ਕਾਂਗਰਸੀ ਆਗੂ ਗੁਰਧਿਆਨ ਸਿੰਘ ਨੇ ਕਾਰ ਸਮੇਤ ਭਾਖੜਾ 'ਚ ਮਾਰੀ ਛਾਲ, ਗਈ ਜਾਨ
Published : May 7, 2022, 6:19 pm IST
Updated : May 7, 2022, 6:19 pm IST
SHARE ARTICLE
photo
photo

ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਰੂਪਨਗਰ ਵਿਖੇ ਭੇਜਿਆ

 

ਰੋਪੜ: ਪੰਜਾਬ ਦੇ ਭਿਓਰਾ ਪੁਲ 'ਤੇ ਸ਼ਨੀਵਾਰ ਸਵੇਰੇ ਚਾਲਕ ਨੇ ਕਾਰ ਸਣੇ ਛਲਾਂਗ ਲਗਾ ਦਿੱਤੀ। ਮੌਕੇ ‘ਤੇ ਮੌਜੂਦ ਗੋਤਾਖੋਰਾਂ ਨੇ ਕਾਰ ਨਹਿਰ ‘ਚ ਡਿੱਗਦੇ ਹੀ ਤੁਰੰਤ ਬਚਾਅ ਕੰਮ ਸ਼ੁਰੂ ਕਰ ਦਿੱਤਾ। ਮੌਕੇ ‘ਤੇ ਰੱਸੀ ਵੀ ਸੁੱਟੀ ਗਈ ਪਰ ਕਾਰ ਚਾਲਕ ਬਾਹਰ ਨਹੀਂ ਨਿਕਲਿਆ। ਪੁਲਿਸ ਮੌਕੇ ‘ਤੇ ਪਹੁੰਚੀ ਤੇ ਜਾਂਚ ਸ਼ੁਰੂ ਕੀਤੀ।

PHOTOPHOTO

ਘੰਟਿਆਂ ਬਾਅਦ ਜਦੋਂ ਗੱਡੀ ਨੂੰ ਨਹਿਰ ਵਿੱਚੋਂ ਬਾਹਰ ਕੱਢਿਆ ਗਿਆ ਤਾਂ ਉਸ ਵਿੱਚੋਂ ਮਿਲੀ ਲਾਸ਼ ਦੀ ਪਛਾਣ ਮੁਹਾਲੀ ਜ਼ਿਲ੍ਹਾ ਪ੍ਰੀਸ਼ਦ ਦੀ ਸਾਬਕਾ ਚੇਅਰਪਰਸਨ ਜਸਵਿੰਦਰ ਕੌਰ ਦੇ ਪਤੀ ਕਾਂਗਰਸੀ ਆਗੂ ਗੁਰਧਿਆਨ ਸਿੰਘ ਵਜੋਂ ਹੋਈ ਹੈ। ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਐਸ.ਏ.ਐਸ ਨਗਰ ਮੁਹਾਲੀ ਦੀ ਗੱਡੀ ਤੋਂ ਝੰਡਾ ਵੀ ਮਿਲਿਆ ਹੈ। ਹਾਲਾਂਕਿ ਗੋਤਾਖੋਰਾਂ ਨੇ ਕਾਰ ਦੇ ਨਹਿਰ 'ਚ ਡਿੱਗਦੇ ਹੀ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਪਰ ਡਰਾਈਵਰ ਕਾਰ 'ਚੋਂ ਬਾਹਰ ਨਹੀਂ ਨਿਕਲ ਸਕਿਆ।

PHOTOPHOTO

ਸ਼ਨੀਵਾਰ ਦੁਪਹਿਰ ਨੂੰ ਐਸਪੀ ਜਗਜੀਤ ਸਿੰਘ ਜੱਲਾ ਦੀ ਅਗਵਾਈ ਵਿੱਚ ਪੁਲਿਸ ਅਤੇ ਗੋਤਾਖੋਰਾਂ ਦੀ ਟੀਮ ਨੇ ਭਾਖੜਾ ਵਿੱਚ ਡਿੱਗੀ ਲਗਜ਼ਰੀ ਕਾਰ (ਐਂਡੇਵਰ) ਨੂੰ ਬਾਹਰ ਕੱਢਿਆ। ਇਸ ਕਾਰ ਨੂੰ ਗੁਰਧਿਆਨ ਸਿੰਘ ਚਲਾ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਗੁਰਧਿਆਨ ਸਿੰਘ ਡਿਪ੍ਰੈਸ਼ਨ 'ਚ ਸੀ। ਮ੍ਰਿਤਕ ਦੀ ਗੱਡੀ ਤੋਂ ਜ਼ਿਲ੍ਹਾ ਪ੍ਰੀਸ਼ਦ ਦਾ ਇਕ ਸ਼ਿਲਾਲੇਖ ਅਤੇ ਕਾਂਗਰਸ ਪਾਰਟੀ ਦੇ ਕੁਝ ਤਖ਼ਤੀਆਂ ਵੀ ਬਰਾਮਦ ਹੋਈਆਂ ਹਨ। ਮ੍ਰਿਤਕ ਦੀ ਲਾਸ਼ ਨੂੰ ਸਿਵਲ ਹਸਪਤਾਲ ਰੂਪਨਗਰ ਵਿਖੇ ਭੇਜ ਦਿੱਤਾ ਗਿਆ ਹੈ।

PHOTOPHOTO

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Patiala Kutmaar Viral Video : ਨੌਜਵਾਨਾਂ ਦੀ ਦੇਖੋ ਸੜਕ ਵਿਚਕਾਰ ਸ਼ਰੇਆਮ ਗੁੰਡਾਗਰਦੀ

13 Dec 2025 4:37 PM

CM Mann Vs CM Saini: ਖੇਡ ਮੈਦਾਨ ਬਣੇ ਮੌ.ਤ ਦੀ ਮੰਜ਼ਿਲ, ਖੇਡ ਮੈਦਾਨ ‘ਚੋਂ ਖਿਡਾਰੀਆਂ ਦੀ ਲਾ.ਸ਼ਾਂ ਆਉਣਗੀਆਂ

13 Dec 2025 4:36 PM

ਆਖ਼ਰ ਕਦੋਂ ਮਿਲੇਗੀ MP Amritpal Singh ਨੂੰ Parole ?

13 Dec 2025 7:33 AM

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM
Advertisement