
ਪੁਲਿਸ ਨੇ ਪੋਸਟਮਾਰਟਮ ਲਈ ਹਸਪਤਾਲ ਭੇਜੀ ਲਾਸ਼
ਬੁਢਲਾਡਾ- ਬੁਢਲਾਡਾ ਤੋਂ ਦਿਲ ਨੂੰ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਥੋਂ ਦੇ ਨੇੜਲੇ ਪਿੰਡ ਗੁਰਨੇ ਕਲਾਂ ਦੇ ਵਸਨੀਕ ਨੇ ਆਪਣੇ ਹੀ ਲਾਇਸੰਸੀ ਰਿਵਾਲਵਰ ਨਾਲ ਖ਼ੁਦ ਨੂੰ ਗੋਲੀ ਮਾਰ ਲਈ।
Death
ਮ੍ਰਿਤਕ ਦੀ ਪਹਿਚਾਣ ਸੰਦੀਪ ਕੁਮਾਰ ਵਜੋਂ ਹੋਈ ਜੋ ਕਿ ਸਰਕਾਰੀ ਪ੍ਰਾਇਮਰੀ ਸਕੂਲ ਦੋਦੜਾ ਵਿਖੇ ਮੁੱਖ ਅਧਿਆਪਕ ਵਜੋਂ ਸੇਵਾ ਨਿਭਾਅ ਰਹੇ ਸੀ। ਘਟਨਾ ਦੀ ਜਾਣਕਾਰੀ ਮਿਲਣ ਤੇ ਪੁਲਿਸ ਮੌਕੇ ਤੇ ਪਹੁੰਚ ਗਈ ਤੇ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕਰ ਰਹੀ ਹੈ।
Death