ਸੁਪ੍ਰੀਮ ਕੋਰਟ ਨੇ ਚੋਣ ਕਮਿਸ਼ਨ ਵਿਰੁਧ ਮਦਰਾਸ ਹਾਈ ਕੋਰਟ ਦੀਆਂ ਟਿਪਣੀਆਂ ਹਟਾਉਣ ਤੋਂ ਕੀਤੀ ਨਾਂਹ
Published : May 7, 2021, 7:14 am IST
Updated : May 7, 2021, 7:14 am IST
SHARE ARTICLE
IMAGE
IMAGE

ਸੁਪ੍ਰੀਮ ਕੋਰਟ ਨੇ ਚੋਣ ਕਮਿਸ਼ਨ ਵਿਰੁਧ ਮਦਰਾਸ ਹਾਈ ਕੋਰਟ ਦੀਆਂ ਟਿਪਣੀਆਂ ਹਟਾਉਣ ਤੋਂ ਕੀਤੀ ਨਾਂਹ

ਨਵੀਂ ਦਿੱਲੀ, 6 ਮਈ : ਸੁਪਰੀਮ ਕੋਰਟ ਨੇ ਵੀਰਵਾਰ ਨੂੰ  ਦੇਸ਼ 'ਚ ਕੋਰੋਨਾ ਦੇ ਮਾਮਲੇ ਵਧਣ ਲਈ ਚੋਣ ਕਮਿਸ਼ਨ ਨੂੰ  ਜ਼ਿੰਮੇਵਾਰ ਠਹਿਰਾਉਣ ਵਾਲੀ ਮਦਰਾਸ ਹਾਈ ਕੋਰਟ ਦੀਆਂ ਟਿੱਪਣੀਆਂ ਨੂੰ  ਹਟਾਉਣ ਤੋਂ ਇਨਕਾਰ ਕਰ ਦਿਤਾ ਅਤੇ ਨਾਲ ਹੀ ਮੀਡੀਆ ਨੂੰ  ਨਿਆਂਇਕ ਕਾਰਵਾਈ ਦੌਰਾਨ ਟਿੱਪਣੀਆਂ ਦੀ ਰਿਪੋਰਟਿੰਗ ਕਰਨ ਤੋਂ ਰੋਕਣ ਦੀ ਅਪੀਲ ਵੀ ਠੁਕਰਾ ਦਿਤੀ | ਅਦਾਲਤ ਨੇ ਕਿਹਾ ਕਿ ਇਹ ਇਕ ਪ੍ਰਤੀਕੂਲ ਕਦਮ ਹੋਵੇਗਾ | 

ਜੱਜ ਵੀ.ਵਾਈ. ਚੰਦਰਚੂੜ ਅਤੇ ਐਮ.ਆਰ. ਸ਼ਾਹ ਦੇ ਬੈਂਚ ਨੇ ਹਾਲਾਂਕਿ ਮੰਨਿਆ ਕਿ ਹਾਈ ਕੋਰਟ ਦੀਆਂ ਟਿੱਪਣੀਆਂ ਕਠੋਰ ਸਨ ਪਰ ਉਨ੍ਹਾਂ ਨੂੰ  ਹਟਾਉਣ ਤੋਂ ਇਨਕਾਰ ਕਰਦੇ ਹੋਏ ਕਿਹਾ ਕਿ ਇਹ ਨਿਆਂਇਕ ਆਦੇਸ਼ ਦਾ ਹਿੱਸਾ ਨਹੀਂ ਹਨ | ਬੈਂਚ ਨੇ ਕਿਹਾ ਕਿ ਮੀਡੀਆ ਨੂੰ  ਅਦਾਲਤ ਦੀ ਕਾਰਵਾਈ ਦੀ ਰਿਪੋਰਟਿੰਗ ਕਰਨ ਦਾ ਅਧਿਕਾਰ ਹੈ | ਉਸ ਨੇ ਕਿਹਾ,''ਬਿਨਾਂ ਸੋਚੇ ਸਮਝੇ ਕੀਤੀਆਂ ਗਈਆਂ ਟਿੱਪਣੀਆਂ 
ਦੀ ਗ਼ਲਤ ਵਿਆਖਿਆ ਕੀਤੇ ਜਾਣ ਦਾ ਖਦਸ਼ਾ ਹੁੰਦੀ ਹੈ |''
ਸੁਪਰੀਮ ਕੋਰਟ ਨੇ ਕੋਰੋਨਾ ਦੌਰਾਨ ਸ਼ਲਾਘਾਯੋਗ ਕੰਮ ਕਰਨ ਲਈ ਹਾਈ ਕੋਰਟਾਂ ਦੀ ਪ੍ਰਸ਼ੰਸਾ ਕੀਤੀ ਅਤੇ ਕਿਹਾ ਕਿ ਉਹ ਮਹਾਂਮਾਰੀ ਪ੍ਰਬੰਧਨ 'ਤੇ ਪ੍ਰਭਾਵੀ ਰੂਪ ਨਾਲ ਨਜ਼ਰ ਰੱਖੇ ਰਹੇ ਹਨ | ਬੈਂਚ ਨੇ ਕਿਹਾ ਕਿ ਮੀਡੀਆ ਨੂੰ  ਸੁਣਵਾਈ ਦੌਰਾਨ ਕੀਤੀਆਂ ਗਈਆਂ ਟਿੱਪਣੀਆਂ ਦੀ ਰਿਪੋਰਟਿੰਗ ਕਰਨ ਤੋਂ ਰੋਕਿਆ ਨਹੀਂ ਜਾ ਸਕਦਾ | ਸੁਪਰੀਮ ਕੋਰਟ ਨੇ ਕਿਹਾ,''ਹਾਈ ਕੋਰਟਾਂ ਨੂੰ  ਟਿੱਪਣੀਆਂ ਕਰਨ ਅਤੇ ਮੀਡੀਆ ਨੂੰ  ਟਿੱਪਣੀਆਂ ਦੀ ਰਿਪੋਰਟਿੰਗ ਕਰਨ ਤੋਂ ਰੋਕਣਾ ਪ੍ਰਤੀਕੂਲ ਕਦਮ ਹੋਵੇਗਾ |'' 
ਬੈਂਚ ਨੇ ਕਿਹਾ ਕਿ ਅਦਾਲਤਾਂ ਨੂੰ  ਮੀਡੀਆ ਦੀ ਬਦਲਦੀ ਤਕਨਾਲੋਜੀ ਨੂੰ  ਲੈ ਕੇ ਤਿਆਰ ਰਹਿਣਾ ਹੋਵੇਗਾ | ਉਸ ਨੇ ਕਿਹਾ ਕਿ ਇਹ ਚੰਗੀ ਗੱਲ ਨਹੀਂ ਹੈ ਕਿ ਉਸ ਨੂੰ  ਨਿਆਇਕ ਕਾਰਵਾਈ ਦੀ ਰਿਪੋਰਟਿੰਗ ਕਰਨ ਤੋਂ ਰੋਕਿਆ ਜਾਵੇ | ਇਹ ਫ਼ੈਸਲਾ ਮਦਰਾਸ ਹਾਈ ਕੋਰਟ ਦੀ ਟਿੱਪਣੀ ਵਿਰੁਧ ਚੋਣ ਕਮਿਸ਼ਨ ਦੀ ਇਕ ਅਪੀਲ 'ਤੇ ਆਇਆ ਹੈ |     (ਏਜੰਸੀ)
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement