਣ ਲਈ ਦਿੱਲੀ ਦੀ ਤਰਜ਼ ਤੇ ਕੇਂਦਰ ਨਾਲ ਨਜਿੱਠਣਾ ਚਾਹੀਦਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement