ਪਾਰਟੀ ਨੂੰ ਮਜ਼ਬੂਤ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦੀ ਅਹਿਮ ਮੀਟਿੰਗ
Published : May 7, 2022, 10:16 pm IST
Updated : May 7, 2022, 10:16 pm IST
SHARE ARTICLE
image
image

ਪਾਰਟੀ ਨੂੰ ਮਜ਼ਬੂਤ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦੀ ਅਹਿਮ ਮੀਟਿੰਗ

ਭਵਾਨੀਗੜ੍ਹ, 7 ਮਈ (ਗੁਰਪ੍ਰੀਤ ਸਿੰਘ ਸਕਰੌਦੀ) : ਵਿਧਾਨ ਸਭਾ ਹਲਕਾ ਸੰਗਰੂਰ ਤੋਂ ਹਲਕਾ ਇੰਚਾਰਜ ਵਿਨਰਜੀਤ ਸਿੰਘ ਖਡਿਆਲ ਵੱਲੋਂ ਅੱਜ ਭਵਾਨੀਗੜ੍ਹ ਗੁਰਦੁਆਰਾ ਪਾਤਸ਼ਾਹੀ ਨੌਵੀਂ ਵਿਖੇ ਇਕ ਅਹਿਮ ਮੀਟਿੰਗ ਕੀਤੀ ਗਈ। ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਵਿਨਰਜੀਤ ਸਿੰਘ ਗੋਲਡੀ ਨੇ ਦੱਸਿਆ ਕਿ ਆਉਣ ਵਾਲੀ ਲੋਕ ਸਭਾ ਦੀ ਜ਼ਿੰਮਨੀ ਚੋਣ ਲਈ ਵਰਕਰਾਂ ਨੂੰ ਇਕਜੁੱਟ ਹੋ ਕੇ ਹੁਣੇ ਤੋਂ ਤਿਆਰੀਆਂ ਸ਼ੁਰੂ ਕਰ ਦੇਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਪੰਜਾਬ ਦੀ ਹਿੱਕ ਤੇ ਪੈਰ ਧਰ ਕੇ ਕਿਤੇ ਪੰਜਾਬ ਨੂੰ ਵੇਚ ਕੇ ਪ੍ਰਧਾਨ ਮੰਤਰੀ ਬਣਨ ਦੇ ਜੋ ਸੁਪਨੇ ਲੈ ਰਿਹਾ ਹੈ ਉਸ ਨੂੰ ਕਿਸੇ ਵੀ ਕੀਮਤ ਤੇ ਪੂਰਾ ਨਹੀਂ ਹੋਣ ਦਿੱਤਾ ਜਾਵੇਗਾ। ਵਿਨਰਜੀਤ ਸਿੰਘ ਗੋਲਡੀ ਨੇ ਕਿਹਾ ਕਿ ਜਿਹੜੇ ਲੋਕ ਵੋਟਾਂ ਤੋਂ ਪਹਿਲਾਂ ਸਕਿਓਰਿਟੀ ਸਿਸਟਮ ਦੇ ਵਿਰੁਧ ਬੋਲਦੇ ਸਨ ਅੱਜ ਉਨ੍ਹਾਂ ਦੇ ਖ਼ੁਦ ਪਰਿਵਾਰ ਵੀ ਸਕਿਓਰਿਟੀ ਲੈ ਰਹੇ ਹਨ। ਮੀਟਿੰਗ ਵਿਚ ਪੰਜਾਬ ਦੇ ਹਾਲਾਤਾਂ ਤੇ ਖੁੱਲ੍ਹ ਕੇ ਵਿਚਾਰ ਚਰਚਾ ਕੀਤੀ ਗਈ। ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਮਾਸਟਰ ਤੇਜਿੰਦਰ ਸਿੰਘ ਸੰਘਰੇੜ੍ਹੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ 53 ਦਿਨਾਂ ਦੇ ਰਾਜ ਵਿਚ ਪੰਜਾਬ ਸਿਰ 7 ਹਜ਼ਾਰ ਕਰੋੜ ਦਾ ਹੋਰ ਕਰਜ਼ਾ ਚੜਿ੍ਹਆ ਹੈ। ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੇ ਹਰਾ ਪੈਨ ਆਮ ਲੋਕਾਂ ਲਈ ਵਰਤਣ ਵਾਲੇ ਮੁੱਖ ਮੰਤਰੀ ਦੇ ਹਲਕੇ ਅੰਦਰ ਅੱਜ ਸਭ ਤੋਂ ਵੱਧ ਧਰਨੇ ਲੱਗ ਰਹੇ ਹਨ ਇਸ ਮੌਕੇ ਤਜਿੰਦਰ ਸੰਘਰੇੜੀ, ਇੰਦਰਜੀਤ ਸਿੰਘ ਤੂਰ, ਇਸਤਰੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ  ਬੀਬੀ ਪਰਮਜੀਤ ਕੌਰ ਵਿਰਕ, ਬਲਵੰਤ ਸਿੰਘ ਸ਼ੇਰਗਿੱਲ, ਰਵਿੰਦਰ ਸਿੰਘ ਠੇਕੇਦਾਰ, ਬਲਰਾਜ ਸਿੰਘ ਫਤਿਹਗੜ੍ਹ ਭਾਦਸੋਂ, ਪਰਗਟ ਸਿੰਘ ਕਲੇਰ, ਨਰਿੰਦਰ ਸਿੰਘ ਬਲਿਆਲ, ਜਸਬੀਰ ਸਿੰਘ ਹਨੀ ਢਾਬਾ, ਬੰਟੀ ਢਿੱਲੋਂ, ਪਰਮਜੀਤ ਸਿੰਘ ਸੰਗਤਪੁਰਾ, ਬਲਜਿੰਦਰ ਸਿੰਘ ਬਲਿਆਲ ਅਤੇ ਮੱਖਣ ਸਾਹਪੁਰ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਆਗੂ ਅਤੇ ਵਰਕਰ ਹਾਜ਼ਰ ਸਨ।
ਫੋਟੋ? 7-15   
 

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement