
ਅਦਾਲਤ 'ਚ ਪੇਸ਼ ਕਰਕੇ ਹਾਸਲ ਕੀਤਾ ਰਿਮਾਂਡ
ਬਠਿੰਡਾ : ਸੀਆਈਏ-1 ਦੀ ਟੀਮ ਨੇ ਬਠਿੰਡਾ ਵਿਚ ਨਾਕਾਬੰਦੀ ਕਰਕੇ ਇਕ ਨਸ਼ਾ ਤਸਕਰ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ 2 ਕਿਲੋ ਅਫੀਮ ਬਰਾਮਦ ਕੀਤੀ ਹੈ। ਮੁਲਜ਼ਮ ਦੀ ਪਛਾਣ ਮਨੀਸ਼ ਕੁਮਾਰ ਵਾਸੀ ਰਾਮਾਂ ਮੰਡੀ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰਕੇ ਅਦਾਲਤ ਵਿਚ ਪੇਸ਼ ਕੀਤਾ।
ਇਹ ਵੀ ਪੜ੍ਹੋ: ਜੈਪੁਰ 'ਚ ਤੇਜ਼ ਰਫ਼ਤਾਰ ਦਾ ਕਹਿਰ, 3 ਸਾਲਾ ਮਾਸੂਮ ਨੂੰ ਕੁਚਲਿਆ
ਜਿਥੋਂ ਪੁਲਿਸ ਨੇ ਮੁਲਜ਼ਮਾਂ ਦਾ ਰਿਮਾਂਡ ਹਾਸਲ ਕਰ ਲਿਆ ਹੈ। ਰਿਮਾਂਡ ਦੌਰਾਨ ਪੁਲਿਸ ਹੋਰ ਜਾਣਕਾਰੀ ਹਾਸਲ ਕਰੇਗੀ। ਜਾਣਕਾਰੀ ਅਨੁਸਾਰ ਸੀ.ਆਈ.ਏ.-1 ਦੇ ਐਸ.ਆਈ ਅਵਤਾਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਟੀਮ ਦੇ ਨਾਲ ਰਾਮਾਂ ਮੰਡੀ ਦੇ ਪੀਰਖਾਨਾ ਨੇੜੇ ਨਾਕਾਬੰਦੀ ਦੌਰਾਨ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਰਹੇ ਸਨ। ਇਸ ਦੌਰਾਨ ਪੁਲਿਸ ਟੀਮ ਨੇ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਉਸ ਦੀ ਤਲਾਸ਼ੀ ਲਈ। ਤਲਾਸ਼ੀ ਦੌਰਾਨ ਮੁਲਜ਼ਮ ਕੋਲੋਂ 2 ਕਿਲੋ ਅਫ਼ੀਮ ਬਰਾਮਦ ਹੋਈ।
ਇਹ ਵੀ ਪੜ੍ਹੋ: ਕੁਰੂਕਸ਼ੇਤਰ 'ਚ ਇਕ ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਦੋ ਦੋਸਤਾਂ ਦੀ ਮੌਤ
ਜਿਸ ਤੋਂ ਬਾਅਦ ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਕੇ ਪੁਛਗਿੱਛ ਕੀਤੀ। ਇਸ ਦੌਰਾਨ ਮੁਲਜ਼ਮ ਨੇ ਆਪਣਾ ਨਾਂ ਮਨੀਸ਼ ਕੁਮਾਰ ਵਾਸੀ ਰਾਮਾਂ ਮੰਡੀ ਦੱਸਿਆ। ਜਾਂਚ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਥਾਣਾ ਰਾਮਾਂ ਵਿਖੇ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।