ਜੰਮੂ: ਖੱਡ 'ਚ ਕਾਰ ਡਿੱਗਣ ਕਾਰਨ ਮੋਗਾ ਜ਼ਿਲ੍ਹੇ ਦੇ ਤਿੰਨ ਨੌਜਵਾਨਾਂ ਦੀ ਗਈ ਜਾਨ
Published : May 6, 2022, 11:00 pm IST
Updated : May 7, 2022, 10:55 am IST
SHARE ARTICLE
3 Punjab residents killed in road accident in Jammu
3 Punjab residents killed in road accident in Jammu

ਪਿੰਡ ਖੁਖਰਾਣਾ ਦੇ ਮ੍ਰਿਤਕ ਨੌਜਵਾਨ ਗੁਰਦੀਪ ਸਿੰਘ ਦਾ ਵਿਆਹ ਦੋ ਸਾਲ ਪਹਿਲਾਂ ਹੀ ਹੋਇਆ ਸੀ।

 

ਮੋਗਾ: ਦੇਰ ਰਾਤ ਜੰਮੂ ਨੇੜੇ ਨਗਰੋਤਾ 'ਚ ਕਾਰ ਖੱਡ ਵਿਚ ਡਿੱਗਣ ਕਾਰਨ ਮੋਗਾ ਜ਼ਿਲ੍ਹੇ ਦੇ ਪਿੰਡ ਖੁਖਰਾਣਾ ਦੇ ਨੌਜਵਾਨ ਦੀ ਮੌਤ ਹੋ ਗਈ। ਉਸ ਦੇ ਨਾਲ ਤਲਵੰਡੀ ਭਾਈ ਦੇ 2 ਹੋਰ ਵਿਅਕਤੀਆਂ ਦੀ ਮੌਤ ਹੋਣ ਦਾ ਸਮਾਚਾਰ ਵੀ ਮਿਲਿਆ ਹੈ। ਇਸ ਖਬਰ ਤੋਂ ਬਾਅਦ ਪਿੰਡ ਖੁਖਰਾਣਾ 'ਚ ਸੋਗ ਦੀ ਲਹਿਰ ਹੈ। ਜਾਣਕਾਰੀ ਮੁਤਾਬਕ ਤਲਵੰਡੀ ਭਾਈ ਦੇ ਮੇਨ ਬਾਜ਼ਾਰ ਵਿਚ ਕ੍ਰਿਸ਼ਨਾ ਡਰਾਈਕਲੀਨ 'ਤੇ ਸ੍ਰੀਨਗਰ ਤੋਂ ਇਕ ਕਾਰੀਗਰ ਇਸ ਦੁਕਾਨ 'ਤੇ ਕੰਮ ਕਰਦਾ ਸੀ। ਜਿਸ ਨੂੰ ਇਹ ਤਿੰਨੇ ਜਣੇ ਸ੍ਰੀਨਗਰ ਛੱਡ ਕੇ ਵਾਪਸ ਪਰਤ ਰਹੇ ਸਨ ਕਿ  ਰਾਤ ਕਰੀਬ 11.30 ਵਜੇ ਜੰਮੂ ਨੇੜੇ ਨਗਰੋਤਾ 'ਚ ਇਹਨਾਂ ਦੀ ਸਵਿਫ਼ਟ ਕਾਰ ਇਕ ਡੂੰਘੀ ਖੱਡ ਵਿੱਚ ਜਾ ਡਿੱਗੀ।

Gurdeep SinghGurdeep Singh

ਇਸ ਹਾਦਸੇ ਵਿਚ ਕਾਰ ਸਵਾਰ ਤਿੰਨੇ ਵਿਅਕਤੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕਾਂ ਵਿਚ ਸ਼ਾਮ ਲਾਲ, ਗੁਰਦੀਪ ਸਿੰਘ ਅਤੇ ਵਿਕਾਸ ਕੁਮਾਰ ਸ਼ਾਮਲ ਹਨ। ਪੁਲਿਸ ਵੱਲੋਂ ਲਾਸ਼ਾਂ ਨੂੰ ਕਾਰ ਵਿਚੋਂ ਕੱਢ ਕੇ ਹਸਪਤਾਲ ਵਿਚ ਰਖਵਾਇਆ ਗਿਆ ਹੈ। ਘਟਨਾ ਤੋਂ ਬਾਅਦ ਇਲਾਕੇ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਪਿੰਡ ਖੁਖਰਾਣਾ ਦੇ ਮ੍ਰਿਤਕ ਨੌਜਵਾਨ ਗੁਰਦੀਪ ਸਿੰਘ ਦਾ ਵਿਆਹ ਦੋ ਸਾਲ ਪਹਿਲਾਂ ਹੀ ਹੋਇਆ ਸੀ। ਉਸ ਦੀ ਪਤਨੀ ਕੈਨੇਡਾ ਵਿਖੇ ਹੈ ਜਦਕਿ ਗੁਰਦੀਪ ਸਿੰਘ ਪਿੰਡ 'ਚ ਹੀ ਖੇਤੀਬਾੜੀ ਦਾ ਕੰਮ ਕਰਦਾ ਸੀ।

Location: India, Punjab, Moga

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement