
ਕਿਹਾ, ਸਕੂਲਾਂ ’ਚ ਪੜ੍ਹਾਈ ਜਾਵੇਗੀ ਮੁੱਕੇਬਾਜ਼ ਕੌਰ ਸਿੰਘ ਜੀਵਨੀ
'ਉਨ੍ਹਾਂ ਦੇ ਨਾਂਅ ’ਤੇ ਰਖਿਆ ਜਾਵੇਗਾ ਪਿੰਡ ਦੇ ਸਰਕਾਰੀ ਸਕੂਲ ਦਾ ਨਾਂਅ'
ਸੰਗਰੂਰ : ਪਿੰਡ ਖਨਾਲ ਖੁਰਦ ਦੇ ਰਹਿਣ ਵਾਲੇ ਪਦਮ ਸ਼੍ਰੀ ਅਰਜੁਨ ਐਵਾਰਡੀ ਮੁੱਕੇਬਾਜ਼ ਕੌਰ ਸਿੰਘ ਦਾ ਹਾਲ ਹੀ ਵਿਚ ਦੇਹਾਂਤ ਹੋ ਗਿਆ। ਉਨ੍ਹਾਂ ਨੇ ਦੇਸ਼ ਲਈ ਖੇਡ ਕੇ ਪੰਜਾਬ ਦਾ ਨਾਂਅ ਰੌਸ਼ਨ ਕੀਤਾ ਹੈ। ਪੰਜਾਬ ਸਰਕਾਰ ਵਲੋਂ ਵਿਸ਼ੇਸ਼ ਤੌਰ 'ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਮਰਹੂਮ ਕੌਰ ਸਿੰਘ ਨੂੰ ਸ਼ਰਧਾਂਜਲੀ ਦੇਣ ਪਹੁੰਚੇ।
ਇਸ ਮੌਕੇ ਉਨ੍ਹਾਂ ਕਿਹਾ ਕਿ ਕੌਰ ਸਿੰਘ ਨੇ ਘੱਟ ਸਾਧਨਾਂ ਦੇ ਬਾਵਜੂਦ ਦੇਸ਼ ਲਈ ਖੇਡ ਕੇ ਇੰਨਾ ਵੱਡਾ ਨਾਮ ਕਮਾਇਆ।ਹਰਪਾਲ ਸਿੰਘ ਚੀਮਾ ਨੇ ਉਨ੍ਹਾਂ ਦੇ ਪਿੰਡ ਦੇ ਸਰਕਾਰੀ ਸਕੂਲ ਦਾ ਨਾਂਅ ਮੁੱਕੇਬਾਜ਼ ਕੌਰ ਸਿੰਘ ਦੇ ਨਾਂਅ 'ਤੇ ਰੱਖਣ ਦਾ ਐਲਾਨ ਕੀਤਾ ਹੈ ਅਤੇ ਦਸਿਆ ਕਿ ਬੱਚਿਆਂ ਨੂੰ ਕੌਰ ਸਿੰਘ ਦੀ ਜੀਵਨੀ ਪੜ੍ਹਾਈ ਜਾਵੇਗੀ।
ਇਹ ਵੀ ਪੜ੍ਹੋ: ਰਾਹੁਲ ਗਾਂਧੀ ਕਰਨਾਟਕ ਦੀ ਜਨਤਾ ਨੂੰ ਗਰੰਟੀ ਦੇ ਰਹੇ ਹਨ ਪਰ ਉਨ੍ਹਾਂ ਦੀ ਗਰੰਟੀ ਕੌਣ ਲਵੇਗਾ : ਹਿੰਮਤ ਬਿਸਵਾ ਸਰਮਾ
ਮੁੱਕੇਬਾਜ਼ ਕੌਰ ਸਿੰਘ ਨੂੰ ਪਿਆਰ ਕਰਨ ਵਾਲਾ ਹਰ ਸ਼ਖ਼ਸ ਉਨ੍ਹਾਂ ਦੀ ਅੰਤਿਮ ਅਰਦਾਸ 'ਚ ਸ਼ਾਮਲ ਹੋਇਆ। ਪਿੰਡ ਦੇ ਲੋਕਾਂ ਅਤੇ ਪ੍ਰਵਾਰਕ ਮੈਂਬਰਾਂ ਨੇ ਮੰਗ ਕੀਤੀ ਕਿ ਉਨ੍ਹਾਂ ਨੇ ਪੰਜਾਬ ਵਿਚ ਅਪਣੇ ਪਿੰਡ ਦਾ ਨਾਮ ਇੰਨੇ ਵੱਡੇ ਪੱਧਰ ’ਤੇ ਰੌਸ਼ਨ ਕੀਤਾ ਹੈ ਕਿ ਪਿੰਡ ਵਿਚ ਇੱਕ ਖੇਡ ਸਟੇਡੀਅਮ ਉਨ੍ਹਾਂ ਦੇ ਨਾਂ ’ਤੇ ਰਖਿਆ ਜਾਣਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਹਮੇਸ਼ਾ ਯਾਦ ਕੀਤਾ ਜਾਣਾ ਚਾਹੀਦਾ ਹੈ। ਆਉਣ ਵਾਲੀਆਂ ਪੀੜ੍ਹੀਆਂ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਕੌਰ ਸਿੰਘ ਕਿਹੜਾ ਮੁੱਕੇਬਾਜ਼ ਹੈ।
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਾਡੀ ਸਰਕਾਰ ਨੇ ਪਹਿਲਾਂ ਹੀ ਪੰਜਾਬ ਦੇ ਸਕੂਲਾਂ ਵਿਚ ਬੱਚਿਆਂ ਨੂੰ ਮੁੱਕੇਬਾਜ਼ ਕੌਰ ਸਿੰਘ ਦੀ ਜੀਵਨੀ ਪੜ੍ਹਾਉਣ ਦਾ ਐਲਾਨ ਕੀਤਾ ਹੋਇਆ ਹੈ ਅਤੇ ਜੇਕਰ ਪਿੰਡ ਵਾਸੀਆਂ ਦੀ ਕੋਈ ਹੋਰ ਮੰਗ ਹੈ ਤਾਂ ਉਸ ਨੂੰ ਵੀ ਪਹਿਲ ਦੇ ਅਧਾਰ 'ਤੇ ਪੂਰਾ ਕੀਤਾ ਜਾਵੇਗਾ। ਆਧਾਰ 'ਤੇ ਪੂਰਾ ਹੋਵੇਗਾ।