Lok Sabha Elections-2024 : ਪੰਜਾਬ ਦੇ 13 ਲੋਕ ਸਭਾ ਹਲਕਿਆਂ ’ਚ ਕੁੱਲ 2.14 ਕਰੋੜ ਵੋਟਰ: ਸਿਬਿਨ ਸੀ  

By : BALJINDERK

Published : May 7, 2024, 12:08 pm IST
Updated : May 7, 2024, 12:08 pm IST
SHARE ARTICLE
Lok Sabha Elections-2024
Lok Sabha Elections-2024

Lok Sabha Elections-2024 : ਟੀਚੇ ਦੀ ਪੂਰਤੀ ਲਈ ਵੋਟਰਾਂ ਨੂੰ ਵੱਧ-ਚੜ੍ਹ ਕੇ ਵੋਟਾਂ ਪਾਉਣ ਦੀ ਅਪੀਲ

ਚੰਡੀਗੜ੍ਹ:  ਲੋਕ ਸਭਾ ਚੋਣਾਂ 2024 ਲਈ ਪੰਜਾਬ ’ਚ ਨਾਮਜ਼ਦਗੀਆਂ ਭਰਨ ਦਾ ਸਿਲਸਿਲਾ ਸ਼ੁਰੂ ਹੋ ਚੁੱਕਾ ਹੈ ਅਤੇ 14 ਮਈ ਤੱਕ ਜਾਰੀ ਰਹੇਗਾ। 11 ਅਤੇ 12 ਮਈ ਨੂੰ ਛੁੱਟੀਆਂ ਹੋਣ ਕਰਕੇ ਕਾਗਜ਼ ਜਮ੍ਹਾਂ ਨਹੀਂ ਹੋਣਗੇ। 15 ਮਈ ਨੂੰ ਕਾਗਜ਼ਾਂ ਦੀ ਪੜਤਾਲ ਹੋਵੇਗੀ ਅਤੇ 17 ਮਈ ਉਮੀਦਵਾਰੀ ਵਾਪਸ ਲੈਣ ਦੀ ਅੰਤਿਮ ਤਾਰੀਖ ਹੈ। 1 ਜੂਨ ਨੂੰ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ’ਤੇ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ। 

ਇਹ ਵੀ ਪੜੋ:Chandigarh Weather : ਚੰਡੀਗੜ੍ਹ 'ਚ ਤੀਜੀ ਵਾਰ ਤਾਪਮਾਨ 40 ਡਿਗਰੀ ਤੋਂ ਉਪਰ ਪਹੁੰਚਿਆ 

ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 4 ਮਈ ਪੰਜਾਬ ’ਚ ਨਵੀਆਂ ਵੋਟਾਂ ਬਣਾਉਣ ਦੀ ਅੰਤਿਮ ਤਾਰੀਖ ਸੀ ਅਤੇ 6 ਮਈ ਨੂੰ ਜਾਰੀ ਕੀਤੀ ਗਈ ਵੋਟਰ ਸੂਚੀ ਅਨੁਸਾਰ ਪੰਜਾਬ ’ਚ ਕੁੱਲ ਵੋਟਰਾਂ ਦੀ ਗਿਣਤੀ 2 ਕਰੋੜ 14 ਲੱਖ 21 ਹਜ਼ਾਰ 555 (2,14,21,555) ਹੈ। ਇਸ ’ਚ 1 ਕਰੋੜ 12 ਲੱਖ 67 ਹਜ਼ਾਰ 19 (1,12,67,019) ਮਰਦ ਵੋਟਰ, 1 ਕਰੋੜ 1 ਲੱਖ 53 ਹਜ਼ਾਰ 767 (1,01,53,803) ਮਹਿਲਾ ਵੋਟਰ ਅਤੇ 769 ਹੋਰ ਵੋਟਰ ਹਨ। 4 ਮਈ ਤੱਕ ਨਵੀਆਂ ਵੋਟਾਂ ਬਣਨ ਲਈ ਜਮ੍ਹਾਂ ਕਰਵਾਏ ਗਏ ਫਾਰਮਾਂ ਦਾ ਨਿਪਟਾਰਾ 14 ਮਈ ਤੱਕ ਕੀਤਾ ਜਾਣ ਹੈ, ਇਸ ਲਈ ਕੁੱਲ ਵੋਟਰਾਂ ਦੀ ਅੰਤਿਮ ਪ੍ਰਕਾਸ਼ਨਾ ਇਸ ਮਿਤੀ ਤੋਂ ਬਾਅਦ ਸਾਹਮਣੇ ਆਵੇਗੀ। 

ਇਹ ਵੀ ਪੜੋ:Laheragaga News : 4 ਦਿਨਾਂ ਤੋਂ ਲਾਪਤਾ ਪਤੀ-ਪਤਨੀ ਦੀਆਂ ਲਾਸ਼ਾਂ ਭਾਖੜਾ ਨਹਿਰ ’ਚੋਂ ਹੋਈਆਂ ਬਰਾਮਦ

ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ 5 ਲੱਖ 28 ਹਜ਼ਾਰ 864 ਵੋਟਰ 18-19 ਸਾਲ ਗਰੁੱਪ ਨਾਲ ਸਬੰਧ ਰੱਖਦੇ ਹਨ ਜੋ ਕਿ ਪਹਿਲੀ ਵਾਰ ਵੋਟ ਪਾਉਣਗੇ। ਇਨ੍ਹਾਂ ’ਚ 3 ਲੱਖ 16 ਹਜ਼ਾਰ 670 ਮੁੰਡੇ, 2 ਲੱਖ 12 ਹਜ਼ਾਰ 178 ਕੁੜੀਆਂ ਅਤੇ 16 ਹੋਰ ਵੋਟਰ ਹਨ। ਇਸੇ ਤਰ੍ਹਾਂ 1 ਲੱਖ 89 ਹਜ਼ਾਰ 832 ਵੋਟਰ 85 ਸਾਲ ਤੋਂ ਜ਼ਿਆਦਾ ਉਮਰ ਦੇ ਹਨ, ਜਿਨ੍ਹਾਂ ਵਿਚ 88,169 ਮਰਦ, 1,01,661 ਮਹਿਲਾਵਾਂ ਅਤੇ 2 ਹੋਰ ਵੋਟਰ ਹਨ। ਸਿਬਿਨ ਸੀ ਨੇ ਦੱਸਿਆ ਕਿ 13 ਲੋਕ ਸਭਾ ਸੀਟਾਂ ਲਈ ਕੁੱਲ 24,451 ਪੋਲਿੰਗ ਸਟੇਸ਼ਨ ਹੋਣਗੇ, ਜਿਨ੍ਹਾਂ ’ਚੋਂ 16,517 ਪਿੰਡਾਂ ’ਚ ਅਤੇ 7,934 ਸ਼ਹਿਰਾਂ ਵਿਚ ਬਣਾਏ ਗਏ ਹਨ। ਪੰਜਾਬ ਵਿਚ 100 ਫੀਸਦੀ ਫੋਟੋ ਪਹਿਚਾਣ ਪੱਤਰ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਪੋਲਿੰਗ ਬੂਥਾਂ ਉੱਤੇ ਵੋਟਰਾਂ ਦੀ ਸਹੂਲਤ ਲਈ ਸਾਰੇ ਬੰਦੋਬਸਤ ਕਰਨ ਲਈ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀਆਂ ਨੂੰ ਪਹਿਲਾਂ ਹੀ ਹਦਾਇਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਅਪੀਲ ਕੀਤੀ ਕਿ ‘ਇਸ ਵਾਰ 70 ਪਾਰ’ਦੇ ਟੀਚੇ ਦੀ ਪੂਰਤੀ ਲਈ ਵੋਟਰ ਵੱਧ-ਚੜ੍ਹ ਕੇ ਵੋਟਾਂ ਪਾਉਣ। 

ਕਿਸ ਲੋਕ ਸਭਾ ਹਲਕੇ ਵਿਚ ਕਿੰਨੇ ਵੋਟਰ:
ਲੋਕ ਸਭਾ ਹਲਕਾ ਗੁਰਦਾਸਪੁਰ ’ਚ ਕੁੱਲ 16 ਲੱਖ 3 ਹਜ਼ਾਰ 628 ਵੋਟਰ ਹਨ ਜਿਨ੍ਹਾਂ ’ਚ 8 ਲੱਖ 48 ਹਜ਼ਾਰ 196 ਮਰਦ ਵੋਟਰ, 7 ਲੱਖ 55 ਹਜ਼ਾਰ 396 ਮਹਿਲਾ ਵੋਟਰ ਅਤੇ 36 ਟਰਾਂਸਜੈਂਡਰ ਵੋਟਰ ਹਨ। ਅੰਮ੍ਰਿਤਸਰ ਵਿੱਚ 16 ਲੱਖ 8 ਹਜ਼ਾਰ 391 ਕੁੱਲ ਵੋਟਰ ਹਨ ਜਿਨ੍ਹਾਂ ਵਿੱਚ 8 ਲੱਖ 43 ਹਜ਼ਾਰ 985 ਮਰਦ ਵੋਟਰ, 7 ਲੱਖ 64 ਹਜ਼ਾਰ 343 ਮਹਿਲਾ ਵੋਟਰ ਅਤੇ 63 ਟਰਾਂਸਜੈਂਡਰ ਵੋਟਰ ਹਨ। 

ਇਸ ਤਰ੍ਹਾਂ ਖਡੂਰ ਸਾਹਿਬ ’ਚ 16 ਲੱਖ 64 ਹਜ਼ਾਰ 199 ਕੁੱਲ ਵੋਟਰ ਹਨ ਜਿਨ੍ਹਾਂ ’ਚ 8 ਲੱਖ 74 ਹਜ਼ਾਰ 470 ਮਰਦ ਵੋਟਰ, 7 ਲੱਖ 89 ਹਜ਼ਾਰ 662 ਮਹਿਲਾ ਵੋਟਰ ਅਤੇ 67 ਟਰਾਂਸਜੈਂਡਰ ਵੋਟਰ ਹਨ। ਜਲੰਧਰ ’ਚ 16 ਲੱਖ 50 ਹਜ਼ਾਰ 849 ਕੁੱਲ ਵੋਟਰ ਹਨ ਜਿਨ੍ਹਾਂ ’ਚ 8 ਲੱਖ 58 ਹਜ਼ਾਰ 239 ਮਰਦ ਵੋਟਰ, 7 ਲੱਖ 92 ਹਜ਼ਾਰ 566 ਮਹਿਲਾ ਵੋਟਰ ਅਤੇ 44 ਟਰਾਂਸਜੈਂਡਰ ਵੋਟਰ ਹਨ। 
ਇਸੇ ਤਰ੍ਹਾਂ ਹੁਸ਼ਿਆਰਪੁਰ ’ਚ 16 ਲੱਖ 43 ਕੁੱਲ ਵੋਟਰ ਹਨ ਜਿਨ੍ਹਾਂ ਵਿੱਚ 8 ਲੱਖ 30 ਹਜ਼ਾਰ 54 ਮਰਦ ਵੋਟਰ, 7 ਲੱਖ 69 ਹਜ਼ਾਰ 946 ਮਹਿਲਾ ਵੋਟਰ ਹਨ ਅਤੇ 43 ਟਰਾਂਸਜੈਂਡਰ ਵੋਟਰ ਹਨ। ਅਨੰਦਪੁਰ ਸਾਹਿਬ ਵਿਖੇ 17 ਲੱਖ 27 ਹਜ਼ਾਰ 844 ਕੁੱਲ ਵੋਟਰ ਹਨ ਜਿਨ੍ਹਾਂ ’ਚ 9 ਲੱਖ 1 ਹਜ਼ਾਰ 917 ਮਰਦ ਵੋਟਰ, 8 ਲੱਖ 25 ਹਜ਼ਾਰ 864 ਮਹਿਲਾ ਵੋਟਰ ਅਤੇ 63 ਟਰਾਂਸਜੈਂਡਰ ਵੋਟਰ ਹਨ।
ਲੁਧਿਆਣਾ ਵਿਖੇ 17 ਲੱਖ 54 ਹਜ਼ਾਰ 11 ਕੁੱਲ ਵੋਟਰ ਹਨ ਜਿਨ੍ਹਾਂ ’ਚ 9 ਲੱਖ 34 ਹਜ਼ਾਰ 744 ਮਰਦ ਵੋਟਰ, 8 ਲੱਖ 19 ਹਜ਼ਾਰ 135 ਮਹਿਲਾ ਵੋਟਰ ਹਨ ਅਤੇ 132 ਟਰਾਂਸਜੈਂਡਰ ਵੋਟਰ ਹਨ। ਫਤਿਹਗੜ੍ਹ ਸਾਹਿਬ ਵਿੱਚ 15 ਲੱਖ 50 ਹਜ਼ਾਰ 734 ਕੁੱਲ ਵੋਟਰ ਹਨ ਜਿਨ੍ਹਾਂ ਵਿੱਚ 8 ਲੱਖ 22 ਹਜ਼ਾਰ 493 ਮਰਦ ਵੋਟਰ, 7 ਲੱਖ 28 ਹਜ਼ਾਰ 209 ਮਹਿਲਾ ਵੋਟਰ ਅਤੇ 32 ਟਰਾਂਸਜੈਂਡਰ ਵੋਟਰ ਹਨ। 
ਉੱਧਰ ਫਰੀਦਕੋਟ ’ਚ 15 ਲੱਖ 87 ਹਜ਼ਾਰ 461 ਕੁੱਲ ਵੋਟਰ ਹਨ ਜਿਨ੍ਹਾਂ ’ਚ 8 ਲੱਖ 38 ਹਜ਼ਾਰ 605 ਮਰਦ ਵੋਟਰ, 7 ਲੱਖ 48 ਹਜ਼ਾਰ 775 ਮਹਿਲਾ ਵੋਟਰ ਅਤੇ 81 ਟਰਾਂਸਜੈਂਡਰ ਵੋਟਰ ਹਨ। ਫਿਰੋਜ਼ਪੁਰ ਵਿਚ 16 ਲੱਖ 68 ਹਜ਼ਾਰ 113 ਕੁੱਲ ਵੋਟਰ ਹਨ ਜਿਨ੍ਹਾਂ ਵਿੱਚ 8 ਲੱਖ 79 ਹਜ਼ਾਰ 704 ਮਰਦ ਵੋਟਰ, 7 ਲੱਖ 88 ਹਜ਼ਾਰ 361 ਮਹਿਲਾ ਵੋਟਰ ਅਤੇ 48 ਟਰਾਂਸਜੈਂਡਰ ਵੋਟਰ ਹਨ। ਬਠਿੰਡਾ ’ਚ 16 ਲੱਖ 48 ਹਜ਼ਾਰ 866 ਕੁੱਲ ਵੋਟਰ ਹਨ ਜਿਨ੍ਹਾਂ ਵਿੱਚ 8 ਲੱਖ 68 ਹਜ਼ਾਰ 959 ਮਰਦ ਵੋਟਰ, 7 ਲੱਖ 79 ਹਜ਼ਾਰ 873 ਮਹਿਲਾ ਵੋਟਰ ਅਤੇ 34 ਟਰਾਂਸਜੈਂਡਰ ਵੋਟਰ ਹਨ। 
ਸੰਗਰੂਰ ’ਚ 15 ਲੱਖ 55 ਹਜ਼ਾਰ 370 ਕੁੱਲ ਵੋਟਰ ਹਨ ਜਿਨ੍ਹਾਂ ’ਚ 8 ਲੱਖ 23 ਹਜ਼ਾਰ 448 ਮਰਦ ਵੋਟਰ, 7 ਲੱਖ 31 ਹਜ਼ਾਰ 876 ਮਹਿਲਾ ਵੋਟਰ ਅਤੇ 46 ਟਰਾਂਸਜੈਂਡਰ ਵੋਟਰ ਹਨ। ਪਟਿਆਲਾ ਵਿੱਚ ਕੁੱਲ 18 ਲੱਖ 2 ਹਜ਼ਾਰ 46 ਵੋਟਰ ਹਨ ਜਿਨ੍ਹਾਂ ’ਚ 9 ਲੱਖ 42 ਹਜ਼ਾਰ 205 ਮਰਦ ਵੋਟਰ, 8 ਲੱਖ 59 ਹਜ਼ਾਰ 761 ਮਹਿਲਾ ਵੋਟਰ ਅਤੇ 80 ਟਰਾਂਸਜੈਂਡਰ ਵੋਟਰ ਹਨ।

(For more news apart from 2.14 crore voters in 13 Lok Sabha constituencies Punjab : Sibin C News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement