ਹਰਪਾਲ ਸਿੰਘ ਚੀਮਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ’ਚ ‘ਜਨਤਾ ਬਜਟ’ ਲਈ ਉਦਯੋਗਪਤੀਆਂ ਤੇ ਵਿਧਾਇਕਾਂ ਦੇ ਸੁਝਾਅ ਲੈਣ ਲਈ ਗੱਲਬਾਤ ਕੀਤੀ
Published : May 7, 2022, 10:09 pm IST
Updated : May 7, 2022, 10:09 pm IST
SHARE ARTICLE
image
image

ਹਰਪਾਲ ਸਿੰਘ ਚੀਮਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ’ਚ ‘ਜਨਤਾ ਬਜਟ’ ਲਈ ਉਦਯੋਗਪਤੀਆਂ ਤੇ ਵਿਧਾਇਕਾਂ ਦੇ ਸੁਝਾਅ ਲੈਣ ਲਈ ਗੱਲਬਾਤ ਕੀਤੀ

ਸੰਗਰੂਰ, 7 ਮਈ (ਬਲਵਿੰਦਰ ਸਿੰਘ ਭੁੱਲਰ) : ਪੰਜਾਬ ਦੇ ਮਾਲਵਾ ਖੇਤਰ ਦੇ ਚਾਰ ਪ੍ਰਮੁੱਖ ਜ਼ਿਲ੍ਹਿਆਂ; ਸੰਗਰੂਰ, ਪਟਿਆਲਾ, ਬਰਨਾਲਾ ਤੇ ਮਲੇਰਕੋਟਲਾ, ਦੇ ਉਦਯੋਗਪਤੀਆਂ ਅਤੇ ਵਪਾਰੀਆਂ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਆਗਾਮੀ ਬਜਟ ਸਬੰਧੀ ਲੋਕਾਂ ਤੋਂ ਸੁਝਾਅ ਮੰਗਣ ਦੇ ਫੈਸਲੇ ਦੀ ਸ਼ਲਾਘਾ ਕੀਤੀ ਹੈ।  
ਉਦਯੋਗਪਤੀਆਂ ਨੇ ਕਿਹਾ ਕਿ ਆਗਾਮੀ ‘ਜਨਤਾ ਬਜਟ’ ਬਾਰੇ ਲੋਕਾਂ ਤੋਂ ਸੁਝਾਅ ਮੰਗਣਾ ਇੱਕ ਇਤਿਹਾਸਕ ਤਬਦੀਲੀ ਹੈ।  ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਕੋਈ ਵੀ ਸਰਕਾਰ ਬਜਟ ਲਈ ਲੋਕਾਂ ਤੋਂ ਸੁਝਾਅ ਮੰਗ ਰਹੀ ਹੈ। ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੰਗਰੂਰ ਦੇ ਮੀਟਿੰਗ ਹਾਲ ’ਚ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੰਜਾਬ ਦੇ ਵਿੱਤ, ਯੋਜਨਾ, ਯੋਜਨਾ ਲਾਗੂ ਕਰਨ, ਆਬਕਾਰੀ ਤੇ ਸਹਿਕਾਰਤਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਨਅਤਕਾਰਾਂ ਨੂੰ ਭਰੋਸਾ ਦਿਵਾਇਆ ਕਿ ਆਉਣ ਵਾਲੇ ‘ਜਨਤਾ ਬਜਟ’ ਦਾ ਖਰੜਾ ਤਿਆਰ ਕਰਨ ਮੌਕੇ ਉਨ੍ਹਾਂ ਦੇ ਵਡਮੁੱਲੇ ਸੁਝਾਵਾਂ ਨੂੰ ਜ਼ਰੂਰ ਵਿਚਾਰਿਆ ਜਾਵੇਗਾ।
 ਉਨ੍ਹਾਂ ਕਿਹਾ ਕਿ ਇਹ ’ਆਪ’ ਸਰਕਾਰ ਦੀ ਨੀਤੀ ਦਾ ਹਿੱਸਾ ਹੈ ਜੋ ਆਮ ਲੋਕਾਂ ਨੂੰ ਇਸ ਦੇ ਅਹਿਮ ਫੈਸਲਿਆਂ ’ਚ ਹਿੱਸਾ ਲੈਣ ਦੇ ਯੋਗ ਬਣਾਉਂਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਆਨਲਾਈਨ ਸੁਝਾਅ ਲੈਣ ਤੋਂ ਇਲਾਵਾ, ਉਹ ਅਤੇ ਉਨ੍ਹਾਂ ਦੀ ਟੀਮ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਕਈ ਜ਼ਿਲ੍ਹਿਆਂ ਦਾ ਦੌਰਾ ਕਰ ਰਹੀ ਹੈ ਤਾਂ ਜੋ ਜ਼ਮੀਨੀ ਪੱਧਰ ’ਤੇ ਲੋਕਾਂ ਦੀ ਫੀਡਬੈਕ ਪ੍ਰਾਪਤ ਕੀਤੀ ਜਾ ਸਕੇ। 
ਇਸ ਮੀਟਿੰਗ ਵਿਚ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਵਰਿੰਦਰ ਗੋਇਲ, ਨਰਿੰਦਰ ਕੌਰ ਭਰਾਜ, ਅਜੀਤਪਾਲ ਸਿੰਘ ਕੋਹਲੀ, ਡਾ. ਬਲਬੀਰ ਸਿੰਘ, ਗੁਰਦੇਵ ਸਿੰਘ ਦੇਵ ਮਾਨ, ਚੇਤਨ ਸਿੰਘ ਜੌੜਾਮਾਜਰਾ, ਨੀਨਾ ਮਿੱਤਲ, ਹਰਮੀਤ ਸਿੰਘ ਪਠਾਨਮਾਜਰਾ, ਗੁਰਲਾਲ ਸਿੰਘ ਘਨੌਰ, ਕੁਲਵੰਤ ਸਿੰਘ ਬਾਜ਼ੀਗਰ, ਕੁਲਵੰਤ ਸਿੰਘ ਪੰਡੋਰੀ, ਜਸਵੰਤ ਸਿੰਘ ਗੱਜਣਮਾਜਰਾ, ਜਮੀਲ ਉਰ ਰਹਿਮਾਨ, ‘ਆਪ’ ਬਰਨਾਲਾ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਬਾਠ ਤੋਂ ਇਲਾਵਾ ਕਈ ਹੋਰ ਹਾਜ਼ਰ ਸਨ। ਇਸ ਮੌਕੇ ਸਨਅਤਕਾਰਾਂ ਨੂੰ ਸੰਬੋਧਨ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਸੂਬੇ ਦੀਆਂ ਪਿਛਲੀਆਂ ਸਰਕਾਰਾਂ ਨੇ ਉਦਯੋਗਾਂ ਨਾਲ ਸਬੰਧਤ ਸਮੱਸਿਆਵਾਂ ਦੇ ਹੱਲ ਲਈ ਕੋਈ ਠੋਸ ਕਦਮ ਨਹੀਂ ਚੁੱਕੇ, ਜਿਸ ਕਾਰਨ ਸਨਅਤੀ ਵਿਕਾਸ ਸਹੀ ਢੰਗ ਨਾਲ ਨਹੀਂ ਹੋ ਸਕਿਆ ਅਤੇ ਜੇਕਰ ਉਦਯੋਗਾਂ ਨੂੰ ਉੱਚਾ ਚੁੱਕਣ ਲਈ ਹੁਣ ਵੀ ਕਦਮ ਨਾ ਚੁੱਕੇ ਗਏ ਤਾਂ ਇਸ ਦੇ ਗੰਭੀਰ ਨਤੀਜੇ ਹੋ ਸਕਦੇ ਹਨ। ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਪੰਜਾਬ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਤੇ ਕਿਸੇ ਵੀ ਕਿਸਮ ਦੇ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਪੱਧਰ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ,’’ਅਸੀਂ ਪਹਿਲਾਂ ਹੀ 26000 ਤੋਂ ਵੱਧ ਸਰਕਾਰੀ ਨੌਕਰੀਆਂ ਦਾ ਇਸ਼ਤਿਹਾਰ ਦੇ ਚੁੱਕੇ ਹਾਂ, ਇਸ ਤੋਂ ਇਲਾਵਾ ਕਈ ਹੋਰ ਲੋਕ-ਪੱਖੀ ਫੈਸਲੇ ਪਹਿਲਾਂ ਹੀ ਲਏ ਜਾ ਚੁੱਕੇ ਹਨ।  ਇੱਥੋਂ ਤੱਕ ਕਿ ਸਾਡੇ ਪਹਿਲੇ ਬਜਟ ਵਿੱਚ ਸਮਾਜ ਦੇ ਸਾਰੇ ਵਰਗਾਂ ਤੋਂ ਸੁਝਾਅ ਮੰਗਣਾ ਅਪਣੇ ਆਪ ’ਚ ਇੱਕ ਕ੍ਰਾਂਤੀਕਾਰੀ ਕਦਮ ਹੈ।’’
 ਉਨ੍ਹਾਂ ਕਿਹਾ ਕਿ ਸੁਝਾਅ ਦੇਣ ਦੇ ਚਾਹਵਾਨ 10 ਮਈ ਤਕ ਪੋਰਟਲ ... ’ਤੇ ਜਾਂ ਈਮੇਲ ਆਈਡੀ ?. ’ਤੇ ਸੁਨੇਹਾ ਭੇਜ ਕੇ ਬਜਟ ਦੀ ਤਿਆਰੀ ’ਚ ਹਿੱਸਾ ਲੈ ਸਕਦੇ ਹਨ।  ਉਨ੍ਹਾਂ ਦਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਪਹਿਲਾਂ ਹੀ ਸਾਰੇ ਵਿਧਾਇਕਾਂ ਨੂੰ ਆਪੋ-ਆਪਣੇ ਹਲਕਿਆਂ ’ਚ ਲੋਕਾਂ ਨਾਲ ਗੱਲਬਾਤ ਕਰਨ ਅਤੇ ਉਨ੍ਹਾਂ ਦੇ ਸੁਝਾਅ ਲੈਣ ਦੇ ਨਿਰਦੇਸ਼ ਦਿਤੇ ਹਨ।
 ਉਨ੍ਹਾਂ ਦੱਸਿਆ ਕਿ ਹੁਣ ਤਕ 1 ਲੱਖ ਤੋਂ ਵੱਧ ਸੁਝਾਅ ਪ੍ਰਾਪਤ ਹੋ ਚੁੱਕੇ ਹਨ। ਅੱਜ ਦੀ ਮੀਟਿੰਗ ਦੌਰਾਨ ਜਿਨ੍ਹਾਂ ਸਨਅਤਕਾਰਾਂ ਨੇ ਬਜਟ ਸਬੰਧੀ ਆਪਣੇ ਸੁਝਾਅ ਸਾਂਝੇ ਕੀਤੇ, ਉਨ੍ਹਾਂ ’ਚ ਰਾਈਸੇਲਾ ਦੇ ਚੇਅਰਮੈਨ ਏ.ਆਰ.  ਸ਼ਰਮਾ, ਘਨਸ਼ਿਆਮ ਕਾਂਸਲ, ਅਮਰਜੀਤ ਸਿੰਘ ਟੀਟੂ, ਜਤਿੰਦਰ ਸਿੰਘ ਸੰਧੂ, ਨਛੱਤਰ ਸਿੰਘ, ਵਿਜੇ ਗਰਗ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।
ਫੋਟੋ 7-19

SHARE ARTICLE

ਏਜੰਸੀ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement