Punjab News: ਪੰਜਾਬ ਦੀਆਂ ਮੰਡੀਆਂ ਵਿਚ ਹੁਣ ਤਕ ਪੁੱਜੀ ਕਣਕ ਦੀ ਹੋਈ 100 ਫ਼ੀ ਸਦੀ ਖਰੀਦ : ਹਰਚੰਦ ਸਿੰਘ ਬਰਸਟ
Published : May 7, 2024, 4:34 pm IST
Updated : May 7, 2024, 4:34 pm IST
SHARE ARTICLE
Harchand Singh Barsat
Harchand Singh Barsat

ਮੰਡੀਆਂ ਵਿਚ 123.81 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ

Punjab News: ਹਾੜੀ ਸੀਜ਼ਨ 2024-25 ਦੌਰਾਨ ਪੰਜਾਬ ਦੀਆਂ ਮੰਡੀਆਂ ਵਿਚ ਹੁਣ ਤਕ ਪੁੱਜੀ ਕਣਕ ਦੀ ਲਗਭਗ ਸੋ ਫ਼ੀ ਸਦੀ ਖਰੀਦ ਹੋ ਚੁੱਕੀ ਹੈ ਅਤੇ ਅਗਾਹਾਂ ਵੀ ਮੰਡੀਆਂ ਵਿਚ ਆਉਣ ਵਾਲੀ ਕਣਕ ਦੀ ਖਰੀਦ ਨੂੰ ਤੁਰੰਤ ਨੇਪਰੇ ਚਾੜ੍ਹਿਆ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾਂ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਮੰਡੀਆਂ ਵਿਚ ਚੱਲ ਰਹੇ ਖਰੀਦ ਕਾਰਜਾਂ ਦਾ ਜਾਇਜ਼ਾ ਲੈਣ ਮਗਰੋ ਕੀਤਾ। ਉਨ੍ਹਾਂ ਦਸਿਆ ਕਿ ਪੰਜਾਬ ਰਾਜ ਦੀਆਂ ਮੰਡੀਆਂ ਵਿਚ ਹੁਣ ਤਕ 123.81 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ, ਜਿਸ ਵਿਚੋਂ 123.26 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਦਸਿਆ ਕਿ ਹਾੜੀ ਸੀਜ਼ਨ 2024-25 ਦੌਰਾਨ 30,077 ਕਰੋੜ ਰੁਪਏ ਦੀ ਕੈਸ਼ ਕ੍ਰੈਡਿਟ ਲਿਮਿਟ ਵਿਚੋਂ ਹੁਣ ਤਕ ਕਿਸਾਨਾਂ ਨੂੰ 25387.8 ਕਰੋੜ ਰੁਪਏ ਜਾਰੀ ਕਰ ਦਿਤੇ ਗਏ ਹਨ।

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਦਸਿਆ ਕਿ ਪੰਜਾਬ ਮੰਡੀ ਬੋਰਡ ਵਲੋਂ ਕਿਸਾਨਾਂ, ਆੜਤੀਆਂ ਅਤੇ ਮਜ਼ਦੂਰਾਂ ਦੀਆਂ ਸੁਵਿਧਾਵਾਂ ਨੂੰ ਮੁੱਖ ਰੱਖਦੇ ਹੋਏ ਮੰਡੀਆਂ ਵਿਚ ਖਰੀਦ ਕਾਰਜਾਂ ਨੂੰ ਨੇਪੜੇ ਚੜਨ ਦੇ ਲਈ ਪੁਖਤਾ ਪ੍ਰਬੰਧ ਕੀਤੇ ਗਏ ਸਨ ਅਤੇ ਇਸੇ ਦਾ ਨਤੀਜਾ ਹੈ ਕਿ ਮੰਡੀਆਂ ਵਿਚ ਕਣਕ ਦੀ ਖਰੀਦ ਦੇ ਕਾਰਜ ਨੂੰ ਬਿਨਾਂ ਕਿਸੇ ਸਮੱਸਿਆ ਤੋਂ ਪੂਰਾ ਕੀਤਾ ਜਾ ਰਿਹਾ ਹੈ ਅਤੇ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪੈ ਰਿਹਾ। ਉਨ੍ਹਾਂ ਦਸਿਆ ਕਿ ਪੰਜਾਬ ਮੰਡੀ ਬੋਰਡ ਵਲੋਂ ਅਧਿਕਾਰੀਆਂ ਦੀਆਂ ਟੀਮਾਂ ਬਣਾ ਕੇ ਮੰਡੀਆਂ ਵਿਚ ਚੈਕਿੰਗਾਂ ਵੀ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਹਰ ਵੇਲੇ ਖੜੀ ਹੈ ਅਤੇ ਉਨ੍ਹਾਂ ਦੀ ਬਿਹਤਰੀ ਅਤੇ ਚੰਗੇ ਭਵਿੱਖ ਦੇ ਲਈ ਵਚਨਬਧ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਮੰਡੀ ਬੋਰਡ ਤੇ ਮਾਰਕਿਟ ਕਮੇਟੀਆਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਦਿਨ-ਰਾਤ ਜੀ-ਜਾਨ ਲਗਾ ਕੇ ਪੂਰੀ ਤਨਦੇਹੀ ਨਾਲ ਕੰਮ ਕੀਤੇ ਗਏ ਹਨ, ਤਾਂ ਹੀ ਇਨ੍ਹਾਂ ਵੱਡਾ ਕੰਮ ਬਹੁਤ ਹੀ ਥੌੜੇ ਸਮੇਂ ਵਿਚ ਨਿਰਵਿਘਨ ਨੇਪਰੇ ਚੜ ਸਕਿਆ ਹੈ, ਜਿਸ ਨਾਲ ਕਿਸਾਨਾਂ, ਮਜਦੂਰਾਂ ਅਤੇ ਆੜ੍ਹਤੀਆਂ ਨੂੰ ਮੰਡੀਆਂ ਵਿਚ ਸਹੂਲਤਾਂ ਦਿੱਤੀਆ ਜਾ ਸਕਿਆ ਅਤੇ ਕਿਸੇ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਹੀਂ ਕਰਨਾ ਪਿਆ। ਪੰਜਾਬ ਸਰਕਾਰ ਦੇ ਵੱਖ-ਵੱਖ ਮਹਿਕਮੇਂ ਜਿਵੇਂ ਪਨਸਪ, ਮਾਰਫੈਡ, ਪਨਗ੍ਰੇਨ, ਵੇਅਰ ਹਾਉਸ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ ਵੀ ਇਸ ਕੰਮ ਨੂੰ ਨੇਪਰੇ ਚਾੜਣ ਵਿਚ ਪੂਰਾ ਸਹਿਯੋਗ ਦਿਤਾ ਗਿਆ। ਜਿਸ ਦੇ ਲਈ ਇਹ ਸੱਭ ਧੰਨਵਾਦ ਦੇ ਪਾਤਰ ਹਨ। ਚੇਅਰਮੈਨ ਨੇ ਕਿਹਾ ਕਿ ਸੱਭ ਤੋਂ ਵੱਡਾ ਧੰਨਵਾਦ ਉਸ ਪ੍ਰਮਾਤਮਾ ਦਾ ਹੈ, ਜਿਸ ਵਲੋਂ ਮਾੜੀਆਂ-ਮੋਟਿਆ ਔਕੜਾ ਤੋਂ ਇਲਾਵਾ ਓਵਰਆਲ ਚੰਗਾ ਮੌਸਮ ਪ੍ਰਦਾਨ ਕੀਤਾ ਗਿਆ।

ਬਰਸਟ ਨੇ ਅੱਗੇ ਜਾਣਕਾਰੀ ਦਿੰਦਿਆਂ ਹੋਇਆ ਦਸਿਆ ਕਿ ਪੰਜਾਬ ਮੰਡੀ ਬੋਰਡ ਦੀਆਂ 1907 ਪੱਕੀਆਂ ਮੰਡੀਆਂ ਅਤੇ 826 ਆਰਜੀ ਖਰੀਦ ਕੇਂਦਰਾਂ ਵਿਚ ਹੁਣ ਤਕ 123.81 ਲੱਖ ਮੀਟ੍ਰਿਕ ਕਣਕ ਦੀ ਆਮਦ ਹੋ ਚੁੱਕੀ ਹੈ, ਜਿਸ ਵਿਚੋਂ 123.26 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਇਸ ਵਿਚੋਂ 116.46 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਸਰਕਾਰੀ ਏਜੰਸੀਆਂ ਵਲੋਂ ਅਤੇ 6.80 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਪ੍ਰਾਈਵੇਟ ਪੱਧਰ ਤੇ ਕੀਤੀ ਗਈ ਹੈ। ਉਨ੍ਹਾਂ ਦਸਿਆ ਕਿ ਹੁਣ ਤਕ ਮੰਡੀਆਂ ਵਿਚੋਂ 74.17 ਲੱਖ ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਹੋ ਚੁੱਕੀ ਹੈ। ਬੀਤੇ ਦਿਨੀਂ ਮੰਡੀਆਂ ਵਿਚ 1.80 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਦਕਿ 1.98 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਪੰਜਾਬ ਵਿਚ ਹੁਣ ਤਕ ਸੰਗਰੂਰ ਜ਼ਿਲ੍ਹੇ ਵਿਚ ਸੱਭ ਤੋਂ ਵੱਧ ਕਣਕ ਦੀ ਆਮਦ ਅਤੇ ਖਰੀਦ ਹੋਈ ਹੈ। ਇਥੇ 1198029 ਮੀਟ੍ਰਿਕ ਟਨ ਕਣਕ ਦੀ ਖਰੀਦ ਸਰਕਾਰੀ ਅਤੇ ਪ੍ਰਾਈਵੇਟ ਪੱਧਰ ਤੇ ਕੀਤੀ ਗਈ ਹੈ, ਜਦਕਿ ਦੂਜੇ ਨੰਬਰ ਪਟਿਆਲਾ ਵਿਚ 925382 ਮੀਟ੍ਰਿਕ ਟਨ ਅਤੇ ਤੀਜੇ ਨੰਬਰ ਤੇ ਫਿਰੋਜਪੁਰ ਵਿਚ 847242 ਮੀਟ੍ਰਿਕ ਟਨ ਕਣਕ ਦੀ ਖਰੀਦ ਹੋਈ ਹੈ। 

Location: India, Punjab, S.A.S. Nagar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement